ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਦੀ RSS ਨੇ ਕੀਤੀ ਸਖ਼ਤ ਨਿੰਦਾ
Sunday, Dec 19, 2021 - 07:15 PM (IST)
![ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਦੀ RSS ਨੇ ਕੀਤੀ ਸਖ਼ਤ ਨਿੰਦਾ](https://static.jagbani.com/multimedia/2021_12image_19_14_233974652a].jpg)
ਅੰਮ੍ਰਿਤਸਰ - ਸਿੱਖਾਂ ਦੇ ਸਭ ਤੋਂ ਵੱਡੇ ਧਾਰਮਿਕ ਸਥਾਨ ਸ੍ਰੀ ਹਰਿਮੰਦਰ ਸਾਹਿਬ 'ਚ ਸ਼ਨੀਵਾਰ ਸ਼ਾਮ ਨੌਜਵਾਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਦੀ ਕੋਸ਼ਿਸ਼ ਕਰਨ ਦੀ ਘਟਨਾ ਦੀ ਜਾਂਚ ਲਈ ਪੰਜਾਬ ਸਰਕਾਰ ਨੇ ਐੱਸ. ਆਈ. ਟੀ. ਦਾ ਗਠਨ ਕੀਤਾ ਹੈ। ਇਸ ਘਟਨਾ ਨੂੰ ਲੈ ਕੇ ਆਰ. ਐੱਸ. ਐੱਸ. ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਟਵੀਟ ਜ਼ਰੀਏ ਨਿੰਦਾ ਕਰਦੇ ਹੋਏ ਆਰ. ਐੱਸ. ਐੱਸ. ਨੇ ਕਿਹਾ ਗਿਆ ਹੈ ਕਿ ਇਹ ਘਟਨਾ ਬਹੁਤ ਹੀ ਮੰਦਭਾਗੀ ਘਟਨਾ ਹੈ। ਰਾਸ਼ਟਰੀ ਸਵੈ-ਸੇਵਕ ਇਸ ਦੀ ਸਖ਼ਤ ਨਿੰਦਾ ਕਰਦਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਗੁਰੂ ਪਰੰਪਰਾ ਸਾਡੀ ਸਾਰਿਆਂ ਦੀ ਸਾਂਝੀ ਵਿਰਾਸਤ ਅਤੇ ਸ਼ਰਧਾ ਦਾ ਵਿਸ਼ਾ ਹੈ ਅਤੇ ਭਾਰਤ ਵਿਚਾਲੇ ਗਿਆਨ ਦਾ ਭੰਡਾਰ ਹੈ।
ਸਮਾਜ ਨੂੰ ਆਪਸ 'ਚ ਲੜਾਉਣ ਵਾਲੀਆਂ ਤਾਕਤਾਂ ਸਾਜਿਸ਼ਾਂ ਕਰ ਰਹੀਆਂ ਹਨ ਅਤੇ ਕਰਦੀਆਂ ਰਹਿੰਦੀਆਂ ਹਨ। ਅਜਿਹੇ ਚਾਲਬਾਜ਼ਾਂ ਦਾ ਪਰਦਾਫਾਸ਼ ਕਰਕੇ ਉਨ੍ਹਾਂ ਨੂੰ ਸਖ਼ਤ ਸਜ਼ਾ ਦੇਣੀ ਚਾਹੀਦੀ ਹੈ ਅਤੇ ਸਮਾਜ ਨੂੰ ਅਜਿਹੀਆਂ ਘਟਨਾਵਾਂ ਕਾਰਨ ਆਪਸੀ ਸਦਭਾਵਨਾ 'ਚ ਕੋਈ ਰੁਕਾਵਟ ਨਹੀਂ ਆਉਣ ਦੇਣੀ ਚਾਹੀਦੀ ਅਤੇ ਸਮਾਜ ਨੂੰ ਅਜਿਹੀਆਂ ਘਟਨਾਵਾਂ ਕਾਰਨ ਆਪਸੀ ਸਦਭਾਵਨਾ 'ਚ ਕੋਈ ਰੁਕਾਵਟ ਨਹੀਂ ਆਉਣ ਦੇਣੀ ਚਾਹੀਦੀ।