ਅੰਮ੍ਰਿਤਸਰ 'ਚ ਖ਼ੂਨੀ ਵਾਰਦਾਤ: ਰੰਜ਼ਿਸ਼ ਦੇ ਕਾਰਨ ਅਨ੍ਹੇਵਾਹ ਗੋਲ਼ੀਆਂ ਚਲਾ ਕੀਤਾ ਜਨਾਨੀ ਦਾ ਕਤਲ, ਹਮਲਾਵਰ ਫਰਾਰ

Friday, Apr 02, 2021 - 03:37 PM (IST)

ਅੰਮ੍ਰਿਤਸਰ 'ਚ ਖ਼ੂਨੀ ਵਾਰਦਾਤ: ਰੰਜ਼ਿਸ਼ ਦੇ ਕਾਰਨ ਅਨ੍ਹੇਵਾਹ ਗੋਲ਼ੀਆਂ ਚਲਾ ਕੀਤਾ ਜਨਾਨੀ ਦਾ ਕਤਲ, ਹਮਲਾਵਰ ਫਰਾਰ

ਅੰਮ੍ਰਿਤਸਰ (ਸੰਦੀਪ) : 88 ਫੁੱਟੀ ਰੋਡ ’ਤੇ ਸਥਿਤ ਸੰਧੂ ਕਾਲੋਨੀ ਵਿਚ ਪੁਰਾਣੀ ਰੰਜਿਸ਼ ਦੇ ਕਾਰਨ 2 ਧਿਰਾਂ ਵਿਚਕਾਰ ਖ਼ੂਨੀ ਟਕਰਾਅ ਹੋਣ ਤੋਂ ਬਾਅਦ ਅਨ੍ਹੇਵਾਹ ਗੋਲ਼ੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀਬਾਰੀ ਦੌਰਾਨ ਆਪਣੇ ਪੁੱਤਾਂ ਨੂੰ ਬਚਾਉਣ ਲਈ ਇਕ ਜਨਾਨੀ ਦਾ ਉਨ੍ਹਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਘਟਨਾ ਦੀ ਸੂਚਨਾ ਮਿਲਦੇ ਸਾਰ ਏ.ਸੀ.ਪੀ. ਨਾਰਥ ਸਰਬਜੀਤ ਸਿੰਘ ਬਾਜਵਾ ਪੁਲਸ ਪਾਰਟੀ ਦੇ ਨਾਲ ਮਿਲ ਕੇ ਉਕਤ ਸਥਾਨ ’ਤੇ ਪਹੁੰਚ ਗਏ, ਜਿਨ੍ਹਾਂ ਨੇ ਜਨਾਨੀ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਮ ਲਈ ਹਸਪਤਾਲ ਭੇਜ ਦਿੱਤਾ। ਪੁਲਸ ਨੇ ਕਤਲ ਕਰਨ ਵਾਲੇ ਮੁਲਜ਼ਮਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਦਿੱਤਾ।

ਪੜ੍ਹੋ ਇਹ ਵੀ ਖ਼ਬਰ - ਜੀਜੇ ਨੇ ਰਿਸ਼ਤਾ ਕੀਤਾ ਤਾਰ-ਤਾਰ: ਸਾਲੇ ਨੂੰ ਬੰਧਕ ਬਣਾ ਗਰਭਵਤੀ ਸਾਲੇਹਾਰ ਨਾਲ ਕੀਤਾ ਜਬਰ-ਜ਼ਿਨਾਹ

ਮਿਲੀ ਜਾਣਕਾਰੀ ਅਨੁਸਾਰ ਸੰਧੂ ਕਾਲੋਨੀ ਦੇ ਰਹਿਣ ਵਾਲੇ ਸੂਰਜ ਅਤੇ ਸਨੀ ਦੀ ਪਤਨੀ ਦੇ ਵਿਚਕਾਰ ਖਾਣੇ ਨੂੰ ਲੈ ਕੇ 4 ਮਹੀਨੇ ਤੋਂ ਲੜਾਈ-ਝਗੜਾ ਚੱਲ ਰਿਹਾ ਸੀ। ਦੋਵਾਂ ਧਿਰਾਂ ਵਿਚਕਾਰ ਹੋਏ ਸਮਝੋਤੇ ਤੋਂ ਬਾਵਜੂਦ ਬੀਤੀ ਰਾਤ ਦੋਵਾਂ ਧਿਰਾਂ ਵਿਚਕਾਰ ਮੁੜ ਤੋਂ ਲੜਾਈ ਹੋ ਗਈ। ਇਸ ਦੌਰਾਨ ਸਨੀ ਦੇ ਇਕ ਸਾਥੀ ਨੇ ਅਨ੍ਹੇਵਾਹ ਗੋਲੀਆਂ ਚੱਲਾ ਦਿੱਤੀਆਂ, ਜੋ ਸੂਰਜ ਦੀ ਪਤਨੀ ਦੇ ਢਿੱਡ ’ਚ ਵੀ ਲੱਗ ਗਈ। ਗੋਲੀ ਲੱਗਣ ਕਾਰਨ ਉਹ ਖ਼ੂਨ ਨਾਲ ਲਹੂ-ਲੁਹਾਣ ਹੋ ਕੇ ਜ਼ਮੀਨ ’ਤੇ ਡਿੱਗ ਪਈ।

ਪੜ੍ਹੋ ਇਹ ਵੀ ਖ਼ਬਰ - ਤਰਨਤਾਰਨ ’ਚ ਖ਼ੌਫਨਾਕ ਵਾਰਦਾਤ : ਪੈਸੇ ਦੇਣ ਤੋਂ ਮਨ੍ਹਾਂ ਕਰਨ ’ਤੇ ਸਿਰੀ ਸਾਹਿਬ ਨਾਲ ਕੀਤਾ ਬਜ਼ੁਰਗ ਦਾ ਕਤਲ

ਉਸ ਨੂੰ ਜਦੋਂ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਤਾਂ ਉਸ ਸਮੇਂ ਉਸ ਦੀ ਮੌਤ ਹੋ ਗਈ। ਜਨਾਨੀ ਦੀ ਮੌਤ ਹੋ ਜਾਣ ਤੋਂ ਬਾਅਦ ਮੁਲਜ਼ਮ ਫ਼ਰਾਰ ਹੋ ਗਏ। ਪੁਲਸ ਨੇ ਮੌਕੇ ’ਤੇ ਪੁੱਜ ਕੇ ਜਾਂਚ ਕਰਨੀ ਸ਼ੁਰੂ ਕਰ ਦਿੱਤੀ।

ਪੜ੍ਹੋ ਇਹ ਵੀ ਖ਼ਬਰ - ਬਿਨਾਂ ਮਾਸਕ ਤੋਂ ਰੈਲੀ ’ਚ ਪੁੱਜੇ ‘ਸੁਖਬੀਰ ਬਾਦਲ’, ਸ਼ਰੇਆਮ ਕੋਰੋਨਾ ਨਿਯਮਾਂ ਦੀਆਂ ਉਡਾਈਆਂ ਧੱਜੀਆਂ (ਤਸਵੀਰਾਂ)


author

rajwinder kaur

Content Editor

Related News