ਅੰਮ੍ਰਿਤਸਰ ਬੰਬ ਧਮਾਕਾ: ਦੋਸ਼ੀਆਂ ਨੂੰ ਮੁੜ ਅਦਾਲਤ 'ਚ ਕੀਤਾ ਗਿਆ ਪੇਸ਼ (ਵੀਡੀਓ)

Tuesday, Dec 11, 2018 - 04:34 PM (IST)

ਅੰਮ੍ਰਿਤਸਰ(ਸੁਮਿਤ)— ਰਾਜਾਸਾਂਸੀ ਦੇ ਪਿੰਡ ਅਦਲੀਵਾਲ ਵਿਚ ਸਥਿਤ ਨਿਰੰਕਾਰੀ ਭਵਨ ਵਿਚ ਹੋਏ ਗ੍ਰਨੇਡ ਹਮਲੇ ਦੇ ਦੋਸ਼ੀਆਂ ਅਵਤਾਰ ਸਿੰਘ ਅਤੇ ਬਿਕਰਮਜੀਤ ਸਿੰਘ ਨੂੰ ਅੱਜ ਰਿਮਾਂਡ ਖਤਮ ਹੋਣ 'ਤੇ ਮੁੜ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਨ੍ਹਾਂ ਦੋਵਾਂ ਨੂੰ ਸਪੈਸ਼ਲ ਆਪਰੇਸ਼ਨ ਸੈੱਲ ਵਲੋਂ ਬੁਲੇਟ ਪਰੂਫ ਗੱਡੀ ਵਿਚ ਬਿਠਾ ਕੇ ਸਖਤ ਸੁਰੱਖਿਆ ਹੇਠ ਜੱਜ ਦੇ ਸਾਹਮਣੇ ਪੇਸ਼ ਕੀਤਾ ਗਿਆ। ਇਥੋਂ ਮਾਨਯੋਗ ਜੱਜ ਨੇ ਦੋਵਾਂ ਨੂੰ ਮੁੜ 14 ਦਿਨ ਦੇ ਜੂਡੀਸ਼ੀਅਲ ਰਿਮਾਂਡ 'ਤੇ ਭੇਜ ਦਿੱਤਾ ਹੈ।

ਦੱਸ ਦੇਈਏ ਕਿ 18 ਨਵੰਬਰ ਨੂੰ ਅਦਲੀਵਾਰ ਵਿਚ ਸਥਿਤ ਨਿਰੰਕਾਰੀ ਭਵਨ ਵਿਚ ਚੱਲ ਰਹੇ ਸਤਿਸੰਗ ਦੌਰਾਨ ਬੰਬ ਧਮਾਕਾ ਹੋਇਆ ਸੀ, ਜਿਸ ਵਿਚ 3 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਕਈ ਜ਼ਖਮੀ ਹੋ ਗਏ ਸਨ। ਇਸ ਮਾਮਲੇ ਵਿਚ ਪੁਲਸ ਵਲੋਂ ਪਹਿਲਾਂ ਅਵਤਾਰ ਸਿੰਘ ਨੂੰ ਅਤੇ ਫਿਰ 21 ਨਵੰਬਰ ਨੂੰ ਬਿਕਰਮਜੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਸੀ।


author

cherry

Content Editor

Related News