ਪੰਜਾਬ ਦੇ ਇਸ ਜ਼ਿਲ੍ਹੇ ’ਚ ਵੀ ਖ਼ਤਮ ਹੋਇਆ ਐਤਵਾਰ ਦਾ ਕਰਫ਼ਿਊ, ਰਾਤ 8 ਵਜੇ ਤੱਕ ਖੁੱਲ੍ਹਣਗੀਆਂ ਸਾਰੀਆਂ ਦੁਕਾਨਾਂ
Friday, Jun 25, 2021 - 10:49 AM (IST)
ਅੰਮ੍ਰਿਤਸਰ (ਨੀਰਜ) - ਜ਼ਿਲ੍ਹਾ ਮੈਜਿਸਟਰੇਟ ਅਤੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਇਕ ਹੁਕਮ ਜਾਰੀ ਕਰਦੇ ਹੋਏ ਅੰਮ੍ਰਿਤਸਰ ਜ਼ਿਲ੍ਹੇ ’ਚ ਲਗਾਇਆ ਗਿਆ ਐਤਵਾਰ ਦਾ ਕਰਫ਼ਿਊ ਖ਼ਤਮ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਇਸ ਐਤਵਾਰ ਤੋਂ ਰਾਤ 8 ਵਜੇ ਤੱਕ ਹਰੇਕ ਤਰ੍ਹਾਂ ਦੀਆਂ ਸਾਰੀਆਂ ਦੁਕਾਨਾਂ ਖੋਲ੍ਹੀਆਂ ਜਾ ਸਕਦੀਆਂ ਹਨ ਪਰ ਰਾਤ 8 ਵਜੇ ਦੇ ਬਾਅਦ ਕਰਫ਼ਿਊ ਦੇ ਹੁਕਮ ਦੀ ਪਾਲਣਾ ਸਾਰਿਆਂ ਨੂੰ ਕਰਨੀ ਹੋਵੇਗੀ ।
ਪੜ੍ਹੋ ਇਹ ਵੀ ਖ਼ਬਰ - ਹੋਟਲ ਦੇ ਕਮਰੇ ’ਚੋਂ ਮਿਲੀ ਵਿਅਕਤੀ ਦੀ ਲਾਸ਼, ਪਰਿਵਾਰ ਨੇ ਦੱਸਿਆ ਖ਼ੁਦਕੁਸ਼ੀ ਦੀ ਅਸਲ ਸੱਚ
ਸਿਹਤ ਵਿਭਾਗ ਵੱਲੋਂ ਕੋਰੋਨਾ ਕੇਸਾਂ ਦੀ ਗਿਣਤੀ ਲਗਾਤਾਰ ਘੱਟ ਦੱਸੀ ਜਾ ਰਹੀ ਹੈ, ਜਿਸਨੂੰ ਵੇਖਦੇ ਹੋਏ ਪ੍ਰਸ਼ਾਸਨ ਨੇ ਇਹ ਰਾਹਤ ਦਿੱਤੀ ਹੈ। ਜ਼ਿਲ੍ਹੇ ਦੇ ਵਪਾਰਕ ਸੰਗਠਨਾਂ ਦੇ ਵੱਲੋਂ ਇਹ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ ਕਿ ਐਤਵਾਰ ਨੂੰ ਵੀ ਦੁਕਾਨਾਂ ਖੋਲ੍ਹਣ ਦੀ ਆਗਿਆ ਦਿੱਤੀ ਜਾਵੇ ਜਿਸਨੂੰ ਪ੍ਰਸ਼ਾਸਨ ਨੇ ਪੂਰਾ ਕਰ ਦਿੱਤਾ ਹੈ ਹਾਲਾਂਕਿ ਜਿਸ ਤਰ੍ਹਾਂ ਨਾਲ ਆਮ ਜਨਤਾ ਅਤੇ ਵਪਾਰਕ ਅਦਾਰਿਆਂ ’ਚ ਕੋਰੋਨਾ ਸਬੰਧੀ ਸਰਕਾਰ ਦੇ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਦੀ ਉਲੰਘਣਾ ਹੋ ਰਹੀ ਹੈ ਉਸਨੂੰ ਲੈ ਕੇ ਪ੍ਰਸ਼ਾਸਨ ਦੀ ਕਾਫ਼ੀ ਆਲੋਚਨਾ ਵੀ ਹੋ ਰਹੀ ਹੈ। ਜ਼ਿਆਦਾਤਰ ਜਨਤਕ ਸਥਾਨਾਂ ’ਤੇ ਲੋਕ ਮਾਸਕ ਨਹੀਂ ਪਾ ਰਹੇ ਹੈ ਅਤੇ ਸੋਸ਼ਲ ਡਿਸਟੈਂਸ ਦੀ ਵੀ ਪਾਲਣਾ ਨਹੀਂ ਕਰ ਰਹੇ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : ਪਾਕਿ ਬੈਠੇ ਗੈਂਗਸਟਰ ਰਿੰਦਾ ਦੇ ਸੰਪਰਕ ’ਚ ਸੀ ‘ਜੈਪਾਲ ਭੁੱਲਰ’, ਬਣਾਈ ਸੀ ਇਹ ਪਲਾਨਿੰਗ
ਦੂਜੇ ਪਾਸੇ ਡੀ.ਸੀ. ਨੇ ਆਮ ਜਨਤਾ ਤੋਂ ਇਕ ਵਾਰ ਫਿਰ ਅਪੀਲ ਕੀਤੀ ਹੈ ਅਤੇ ਸਰਕਾਰੀ ਹੁਕਮਾਂ ਦਾ ਪਾਲਣ ਕਰਨ ਲਈ ਕਿਹਾ ਹੈ। ਡੀ.ਸੀ. ਨੇ ਕਿਹਾ ਕਿ ਇਹ ਰਾਹਤ ਲੋਕਾਂ ਦੀ ਮੰਗ ਨੂੰ ਵੇਖਦੇ ਹੋਏ ਦਿੱਤੀ ਗਈ ਹੈ ਪਰ ਅਜੇ ਵੀ ਖ਼ਤਰਾ ਟਲਿਆ ਨਹੀਂ ਹੈ। ਲੋਕਾਂ ਨੇ ਸਰਕਾਰ ਦੇ ਨਿਰਦੇਸ਼ਾਂ ਦਾ ਪਾਲਣ ਨਾ ਕੀਤਾ ਤਾਂ ਪ੍ਰਸ਼ਾਸਨ ਦੁਬਾਰਾ ਰੋਕ ਲਗਾਉਣ ’ਤੇ ਮਜਬੂਰ ਹੋ ਜਾਵੇਗਾ। ਇਸ ਲਈ ਸਾਰੇ ਨਾਗਰਿਕਾਂ ਨੂੰ ਮਾਸਕ ਪਾਉਣਾ, ਸੋਸ਼ਲ ਡਿਸਟੈਂਸ ਦਾ ਪਾਲਣ ਕਰਨਾ ਅਤੇ ਹੱਥਾਂ ਨੂੰ ਸੈਨੇਟਾਇਜ ਕਰਨ ਸਬੰਧੀ ਹੁਕਮਾਂ ਦਾ ਇਮਾਨਦਾਰੀ ਨਾਲ ਪਾਲਣ ਕਰਨਾ ਚਾਹੀਦਾ ਹੈ ।
ਪੜ੍ਹੋ ਇਹ ਵੀ ਖ਼ਬਰ - ਹੈਰਾਨੀਜਨਕ : ਕੈਨੇਡਾ ਦਾ ਗਿੰਦੀ ਸੋਸ਼ਲ ਮੀਡੀਆ ਰਾਹੀਂ ਨੌਜਵਾਨਾਂ ਨੂੰ ਝਾਂਸੇ ’ਚ ਲੈ ਜੈਪਾਲ ਲਈ ਕਰਦਾ ਸੀ ਤਿਆਰ