ਘੱਲੂਘਾਰਾ ਦਿਹਾੜੇ 'ਤੇ ਪੁਲਸ ਤੇ ਸਿੱਖ ਜਥੇਬੰਦੀਆਂ ਵਿਚਕਾਰ ਧੱਕਾ-ਮੁੱਕੀ, ਲਹਿਰਾਈਆਂ ਨੰਗੀਆਂ ਤਲਵਾਰਾਂ
Saturday, Jun 06, 2020 - 01:23 PM (IST)
ਅੰਮ੍ਰਿਤਸਰ (ਸੁਮਿਤ ਖੰਨਾ) : ਘੱਲੂਘਾਰਾ ਦਿਵਸ ਮੌਕੇ ਪੁਲਸ ਅਤੇ ਸਿੱਖ ਜਥੇਬੰਦੀਆਂ ਵਿਚਕਾਰ ਧੱਕਾ-ਮੁੱਕੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਇਸ ਦੌਰਾਨ ਪੁਲਸ ਵਲੋਂ ਸਿੱਖ ਸੰਗਤਾਂ ਨੂੰ ਗੁਰਦੁਆਰਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅੰਦਰ ਜਾਣ ਤੋਂ ਰੋਕਿਆ ਜਾ ਰਿਹਾ ਸੀ, ਜਿਸ ਨੂੰ ਕੇ ਉਨ੍ਹਾਂ ਵਿਚਕਾਰ ਧੱਕਾ-ਮੁੱਕੀ ਹੋ ਗਈ। ਪੁਲਸ ਦੇ ਰੋਕਣ ਦੇ ਬਾਵਜੂਦ ਵੀ ਸੰਗਤਾਂ ਜ਼ਬਦਸਤੀ ਗੁਰਦੁਆਰਾ ਸਾਹਿਬ 'ਚ ਪੁੱਜ ਗਈਆਂ। ਇਸ ਮੌਕੇ ਗਰਮ ਖਿਆਲੀਆਂ ਵਲੋਂ ਨੰਗੀਆਂ ਤਲਵਾਰਾਂ ਵੀ ਲਹਰਾਈਆਂ ਗਈਆਂ ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ ਗਏ।
ਇਹ ਵੀ ਪੜ੍ਹੋਂ : ਘੱਲੂਘਾਰਾ ਦਿਹਾੜੇ ਮੌਕੇ ਜਥੇਦਾਰ ਸਾਹਿਬ ਦਾ ਵੱਡਾ ਬਿਆਨ, ਖਾਲਿਸਤਾਨ ਦੀ ਭਰੀ ਹਾਮੀ
ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਮੱਦੇਨਜ਼ਰ ਸਖਤ ਪ੍ਰਬੰਧ ਕੀਤੇ ਗਏ ਹਨ। ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ਇਸ ਲਈ ਵੱਡੀ ਗਿਣਤੀ 'ਚ ਪੁਲਸ, ਕਮਾਂਡੋ ਫੋਰਸ ਅਤੇ ਹੋਰ ਦਫ਼ਤਰੀ ਅਧਿਕਾਰੀ ਤਾਇਨਾਤ ਕੀਤੇ ਗਏ ਹਨ।
ਇਹ ਵੀ ਪੜ੍ਹੋਂ : ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮਨਾਇਆ ਜਾ ਰਿਹੈ ਘੱਲੂਘਾਰਾ ਦਿਵਸ
ਦੱਸ ਦੇਈਏ ਕਿ 6 ਜੂਨ ਨੂੰ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੂਨ 1984 ਦੇ ਘੱਲੂਘਾਰੇ ਦੇ ਸਬੰਧ 'ਚ ਸ਼ਹੀਦੀ ਸਮਾਗਮ ਕੀਤੇ ਜਾਂਦੇ ਹਨ। ਇਨ੍ਹਾਂ ਸਮਾਗਮਾਂ ਵਿਚ ਕੁਝ ਗਰਮ ਖਿਆਲੀਆਂ ਵਲੋਂ ਰੋਸ ਵੀ ਜਾਹਰ ਕੀਤਾ ਜਾਂਦਾ ਹੈ। ਉਥੇ ਹੀ ਵੱਖ -ਵੱਖ ਧਾਰਮਿਕ ਆਗੂਆਂ ਵਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਜਾਂਦੀ ਹੈ।