ਅੰਮ੍ਰਿਤਸਰ ਵਿਖੇ ਧੂਮਧਾਮ ਨਾਲ ਮਨਾਇਆ ਗਿਆ ਅਜ਼ਾਦੀ ਦਿਹਾੜਾ
Tuesday, Aug 15, 2017 - 04:06 PM (IST)

ਅੰਮ੍ਰਿਤਸਰ, (ਪਰਵੀਨ ਪੁਰੀ) - 71ਵਾਂ ਆਜ਼ਾਦੀ ਦਿਹਾੜਾ ਅੰਮ੍ਰਿਤਸਰ ਵਿਖੇ ਪੂਰੇ ਧੂਮਧਾਮ ਨਾਲ ਮਨਾਇਆ ਗਿਆ। ਗੁਰੂ ਨਾਨਕ ਸਟੇਡੀਅਮ ਵਿਖੇ ਹੋਏ ਜ਼ਿਲਾ ਪੱਧਰੀ ਅਜ਼ਾਦੀ ਸਮਾਗਮ ਦੌਰਾਨ ਰਾਣਾ ਗੁਰਜੀਤ ਸਿੰਘ ਸਿੰਚਾਈ ਅਤੇ ਊਰਜਾ ਮੰਤਰੀ, ਪੰਜਾਬ ਨੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਦਾ ਨਿਰੀਖਣ ਕਰਨ ਤੋਂ ਬਾਅਦ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਮੁੱਖ ਚੋਣ ਕਮਿਸ਼ਨਰ ਵੀ. ਕੇ. ਸਿੰਘ, ਜ਼ਿਲਾ ਤੇ ਸੈਸ਼ਨ ਜੱਜ ਕਰਮਜੀਤ ਸਿੰਘ ਕੰਗ, ਵਿਧਾਇਕ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਵਿਧਾਇਕ ਸੋਨੀ, ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ, ਵਿਧਾਇਕ ਸ੍ਰੀ ਸੁਨੀਲ ਦੱਤੀ, ਵਿਧਾਇਕ ਤਰਸੇਮ ਸਿੰਘ ਡੀ. ਸੀ. ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਸ੍ਰੀ ਬਖਸ਼ੀ ਰਾਮ ਅਰੋੜਾ ਮੇਅਰ, ਡਿਪਟੀ ਕਮਿਸ਼ਨਰ੍ਰ ਕਮਲਦੀਪ ਸਿੰਘ ਸੰਘਾ, ਪੁਲਸ ਕਮਿਸ਼ਨਰ ਸ੍ਰੀ ਐਸ:ਸੀ੍ਰ ਵਾਸਤਵਾ, ਸ੍ਰ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ, ਕਾਂਗਰਸ ਸ਼ਹਿਰੀ ਪ੍ਰਧਾਨ. ਜੁਗਲ ਕਿਸ਼ੋਰ ਸ਼ਰਮਾ, ਦਿਹਾਤੀ ਪ੍ਰਧਾਨ ਭਗਵੰਤ ਪਾਲ ਸਿੰਘ ਸੱਚਰ ਵੀ ਉਨ੍ਹਾਂ ਨਾਲ ਸਨ। ਪਰੇਡ ਕਮਾਂਡਰ ਸ੍ਰ ਤੇਜਬੀਰ ਸਿੰਘ ਹੁੰਦਲ, ਏ:ਸੀ:ਪੀ: ਕਰਾਈਮ ਦੀ ਅਗਵਾਈ 'ਚ ਪੁਲਸ, ਹੋਮਗਾਰਡਜ਼, ਐਨ. ਸੀ. ਸੀ ਕੈਡਿਟਾਂ, ਐਨ. ਐਸ. ਐਸ ਸਕਾਊਟਸ, ਗਰਲ ਗਾਈਡਜ਼ ਨੇ ਸ਼ਾਨਦਾਰ ਪਰੇਡ ਦਾ ਪ੍ਰਦਰਸ਼ਨ ਕੀਤਾ