ਕੌਂਸਲਰ ਗੁਰਦੀਪ ਪਹਿਲਵਾਨ ਦੀ ਹੱਤਿਆ ਕਰਨ ਵਾਲੇ ਗੈਂਗਸਟਰ ਦਾ ਐਨਕਾਊਂਟਰ
Sunday, Nov 04, 2018 - 03:10 PM (IST)

ਅੰਮ੍ਰਿਤਸਰ (ਸੰਜੀਵ) : ਪੰਜਾਬ ਪੁਲਸ ਤੇ ਉਤਰ ਪ੍ਰਦੇਸ਼ ਪੁਲਸ ਵਲੋਂ ਕੀਤੇ ਗਏ ਸਾਂਝੇ ਆਪਰੇਸ਼ਨ ਦੌਰਾਨ ਐਨਕਾਊਂਟਰ 'ਚ ਗੈਂਗਸਟਰ ਕਰਨ ਮਸਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਗੈਂਗਸਟਰ ਕਰਨ ਮਸਤੀ ਨੇ ਕੌਂਸਲਰ ਗੁਰਦੀਪ ਪਹਿਲਵਾਨ ਦੀ ਹੱਤਿਆ ਦੇ ਮਾਮਲੇ ਤੇ ਲੁੱਟ-ਖੋਹ ਦੀਆਂ ਕਈ ਵਾਰਦਾਤਾਂ 'ਚ ਵੀ ਲੋੜੀਂਦਾ ਸੀ। ਹਾਲ ਹੀ 'ਚ ਅੰਮ੍ਰਿਤਸਰ ਵਿਖੇ ਹੋਈ ਸਭ ਤੋਂ ਵੱਡੀ ਸੋਨੇ ਦੀ ਲੁੱਟ ਦਾ ਮਾਸਟਰ ਮਾਈਡ ਵੀ ਸੀ।
ਇਹ ਪੁਲਸ ਐਨਕਾਊਂਟਰ ਪੰਜਾਬ ਪੁਲਸ ਤੇ ਉੱਤਰ ਪ੍ਰਦੇਸ਼ ਪੁਲਸ ਦਾ ਸਾਂਝਾ ਆਪ੍ਰੇਸ਼ਨ ਸੀ, ਜਿਸ ਦੀ ਪੁਸ਼ਟੀ ਡੀ. ਸੀ. ਪੀ. ਇਨਵੈਸਟੀਗੇਸ਼ਨ ਸਿੰਘ ਨੇ ਕੀਤੀ। ਗੈਂਗਸਟਰ ਕਰਨ ਮਸਤੀ ਨੂੰ ਢੇਰ ਕਰਨ ਲਈ ਪੰਜਾਬ ਤੇ ਉੱਤਰ ਪ੍ਰਦੇਸ਼ ਦੀ ਪੁਲਸ 'ਚ ਪੇਚ ਫਸਿਆ ਹੋਇਆ ਹੈ। ਦੋਵਾਂ ਰਾਜਾਂ ਦੀਆਂ ਸਰਕਾਰਾਂ 'ਚ ਇਸ ਐਨਕਾਊਂਟਰ ਨੂੰ ਲੈ ਕੇ ਬਹਿਸ ਚੱਲ ਰਹੀ ਹੈ, ਜਿਸ ਕਾਰਨ ਅਜੇ ਤੱਕ ਗੈਂਗਸਟਰ ਕਰਨ ਮਸਤੀ ਦੀ ਮ੍ਰਿਤਕ ਦੇਹ ਪੰਜਾਬ ਪੁਲਸ ਦੇ ਹਵਾਲੇ ਨਹੀਂ ਕੀਤੀ ਗਈ। ਦੋਵਾਂ ਰਾਜਾਂ ਦੇ ਡੀ. ਜੀ. ਪੀ. ਆਪਸ 'ਚ ਇਸ ਫੈਸਲੇ 'ਤੇ ਅੜੇ ਹੋਏ ਹਨ, ਜਿਸ ਕਾਰਨ ਕਮਿਸ਼ਨਰੇਟ ਪੁਲਸ ਦਾ ਕੋਈ ਵੀ ਅਧਿਕਾਰੀ ਇਥੋਂ ਤੱਕ ਕਿ ਪੁਲਸ ਕਮਿਸ਼ਨਰ ਐੱਸ. ਐੱਸ. ਸ਼੍ਰੀਵਾਸਤਵ ਵੀ ਕੁਝ ਬੋਲਣ ਨੂੰ ਤਿਆਰ ਨਹੀਂ ਹਨ। ।