ਕਲਯੁੱਗ: ਲਾਲਚ 'ਚ ਅੰਨ੍ਹੀ ਹੋਈ ਪਤਨੀ ਨੇ ਹੱਥੀਂ ਉਜਾੜਿਆ ਆਪਣਾ ਸੁਹਾਗ
Wednesday, Aug 19, 2020 - 01:26 PM (IST)
ਅੰਮ੍ਰਿਤਸਰ (ਸੁਮਿਤ ਖੰਨਾ) : ਲਾਲਚ 'ਚ ਅੰਨ੍ਹੀ ਹੋਈ ਇਕ ਪਤੀ ਵਲੋਂ ਆਪਣੇ ਹੱਥੀਂ ਆਪਣਾ ਸੁਹਾਗ ਉਜਾੜ ਦਿੱਤਾ ਗਿਆ। ਦਰਅਸਲ ਮਾਮਲਾ ਅੰਮ੍ਰਿਤਸਰ ਦੇ ਬਟਾਲਾ ਰੋਡ, ਜਿਥੇ ਇਕ ਵਿਅਕਤੀ ਵਲੋਂ ਪਤਨੀ ਤੋਂ ਦੁਖੀ ਹੋ ਕੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋਂ : ਜ਼ਹਿਰੀਲੀ ਸ਼ਰਾਬ ਨੇ ਇਕ ਹੋਰ ਵਿਅਕਤੀ ਦੀ ਮੌਤ, 6 ਦਿਨਾਂ ਪਹਿਲਾਂ ਹੀ ਘਰ ਆਇਆ ਸੀ ਨੰਨ੍ਹਾ ਮਹਿਮਾਨ
ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਚਰਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਸ ਦਾ ਆਪਣੀ ਪਤਨੀ ਨਾਲ ਪਿਛਲੇ 6 ਮਹੀਨਿਆਂ ਤੋਂ ਝਗੜਾ ਚੱਲ ਰਿਹਾ ਸੀ। ਉਸ ਦੀ ਪਤਨੀ ਉਸ ਨੂੰ ਘਰ ਛੱਡ ਕੇ ਜਾਣ ਲਈ ਕਹਿੰਦੀ ਸੀ ਕਿਉਂਕਿ ਉਹ ਆਪਣੇ ਪੇਕੇ ਪਰਿਵਾਰ ਨਾਲ ਉਸ ਘਰ 'ਚ ਰਹਿਣਾ ਚਾਹੁੰਦੀ ਸੀ। ਉਹ ਚਾਹੁੰਦੀ ਕਿ ਕਿ ਚਰਜੀਤ ਉਸ ਨੂੰ ਤਲਾਕ ਦੇ ਦਵੇ ਤਾਂ ਜੋ ਉਹ ਇਕੱਲੀ ਰਹਿ ਸਕੇ। ਉਸ ਨੇ ਘਰ ਵੀ ਆਪਣੇ ਨਾਮ ਕਰਵਾ ਲਿਆ ਸੀ, ਜਿਸ ਦੀ ਕਿਸ਼ਤ ਚਰਨਜੀਤ ਦਿੰਦਾ ਸੀ। ਕੁਝ ਦਿਨ ਪਹਿਲਾਂ ਹੀ ਉਸ ਦੀ ਪਤਨੀ ਪੁਲਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਚਰਜੀਤ ਮੈਨੂੰ ਧਮਕੀਆਂ ਦੇ ਰਿਹਾ ਹੈ। ਇਸ ਚੱਲਦਿਆਂ ਪੁਲਸ ਨੇ ਕੱਲ੍ਹ ਉਨ੍ਹਾਂ ਨੂੰ ਥਾਣੇ ਸੱਦਿਆ ਸੀ ਪਰ ਉਹ ਉਥੇ ਵੀ ਨਹੀਂ ਗਈ ਪੁਲਸ ਨੇ ਉਸ ਨੂੰ ਫ਼ੋਨ ਕਰਕੇ ਵੀ ਸੱਦਿਆ ਪਰ ਉਸ ਨੇ ਮਨ੍ਹਾ ਕਰ ਦਿੱਤਾ। ਅੱਜ ਫਿਰ ਪੁਲਸ ਨੂੰ ਉਸ ਨੇ ਸੱਦਿਆ ਪਰ ਉਹ ਨਹੀਂ ਆਈ। ਇਸ ਤੋਂ ਦੁਖੀ ਹੋ ਕੇ ਚਰਨਜੀਤ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਉਨ੍ਹਾਂ ਮੰਗ ਕੀਤੀ ਕਿ ਉਸ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋਂ : ਪਰਿਵਾਰ ਦੀ ਮਰਜ਼ੀ ਤੋਂ ਬਿਨਾਂ ਨਹੀਂ ਕਰਵਾ ਸਕਿਆ ਵਿਆਹ ਤਾਂ ਦੁਖੀ ਹੋ ਕੇ ਕਰ ਦਿੱਤਾ ਇਹ ਕਾਂਡ