ਨੌਜਵਾਨ ਨੇ ਗੁਰਦੁਆਰਾ ਸਾਹਿਬ ਦੇ ਸਰੋਵਰ 'ਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ, ਵਜ੍ਹਾ ਕਰੇਗੀ ਹੈਰਾਨ

Wednesday, Mar 11, 2020 - 12:29 PM (IST)

ਨੌਜਵਾਨ ਨੇ ਗੁਰਦੁਆਰਾ ਸਾਹਿਬ ਦੇ ਸਰੋਵਰ 'ਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ, ਵਜ੍ਹਾ ਕਰੇਗੀ ਹੈਰਾਨ

ਅੰਮ੍ਰਿਤਸਰ (ਸੰਜੀਵ) : ਗੁਰਦੁਆਰਾ ਬਾਬਾ ਅਟਲ ਸਾਹਿਬ ਵਿਖੇ ਸਰੋਵਰ 'ਚ ਇਕ ਨੌਜਵਾਨ ਵਲੋਂ ਛਾਲ ਮਾਰ ਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਜੁਗਲ ਕਿਸ਼ੋਰ ਵਾਸੀ ਚੌਕ ਬਾਬਾ ਸਾਹਿਬ ਹਲਵਾਈ ਦੀ ਦੁਕਾਨ ਚਲਾਉਂਦਾ ਸੀ। ਜੁਗਲ ਸ਼ਰਾਬ ਪੀਣ ਦਾ ਆਦੀ ਸੀ। ਉਸ ਦਾ ਪਰਿਵਾਰ ਉਸ ਨੂੰ ਅਜਿਹਾ ਕਰਨ ਤੋਂ ਰੋਕਦਾ ਸੀ, ਜਿਸ ਤੋਂ ਤੰਗ ਆ ਕੇ ਬੀਤੇ ਦਿਨ ਉਸ ਨੇ ਗੁਰਦੁਆਰਾ ਅਟਲ ਸਾਹਿਬ ਦੇ ਸਰੋਵਰ 'ਚ ਛਾਲ ਮਾਰ ਦਿੱਤੀ। ਸੇਵਾਦਾਰਾਂ ਵਲੋਂ ਰੌਲਾ ਪਾਉਣ 'ਤੇ ਦਮਕਲ ਕਰਮੀਆਂ ਨੇ ਉਸ ਨੂੰ ਕੱਢਣ ਦੀ ਕੋਸ਼ਿਸ਼ ਕੀਤੀ। 3 ਘੰਟੇ ਦੀ ਸਖਤ ਮੁਸ਼ੱਕਤ ਤੋਂ ਬਾਅਦ ਸਰੋਵਰ 'ਚੋਂ ਕੱਢ ਕੇ ਉਸ ਨੂੰ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ 174 ਦੀ ਕਾਰਵਾਈ ਕਰਕੇ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਹੈ।

ਇਹ ਵੀ ਪੜ੍ਹੋ : ਡਾਕਟਰ ਦੀ ਵੱਡੀ ਲਾਪਰਵਾਹੀ, ਡਿਲਵਰੀ ਤੋਂ ਬਾਅਦ ਪੇਟ 'ਚ ਹੀ ਛੱਡ ਦਿੱਤੀਆਂ ਪੱਟੀਆਂ

 


author

Baljeet Kaur

Content Editor

Related News