ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਦਲਾਈ ਲਾਮਾ (ਤਸਵੀਰਾਂ)
Sunday, Nov 10, 2019 - 06:38 PM (IST)

ਅੰਮ੍ਰਿਤਸਰ (ਮਮਤਾ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਮੌਕੇ ਦਲਾਈ ਲਾਮਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਉਨ੍ਹਾਂ ਨੇ ਮੱਥਾ ਟੇਕ ਕੇ ਬਾਣੀ ਦਾ ਅੰਨਦ ਮਾਣਿਆ। ਇਸ ਦੇ ਨਾਲ ਹੀ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ।
ਇਸ ਉਪਰੰਤ ਗੱਲਬਾਤ ਕਰਦਿਆਂ ਦਲਾਈ ਲਾਮਾ ਨੇ ਕਿਹਾ ਕਿ ਇਹ ਸਿੱਖਾਂ ਦਾ ਪਵਿੱਤਰ ਅਸਥਾਨ ਹੈ, ਜਿੱਥੇ ਉਹ ਨਤਮਸਤਕ ਹੋਣ ਆਏ ਹਨ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਧਰਮ ਨਿਰਪੱਖਤਾਂ ਦਾ ਸੁਨੇਹਾ ਦਿੱਤਾ ਹੈ, ਜਿਸ ਕਈ ਉਹ ਮੱਕਾ ਵੀ ਗਏ ਸੀ।
ਇਸ ਤੋਂ ਇਲਾਵਾ ਉਨ੍ਹਾਂ ਨੇ ਗੁਰੂ ਜੀ ਦੀਆਂ ਸਿੱਖਿਆਵਾਂ ਬਾਰੇ ਗੱਲ ਕਰਦੇ ਕਿਹਾ ਕਿ ਗੁਰੂ ਜੀ ਨੇ ਜਾਤਪਾਤ ਨੂੰ ਖਤਮ ਕਰਨ ਲਈ ਕਿਹਾ ਸੀ।