ਗਤਕਾ ਖਿਡਾਰੀ ਦੇ ਕਤਲ ਮਾਮਲੇ 'ਚ ਪੁਲਸ ਨੇ ਜਾਰੀ ਕੀਤੀਆਂ 2 ਸ਼ੱਕੀਆਂ ਦੀਆਂ ਤਸਵੀਰਾਂ

Wednesday, Dec 25, 2019 - 12:42 PM (IST)

ਗਤਕਾ ਖਿਡਾਰੀ ਦੇ ਕਤਲ ਮਾਮਲੇ 'ਚ ਪੁਲਸ ਨੇ ਜਾਰੀ ਕੀਤੀਆਂ 2 ਸ਼ੱਕੀਆਂ ਦੀਆਂ ਤਸਵੀਰਾਂ

ਅੰਮ੍ਰਿਤਸਰ (ਸੰਜੀਵ) : ਨਿਊ ਕੋਟਮਿੱਤ ਸਿੰਘ ਸਥਿਤ ਪੀਰਾਂ ਵਾਲੇ ਬਾਜ਼ਾਰ ਦੇ ਰਹਿਣ ਵਾਲੇ ਗਤਕਾ ਖਿਡਾਰੀ ਹਰਬੰਸ ਸਿੰਘ ਦੀ ਬੇਰਹਿਮੀ ਨਾਲ ਕੀਤੀ ਗਈ ਹੱਤਿਆ ਦੇ ਮਾਮਲੇ 'ਚ ਅੱਜ ਥਾਣਾ ਸੁਲਤਾਨਵਿੰਡ ਦੀ ਪੁਲਸ ਨੇ 2 ਸ਼ੱਕੀ ਵਿਅਕਤੀਆਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਜਾਣਕਾਰੀ ਮੁਤਾਬਕ ਇਹ ਦੋਵੇਂ ਵਾਰਦਾਤ ਤੋਂ ਪਹਿਲਾਂ ਹਰਬੰਸ ਸਿੰਘ ਨਾਲ ਘਰ 'ਚ ਰਹਿ ਰਹੇ ਸਨ ਅਤੇ ਹੱਤਿਆ ਦੇ ਬਾਅਦ ਤੋਂ ਭੂਮੀਗਤ ਹਨ। ਪੁਲਸ ਹੱਤਿਆ ਦੇ ਇਸ ਸੰਵੇਦਨਸ਼ੀਲ ਮਾਮਲੇ ਨੂੰ ਸੁਲਝਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਅੱਜ ਪੁਲਸ ਦੇ ਹੱਥ ਇਕ ਅਜਿਹੀ ਵੀਡੀਓ ਲੱਗੀ, ਜਿਸ ਵਿਚ ਹਰਬੰਸ ਸਿੰਘ ਨਾਲ ਰਹਿਣ ਵਾਲੇ ਦੋਵਾਂ ਨੌਜਵਾਨਾਂ ਦੀ ਪਛਾਣ ਹੋ ਗਈ ਹੈ। ਪੁਲਸ ਇਨ੍ਹਾਂ ਦੋਵਾਂ ਦੀ ਗ੍ਰਿਫਤਾਰੀ ਲਈ ਸਾਈਬਰ ਕ੍ਰਾਈਮ ਸੈੱਲ ਦੇ ਨਾਲ-ਨਾਲ ਆਪਣੇ ਮੁਖਬਰਾਂ ਤੋਂ ਵੀ ਇਨ੍ਹਾਂ ਦਾ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਕੀ ਕਹਿਣਾ ਹੈ ਪੁਲਸ ਦਾ
ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਸ ਚੌਕੀ ਕੋਟਮਿੱਤ ਸਿੰਘ ਦੇ ਇੰਚਾਰਜ ਏ. ਐੱਸ. ਆਈ. ਜੋਗਿੰਦਰ ਸਿੰਘ ਪਰਮਾਰ ਨੇ ਦੱਸਿਆ ਕਿ ਮਾਮਲੇ ਨੂੰ ਸੁਲਝਾਉਣ ਲਈ ਸਾਈਬਰ ਕ੍ਰਾਈਮ ਦੇ ਨਾਲ-ਨਾਲ ਹੋਰ ਟੈਕਨੀਕਲ ਤਰੀਕੇ ਨਾਲ ਮੁਲਜ਼ਮਾਂ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅੱਜ ਪੁਲਸ ਦੇ ਹੱਥ ਮੁਲਜ਼ਮਾਂ ਦੀਆਂ ਤਸਵੀਰਾਂ ਲੱਗੀਆਂ ਹਨ, ਜਿਨ੍ਹਾਂ ਦੀ ਪਛਾਣ ਕਰਵਾਈ ਜਾ ਰਹੀ ਹੈ।


author

Baljeet Kaur

Content Editor

Related News