ਮਾਹੌਲ ਗਰਮਾਉਣ ਮਗਰੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬੰਦ ਕਮਰੇ 'ਚ ਪੜ੍ਹਿਆ ਸੰਦੇਸ਼

Thursday, Jun 06, 2019 - 01:17 PM (IST)

ਮਾਹੌਲ ਗਰਮਾਉਣ ਮਗਰੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬੰਦ ਕਮਰੇ 'ਚ ਪੜ੍ਹਿਆ ਸੰਦੇਸ਼

ਅੰਮ੍ਰਿਤਸਰ (ਅਣਜਾਣ) : ਘੱਲੂਘਾਰਾ ਸਮਾਗਮ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ 'ਚ ਮਾਹੌਲ ਗਰਮਾਉਣ ਸਿੰਘ ਮਗਰੋਂ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਬੰਦ ਕਮਰੇ 'ਚ ਸੰਦੇਸ਼ ਪੜ੍ਹਿਆ। ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਭਾਰਤ ਸਰਕਾਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਤ ਤੇ ਸ੍ਰੀ ਅਕਾਲ ਤਖਤ ਸਾਹਿਬ 37 ਦੇ ਕਰੀਬ ਗੁਰਦੁਆਰਿਆਂ 'ਤੇ ਹਮਲਾ ਕੀਤਾ। ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਨਤਮਸਤਕ ਹੋਣ ਆਈਆਂ ਸੰਗਤਾਂ ਨੂੰ ਜਿਸ 'ਚ ਬੱਚੇ, ਬਜ਼ੁਰਗ ਤੇ ਇਸਤਰੀਆਂ ਨੂੰ ਗੋਲੀਆਂ ਨਾਲ ਭੁੰਨ੍ਹ ਦਿੱਤਾ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਵੀ ਗੋਲੀਆਂ ਮਾਰੀਆਂ ਗਈਆਂ, 92 ਦੇ ਕਰੀਬ ਅੰਗ ਜ਼ਖਮੀ ਹੋਏ, ਜੋ ਸ੍ਰੀ ਅਕਾਲ ਤਖਤ ਸਾਹਿਬ ਜੀ 'ਤੇ ਸਸ਼ੋਭਿਤ ਹਨ। ਸਿੱਖ ਕੌਮ ਦੇ ਪਿੰਡੇ ਤੇ ਇਹ ਹਮਲਾ ਇਕ ਨਾਸੂਰ ਦੀ ਤਰ੍ਹਾਂ ਹੈ, ਜਿਸ ਦੀ ਪੀੜ ਸਿੱਖ ਕੌਮ ਰਹਿੰਦੀ ਦੁਨੀਆਂ ਤੱਕ ਮਹਿਸੂਸ ਕਰਦੀ ਰਹੇਗੀ। 

ਉਨ੍ਹਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਧਾਰਮਿਕ ਸਿਧਾਂਤਾ, ਸੰਸਥਾਂਵਾਂ ਤੇ ਕੌਮੀ ਮੁੱਦਿਆਂ ਨਾਲ ਸਬੰਧਤ ਮਸਲਿਆਂ ਨਾਲ ਨਜਿੱਠਣ ਲਈ ਮਿਲ ਬੈਠਣ ਵਾਲੀ ਸਿੱਖ ਪੰ੍ਰਪਰਾ ਨੂੰ ਮਜ਼ਬੂਤ ਕਰਨ ਜੋ ਅੱਜ ਦੇ ਸਮੇਂ ਦੀ ਵੱਡੀ ਲੋੜ ਹੈ। ਉਨ੍ਹਾਂ ਆਖਿਆ ਕਿ ਜੇਕਰ ਇਹ ਰੁਝਾਨ ਇਸੇ ਤਰ੍ਹਾਂ ਹੀ ਜਾਰੀ ਰਿਹਾ ਤਾਂ ਭਵਿੱਖ ਵਿਚ ਪੰਜਾਬ ਦੇ ਉੱਚ ਅਹੁਦਿਆਂ 'ਤੇ ਸਿੱਖ ਅਧਿਕਾਰੀ ਨਹੀਂ ਲੱਭਣਗੇ। ਉਨ੍ਹਾਂ ਸਿੱਖ ਕੌਮ ਨੂੰ ਆਪਣੇ ਬੱਚਿਆਂ ਤੇ ਨੌਜਵਾਨਾਂ ਨੂੰ ਚੰਗੀ ਵਿਦਿਆ ਨਾਲ ਜੋੜਨ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਆਖਿਆ ਕਿ ਜੇਕਰ ਸਾਡੀ ਨੌਜਵਾਨੀ ਚੰਗੀ ਵਿੱਦਿਆ ਦੀ ਧਾਰਨੀ ਬਣਗੇ ਤਾਂ ਕੌਮ ਹਰ ਖੇਤਰ ਵਿਚ ਤਰੱਕੀ ਦੀ ਬੁਲੰਦੀਆਂ ਛੂਹੇਗੀ।


author

Baljeet Kaur

Content Editor

Related News