ਅਦਾਕਾਰ ਸੋਨੂ ਸੂਦ ਸੱਚਖੰਡ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ, ਕੀਤੀ ਸਰਬੱਤ ਦੇ ਭਲੇ ਦੀ ਅਰਦਾਸ
Sunday, Dec 29, 2024 - 03:14 PM (IST)
ਐਂਟਰਟੇਨਮੈਂਟ ਡੈਸਕ : ਸ੍ਰੀ ਦਰਬਾਰ ਸਾਹਿਬ ਜਿੱਥੇ ਵੱਡੀ ਗਿਣਤੀ ’ਚ ਸੰਗਤਾਂ ਮੱਥਾ ਟੇਕਣ ਪਹੁੰਚਦੀਆਂ ਹਨ, ਉੱਥੇ ਕਈ ਫ਼ਿਲਮੀ ਅਦਾਕਾਰ ਆਪਣੀ ਫ਼ਿਲਮ ਦੀ ਕਾਮਯਾਬੀ ਦੇ ਲਈ ਸੱਚਖੰਡ ਸ੍ਰੀ ਦਰਬਾਰ ਸਾਹਿਬ ’ਚ ਆ ਕੇ ਅਰਦਾਸ ਕਰਦੇ ਹਨ।
ਅੱਜ ਅਦਾਕਾਰ ਸੋਨੂ ਸੂਦ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ। ਉਨ੍ਹਾਂ ਨੇ ਦਰਬਾਰ ਸਾਹਿਬ ’ਚ ਮੱਥਾ ਟੇਕ ਕੇ ਵਾਹਿਗੁਰੂ ਜੀ ਦਾ ਸ਼ੁਕਰਾਨਾ ਕੀਤਾ ਅਤੇ ਗੁਰਬਾਣੀ ਕੀਰਤਨ ਸਰਵਣ ਕੀਤਾ ਨਾਲ ਹੀ ਆਪਣੀ ਆਉਣ ਵਾਲੀ ਫ਼ਿਲਮ ਦੀ ਕਾਮਯਾਬੀ ਦੀ ਅਰਦਾਸ ਕੀਤੀ।
ਇਸ ਮੌਕੇ ਸੋਨੂ ਸਦੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ, ਮੇਰੀ ਫ਼ਿਲਮ ‘ਫ਼ਤਿਹ’ ਆ ਰਹੀ ਹੈ ਅਤੇ ਉਸ ਫ਼ਿਲਮ ਦੀ ਕਾਮਯਾਬੀ ਲਈ ਮੈਂ ਅੱਜ ਦਰਬਾਰ ਸਾਹਿਬ ’ਚ ਮੱਥਾ ਟੇਕਣ ਆਇਆ ਹਾਂ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਸ ਫ਼ਿਲਮ ਦੀ ਕਾਮਯਾਬੀ ਦੇ ਨਾਲ ਜਿੰਨੀ ਵੀ ਕਮਾਈ ਹੋਵੇਗੀ ਉਸ ਨਾਲ ਉਹ ਗ਼ਰੀਬਾਂ ਅਤੇ ਪੰਜਾਬ ਦੀ ਮਦਦ ਕਰਨਗੇ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦੇ ਹੱਕ ’ਚ ਅਤੇ ਮਦਦ ਲਈ ਹਰ ਵੇਲੇ ਤਿਆਰ ਰਹਿਣਗੇ।
ਦੱਸਣਯੋਗ ਹੈ ਕਿ ਸੋਨੂ ਸੂਦ ਹਮੇਸ਼ਾ ਹੀ ਸਾਊਥ ਦੀਆਂ ਜਾਂ ਬਾਲੀਵੁੱਡ ਦੀਆਂ ਫ਼ਿਲਮਾਂ ’ਚ ਵਿਲਨ ਦਾ ਰੋਲ ਕਰਦੇ ਦਿਖਾਈ ਦਿੰਦੇ ਹਨ। ਇਸ ਵਾਰ ਉਹ ਪੰਜਾਬੀ ਫ਼ਿਲਮ’ਚ ਪੰਜਾਬੀ ਅੰਦਾਜ਼ ’ਚ ਦਿਖਾਈ ਦੇਣਗੇ। ਇਹ ਦੇਖਣਾ ਹੋਵੇਗਾ ਕਿ ਸੋਨੂੰ ਦਾ ਪੰਜਾਬੀ ਅੰਦਾਜ਼ ਦਰਸ਼ਕਾਂ ਨੂੰ ਕਿੰਨਾ ਕੁ ਪਸੰਦ ਆਉਂਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।