ਗਤਕਾ ਖਿਡਾਰੀ ਦੇ ਕਤਲ ਮਾਮਲੇ 'ਚ ਪੁਲਸ ਵਲੋਂ ਵੱਡਾ ਖੁਲਾਸਾ

12/29/2019 5:22:11 PM

ਅੰਮ੍ਰਿਤਸਰ (ਗੁਰਪ੍ਰੀਤ) : ਨਿਊ ਕੋਟ ਮਿੱਤ ਸਿੰਘ 'ਚ ਗਤਕਾ ਖਿਡਾਰੀ ਦੇ ਕਤਲ ਮਾਮਲੇ 'ਚ 2 ਦੋਸ਼ੀਆਂ ਨੂੰ ਕੀਤਾ ਗਿਆ ਹੈ। ਇਸ ਦਾ ਖੁਲਾਸਾ ਡੀ.ਸੀ.ਪੀ. ਮੁਖਵਿੰਦਰ ਸਿੰਘ ਵਲੋਂ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਸੀ.ਪੀ. ਨੇ ਦੱਸਿਆ ਕਿ ਦੋਹਾਂ ਦੋਸ਼ੀਆਂ ਦੀ ਗ੍ਰਿਫ਼ਤਾਰੀ ਬਠਿੰਡਾ ਜ਼ਿਲ੍ਹੇ ਦੀ ਇੱਕ ਸਰਾਂ ਤੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਦੋਵੇਂ ਦੋਸ਼ੀ ਸਾਜਨ ਦੀਪ ਸਿੰਘ ਅਤੇ ਸ਼ਮਸ਼ੇਰ ਸਿੰਘ ਪਿਓ-ਪੁੱਤ ਹਨ, ਜਿਨ੍ਹਾਂ 'ਤੇ ਪਹਿਲਾਂ ਵੀ ਇਕ ਕਤਲ ਕੇਸ ਦਰਜ ਹੈ ਅਤੇ ਇਹ ਦੋਵੇਂ ਜ਼ਮਾਨਤ 'ਤੇ ਕਤਲ ਕਰਨ ਲਈ ਹੀ ਬਾਹਰ ਆਏ ਹਨ। ਉਨ੍ਹਾਂ ਦੱਸਿਆ ਕਿ ਪੈਸੇ ਦੇ ਲੈਣ-ਦੇਣ ਪਿੱਛੇ ਹਰਬੰਸ ਦਾ ਕਤਲ ਕੀਤਾ ਗਿਆ ਹੈ। ਫਿਲਹਾਲ ਪੁਲਸ ਨੇ ਦੋਵਾਂ ਨੂੰ ਗ੍ਰਿਫਤਾਰ ਕਰਕੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
PunjabKesariਇਥੇ ਦੱਸ ਦੇਈਏ ਕਿ 20 ਦਿਨ ਪਹਿਲਾਂ ਨਿਊ ਕੋਟਮਿੱਤ ਸਿੰਘ ਸਥਿਤ ਪੀਰਾਂ ਵਾਲੇ ਬਾਜ਼ਾਰ ਦੇ ਰਹਿਣ ਵਾਲੇ ਗਤਕਾ ਖਿਡਾਰੀ ਹਰਬੰਸ ਸਿੰਘ (22) ਦੀ ਕੁਝ ਵਿਅਕਤੀਆਂ ਵਿਅਕਤੀਆਂ ਵਲੋਂ ਬੇਰਹਿਮੀ ਨਾਲ ਵੱਢ ਕੇ ਹੱਤਿਆ ਕਰ ਦਿੱਤੀ।ਇਸ ਮਾਮਲੇ 'ਚ ਅੱਜ ਪੁਲਸ ਨੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਕੀਤਾ ਹੈ।


Baljeet Kaur

Content Editor

Related News