ਅੰਮ੍ਰਿਤਸਰ ’ਚ ਮੰਤਰੀ ਸੋਨੀ ਦੀ ਕੋਠੀ ਨੇੜੇ ਵਾਪਰੀ ਵਾਰਦਾਤ, ਦੁਕਾਨਦਾਰ ਨੂੰ ਬੰਧਕ ਬਣਾ ਕੀਤੀ ਲੁੱਟ-ਖੋਹ (ਤਸਵੀਰਾਂ)

09/14/2021 2:47:58 PM

ਅੰਮ੍ਰਿਤਸਰ (ਸੁਮਿਤ) - ਅੰਮ੍ਰਿਤਸਰ ’ਚ ਪੰਜਾਬ ਦੇ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਦੇ ਘਰ ਤੋਂ ਥੋੜੀ ਦੂਰ ਅਤੇ ਪੁਲਸ ਕਮਿਸ਼ਨਰ ਦੇ ਦਫ਼ਤਰ ਨੇੜੇ ਇਕ ਗਰਾਸਰੀ ਦੀ ਦੁਕਾਨ ਨੂੰ ਬਾਈਕ ਸਵਾਰ ਦੋ ਲੁਟੇਰਿਆਂ ਵਲੋਂ ਦਿਨ-ਦਿਹਾੜੇ ਲੁੱਟ-ਖੋਹ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਲੁਟੇਰਿਆਂ ਨੇ ਗਰਾਸਰੀ ਦੀ ਦੁਕਾਨ ਦੇ ਮਾਲਕ ਨੂੰ ਹਥਿਆਰ ਦੇ ਜ਼ੋਰ ’ਤੇ ਬੰਧਕ ਬਕਾ ਕੇ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਅਤੇ ਫਿਰ ਮੌਕੇ ’ਤੋਂ ਫ਼ਰਾਰ ਹੋ ਗਏ।

ਪੜ੍ਹੋ ਇਹ ਵੀ ਖ਼ਬਰ - ਭੈਣ ਦੀ ਕੁੱਟਮਾਰ ਕਰਦੇ ਹੋਏ ਭਰਾ ਨੇ ਕੀਤੀਆਂ ਸ਼ਰਮਨਾਕ ਹਰਕਤਾਂ, ਵੀਡੀਓ ’ਚ ਦੇਖੋ ਪੂਰਾ ਮਾਮਲਾ

PunjabKesari

ਇਸ ਘਟਨਾ ਦੇ ਸਬੰਧ ’ਚ ਜਾਣਕਾਰੀ ਦਿੰਦੇ ਗਰਾਸਰੀ ਦੁਕਾਨਦਾਰ ਨੇ ਕਿਹਾ ਕਿ ਉਹ ਆਪਣੀ ਦੁਕਾਨ ’ਚ ਬੈਠਾ ਹੋਇਆ ਸੀ। ਇੰਨੇ ਨੂੰ 2 ਨਕਾਬਪੋਸ਼ ਲੁਟੇਰੇ ਉਸ ਦੀ ਦੁਕਾਨ ’ਚ ਆ ਗਏ, ਜਿਨ੍ਹਾਂ ਨੇ ਪਿਸਤੌਲ ਦੀ ਨੌਕ ’ਤੇ ਉਸ ਨੂੰ ਬੰਧਕ ਬਣਾ ਲਿਆ ਅਤੇ ਉਸ ਤੋਂ ਗਲੇ ਦੀਆਂ ਚਾਬੀਆਂ ਖੋਹ ਲਈਆਂ। ਇਸ ਤੋਂ ਬਾਅਦ ਲੁਟੇਰੇ ਉਸ ਦੇ ਗਲੇ ’ਚ ਪਏ ਸਾਰੇ ਪੈਸੇ ਲੈ ਗਏ। ਫਰਾਰ ਹੁੰਦੇ ਸਮੇਂ ਬਾਈਕ ਸਵਾਰ ਲੁਟੇਰੇ ਵਿਅਕਤੀ ਦੇ ਦੋ ਮੋਬਾਈਲ ਫੋਨ ਵੀ ਨਾਲ ਲੈ ਗਏ। 

ਪੜ੍ਹੋ ਇਹ ਵੀ ਖ਼ਬਰ - ਮਾਮਾ-ਭਾਣਜੀ ਦੇ ਰਿਸ਼ਤੇ ਹੋਏ ਤਾਰ-ਤਾਰ, ਪ੍ਰੇਮ ਵਿਆਹ ਕਰਾਉਣ ਮਗਰੋਂ ਕੀਤੀ ਖ਼ੁਦਕੁਸ਼ੀ (ਵੀਡੀਓ)

PunjabKesari

ਦੂਜੇ ਪਾਸੇ ਇਸ ਘਟਨਾ ਦੀ ਸੂਚਨਾ ਮਿਲਣ ’ਤੇ ਪੁਲਸ ਮੌਕੇ ’ਤੇ ਪਹੁੰਚ ਗਈ, ਜਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੇ ਕਿਹਾ ਕਿ ਉਹ ਸੀ.ਸੀ.ਟੀ.ਵੀ ਕੈਮਰੇ ਦੀ ਫੁਟੇਜ਼ ਖੰਘਾਲ ਰਹੇ ਹਨ, ਜਿਸ ਦੇ ਆਧਾਰ ’ਤੇ ਲੁਟੇਰਿਆਂ ਨੂੰ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਨੇ ਮਾਮਲਾ ਦਰਜ ਕਰਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।  

ਪੜ੍ਹੋ ਇਹ ਵੀ ਖ਼ਬਰ - ਥਾਣਾ ਮਜੀਠਾ ਦੇ ASI ਦਾ ਕਾਰਨਾਮਾ : ਗੱਲ ਸੁਨਣ ਦੀ ਥਾਂ ਨੌਜਵਾਨ ਨਾਲ ਖਹਿਬੜਿਆ, ਜੜਿਆ ਥੱਪੜ (ਤਸਵੀਰਾਂ)

PunjabKesari

ਪੜ੍ਹੋ ਇਹ ਵੀ ਖ਼ਬਰ - ਮਾਂ-ਪਿਓ ਦੀ ਮੌਤ ਤੋਂ ਪ੍ਰੇਸ਼ਾਨ ਨੌਜਵਾਨ ਨੇ ਦਰਿਆ ’ਚ ਮਾਰੀ ਛਾਲ, ਲੋਕਾਂ ਨੇ ਇੰਝ ਬਚਾਈ ਜਾਨ


rajwinder kaur

Content Editor

Related News