ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਪੰਚਮ ਪਾਤਸ਼ਾਹ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

05/26/2020 3:52:45 PM

ਅੰਮ੍ਰਿਤਸਰ (ਦੀਪਕ ਸ਼ਰਮਾ) : ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ਰਧਾ ਭਾਵਨਾ ਨਾਲ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਦੇ ਜਥੇ ਵਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ। ਅਰਦਾਸ ਭਾਈ ਬਲਵਿੰਦਰ ਸਿੰਘ ਕਾਲੇਕੇ ਨੇ ਕੀਤੀ।

PunjabKesariਇਹ ਵੀ ਪੜ੍ਹੋ : ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ

ਦੱਸਣਯੋਗ ਹੈ ਕਿ ਕੋਰੋਨਾ ਵਾਇਰਸ ਕਾਰਨ ਪੰਚਮ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੰਗਤੀ ਇਕੱਠ ਨਹੀਂ ਕੀਤਾ ਗਿਆ ਅਤੇ ਇਸ ਮੌਕੇ ਸੰਕੇਤਕ ਰੂਪ 'ਚ ਹੀ ਸਮਾਗਮ ਕੀਤਾ ਗਿਆ। ਬੀਤੇ ਕੱਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਅਪੀਲ ਕੀਤੀ ਸੀ ਕਿ ਸ਼ਹੀਦੀ ਦਿਹਾੜੇ ਮੌਕੇ ਸੰਗਤਾਂ ਆਪੋ-ਆਪਣੇ ਘਰਾਂ ਵਿਚ ਹੀ ਪਾਠ ਕਰਕੇ ਅਰਦਾਸ ਕਰਨ। ਇਸੇ ਦੇ ਚੱਲਦਿਆਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਵੀ ਇਸ ਵਾਰ ਸਮਾਗਮ ਸੰਖੇਪ ਰੂਪ ਵਿਚ ਹੀ ਕੀਤਾ ਗਿਆ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਇਤਿਹਾਸ ਸਬੰਧੀ ਕਥਾ ਵਿਚਾਰ ਕੀਤੀ।

PunjabKesari

ਇਹ ਵੀ ਪੜ੍ਹੋ : ਪੁਲਸ ਨਾਕਿਆਂ 'ਤੇ ਰੋਕ-ਟੋਕ ਨਾ ਹੋਣ ਕਾਰਨ ਸੰਗਤਾਂ ਨੇ ਕੀਤੇ ਗੁਰੂ ਘਰ ਦੇ ਖੁੱਲ੍ਹੇ ਦਰਸ਼ਨ-ਦੀਦਾਰੇ


Baljeet Kaur

Content Editor

Related News