ਸਾਬਕਾ ਜਥੇਦਾਰ 'ਤੇ ਲਟਕੀ ਤਲਵਾਰ, ਸ੍ਰੀ ਅਕਾਲ ਤਖ਼ਤ 'ਤੇ ਤਲਬ ਕਰਨ ਦੀ ਮੰਗ
Friday, Jul 10, 2020 - 02:22 PM (IST)
ਅੰਮ੍ਰਿਤਸਰ (ਸੁਮਿਤ ਖੰਨਾ) : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਮਾਮਲੇ 'ਚ ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਅੱਜ ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਮੰਗ ਪੱਤਰ ਦਿੱਤਾ ਹੈ।
ਇਹ ਵੀ ਪੜ੍ਹੋਂ : ਰੂਹ ਕੰਬਾਊ ਹਾਦਸਾ: 10 ਸਾਲਾ ਬੱਚੀ ਦੇ ਜਨਰੇਟਰ 'ਚ ਫ਼ਸੇ ਵਾਲ, ਸਿਰ ਤੋਂ ਕੰਨ ਸਮੇਤ ਉਤਰੀ ਚਮੜੀ
ਇਸ ਸਬੰਧੀ 'ਜਗ ਬਾਣੀ' ਨਾਲ ਗੱਲਬਾਤ ਕਰਦਿਆ ਕਮੇਟੀ ਮੈਂਬਰ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਚੋਰੀ ਹੋ ਗਿਆ ਸੀ। ਇਸ ਮਾਮਲੇ 'ਚ ਪਿਛਲੇ ਦਿਨੀਂ ਐੱਸ.ਆਈ.ਟੀ. ਨੇ ਦੁਬਾਰਾ ਜਾਂਚ ਕਰਦੇ ਹੋਏ, ਡੇਰਾ ਮੁੱਖੀ ਸਿਰਸਾ ਬਾਬਾ ਗੁਰਮੀਤ ਰਾਮ ਰਹੀਮ ਨੂੰ ਨਾਮਜ਼ਦ ਕੀਤਾ ਤੇ ਉਨ੍ਹਾਂ ਦੇ 8 ਚੇਲਿਆਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਉਨ੍ਹਾਂ ਦੇ ਤਾਰ ਬਰਗਾੜੀ 'ਚ ਬੇਅਦਬੀ ਦੇ ਮਾਮਲੇ ਨਾਲ ਜੁੜ ਰਹੇ ਹਨ ਕਿ ਇਹ ਬੇਅਦਬੀ ਦੇ ਵੀ ਦੋਸ਼ੀ ਹਨ। ਉਨ੍ਹਾਂ ਦੱਸਿਆ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸਤੰਬਰ 2015 'ਚ ਰਾਮ ਰਹੀਮ ਨੂੰ ਮੁਆਫ਼ੀ ਦੇ ਦਿੱਤੀ ਸੀ, ਜਿਸ ਨੂੰ ਦੇਖਦੇ ਹੋਏ ਅੱਜ ਸਾਡੇ ਵਲੋਂ ਮੰਗ ਕੀਤੀ ਗਈ ਹੈ ਕਿ ਗਿਆਨੀ ਗੁਰਬਚਨ ਸਿੰਘ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਬੁਲਾਇਆ ਜਾਵੇ ਤੇ ਜਿਹੜਾ ਸ਼੍ਰੋਮਣੀ ਕਮੇਟੀ ਨੇ ਇਸ਼ਤਿਹਾਰਾਂ ਲਈ 95 ਲੱਖ ਰੁਪਏ ਦਿੱਤੇ ਸਨ ਉਸ ਦੀ ਵੀ ਜਾਂਚ ਕਰਵਾਈ ਜਾਵੇ।
ਇਹ ਵੀ ਪੜ੍ਹੋਂ : ਸੇਰ ਨੂੰ ਟੱਕਰਿਆ ਸਵਾ ਸੇਰ, ਲਾਈਨਮੈਨ ਦੇ ਚਲਾਨ ਦਾ ਬਦਲਾ, ਥਾਣੇ ਦੀ ਬਿਜਲੀ ਕੱਟ ਕੇ ਕੀਤਾ 1.45 ਲੱਖ ਜੁਰਮਾਨਾ