ਅੰਮ੍ਰਿਤਸਰ ’ਚ ਰੂਹ ਕੰਬਾਊ ਵਾਰਦਾਤ : ਪਾਰਲਰ ਗਈ ਕੁੜੀ ਦਾ ‘ਕਤਲ’, ਲਾਸ਼ ’ਤੇ ਪਿਸਤੌਲ ਰੱਖ ਫ਼ਰਾਰ ਹੋਇਆ ਕਾਤਲ

Thursday, May 13, 2021 - 06:34 PM (IST)

ਅੰਮ੍ਰਿਤਸਰ ’ਚ ਰੂਹ ਕੰਬਾਊ ਵਾਰਦਾਤ : ਪਾਰਲਰ ਗਈ ਕੁੜੀ ਦਾ ‘ਕਤਲ’, ਲਾਸ਼ ’ਤੇ ਪਿਸਤੌਲ ਰੱਖ ਫ਼ਰਾਰ ਹੋਇਆ ਕਾਤਲ

ਅੰਮ੍ਰਿਤਸਰ (ਸੁਮਿਤ) - ਅੰਮ੍ਰਿਤਸਰ ਦੇ ਮਜੀਠਾ ਰੋਡ 'ਤੇ ਅੱਜ ਦਿਲ ਦਹਿਲਾ ਦੇਣ ਵਾਲੀ ਵਾਰਦਾਤ ਉਸ ਸਮੇਂ ਦੇਖਣ ਨੂੰ ਮਿਲੀ, ਜਦੋਂ ਅਣਪਛਾਤੇ ਨੌਜਵਾਨ ਵਲੋਂ ਐੱਸ.ਜੀ. ਇਨਕਲੇਵ ਨੇੜੇ ਇਕ ਕੁੜੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਕਤਲ ਦੀ ਇਸ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਮੁਲਜ਼ਮ ਨੇ ਕੁੜੀ ਦੀ ਲਾਸ਼ ’ਤੇ ਹੀ ਪਿਸਤੌਲ ਰੱਖ ਦਿੱਤਾ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ। 

ਪੜ੍ਹੋ ਇਹ ਵੀ ਖਬਰ - ਕੱਪੜੇ ਸੁੱਕਣੇ ਪਾਉਣ ਨੂੰ ਲੈ ਕੇ ਦੋ ਜਨਾਨੀਆਂ 'ਚ ਹੋਏ ਝਗੜੇ ਨੇ ਧਾਰਿਆ ਖ਼ੂਨੀ ਰੂਪ, 1 ਦੀ ਮੌਤ (ਤਸਵੀਰਾਂ)

ਮਿਲੀ ਜਾਣਕਾਰੀ ਅਨੁਸਾਰ ਇਹ ਮਾਮਲਾ ਅੰਮ੍ਰਿਤਸਰ ਦੇ ਪਨਡੋਰੀ ਇਲਾਕੇ ਦਾ ਹੈ। ਮ੍ਰਿਤਕ ਗੰਡਾ ਸਿੰਘ ਕਾਲੋਨੀ ਦੀ ਰਹਿਣ ਵਾਲੀ ਸੀ ਪਰ ਉਸ ਦੀ ਲਾਸ਼ ਪਨਡੋਰੀ ਇਲਾਕੇ ’ਚੋਂ ਬਰਾਮਦ ਹੋਈ ਹੈ। ਕਤਲ ਦੀ ਇਸ ਘਟਨਾ ਕਾਰਨ ਇਲਾਕੇ ’ਚ ਸਨਸਨੀ ਫੈਲ ਗਈ। ਪਤਾ ਲੱਗਾ ਹੈ ਕਿ ਕੁੜੀ ਫੇਸ਼ੀਅਲ ਕਰਾਉਣ ਵਾਸਤੇ ਪਾਰਲਰ ’ਚ ਗਈ ਸੀ, ਜਿਸ ਦੌਰਾਨ ਨੌਜਵਾਨ ਨੇ ਉਸ ਨੂੰ ਗੋਲੀ ਮਾਰ ਦਿੱਤੀ। 

ਪੜ੍ਹੋ ਇਹ ਵੀ ਖਬਰ - ਕੋਰੋਨਾ ਦੇ ਵਧਦੇ ਕਹਿਰ ’ਚ ਜੇਕਰ ‘ਬੱਚਿਆਂ’ ’ਚ ਦਿਖਾਈ ਦੇਣ ਇਹ ‘ਲੱਛਣ’, ਤਾਂ ਜ਼ਰੂਰ ਕਰਵਾਓ ਕੋਰੋਨਾ ਟੈਸਟ

ਦੂਜੇ ਪਾਸੇ ਸੂਚਨਾ ਮਿਲਣ ’ਤੇ ਮੌਕੇ ’ਤੇ ਪੁੱਜੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਜਿਨ੍ਹਾਂ ਨੇ ਲਾਸ਼ ਨੂੰ ਕਬਜ਼ੇ ’ਚ ਲੈ ਲਿਆ ਅਤੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ।

ਪੜ੍ਹੋ ਇਹ ਵੀ ਖਬਰ - ਸਾਵਧਾਨ ! ਬੱਚਿਆਂ ’ਚ ਵੱਧ ਰਿਹੈ ਕੋਰੋਨਾ ਦਾ ਖ਼ਤਰਾ, ਮਾਤਾ-ਪਿਤਾ ਇੰਝ ਰੱਖਣ ਆਪਣੇ ਬੱਚੇ ਨੂੰ ਸੁਰੱਖਿਅਤ


author

rajwinder kaur

Content Editor

Related News