ਅੰਮ੍ਰਿਤਸਰ ਦੀ ਕੱਪੜਾ ਫੈਕਟਰੀ 'ਚ ਲੱਗੀ ਭਿਆਨਕ ਅੱਗ, ਕਰੋੜਾਂ ਰੁਪਏ ਦਾ ਨੁਕਸਾਨ

05/22/2020 10:05:57 AM

ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ 'ਚ ਸਥਿਤ ਰਾਧਾ-ਕ੍ਰਿਸ਼ਨ ਕੱਪੜਾ ਫੈਕਟਰੀ 'ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਹੈ, ਜਿਸ ਕਾਰਨ ਕਰੋੜਾ ਦਾ ਨੁਕਸਾਨ ਹੋ ਗਿਆ। ਸੂਚਨਾ ਮਿਲਦਿਆਂ ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ 20 ਗੱਡੀਆਂ ਨੇ ਅੱਗ 'ਤੇ ਕਾਬੂ ਪਾਇਆ।

ਇਹ ਵੀ ਪੜ੍ਹੋ : ਬਠਿੰਡਾ ਦੇ ਫੌਜੀ ਚੌਕ 'ਚ ਸਿੰਡੀਕੇਟ ਬੈਂਕ ਦੀ ਬ੍ਰਾਂਚ 'ਚ ਲੱਗੀ ਅੱਗ

ਜਾਣਕਾਰੀ ਮੁਤਾਬਕ ਇਸ ਫੈਕਟਰੀ 'ਚ ਕਾਟਨ ਅਤੇ ਨਾਇਲੌਨ ਦਾ ਕੱਪੜਾ ਸੀ। ਹਵਾ ਚੱਲਦੀ ਹੋਣ ਕਾਰਨ ਅੱਗ ਸਾਰੇ ਪਾਸੇ ਫੈਲ ਗਈ, ਜਿਸ ਕਾਰਨ ਫੈਕਟਰੀ ਦੀ ਕੰਧ ਤੋੜ ਕੇ ਅੱਗ 'ਤੇ ਕਾਬੂ ਪਾਇਆ ਗਿਆ। ਫਿਲਹਾਲ ਮੌਕੇ 'ਤੇ ਪੁੱਜੀ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਲੁਧਿਆਣਾ 'ਚ ਲਿੰਗ ਨਿਧਾਰਣ ਸਕੈਨ ਸੈਂਟਰ ਦਾ ਪਰਦਾਫਾਸ਼

Baljeet Kaur

This news is Content Editor Baljeet Kaur