ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ 'ਚ ਲੱਗੀ ਭਿਆਨਕ ਅੱਗ, ਸੜਕ ’ਤੇ ਬਿਠਾਏ ਮਰੀਜ਼ (ਤਸਵੀਰਾਂ)
Saturday, May 14, 2022 - 03:16 PM (IST)

ਅੰਮ੍ਰਿਤਸਰ (ਦਿਲਜੀਤ ਸ਼ਰਮਾ) - ਅੰਮ੍ਰਿਤਸਰ ਜ਼ਿਲ੍ਹੇ ਦੇ ਗੁਰੂ ਨਾਨਕ ਦੇਵ ਹਸਪਤਾਲ 'ਚ ਅੱਜ ਭਿਆਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਅੱਗ ਲੱਗਣ ਦੀ ਘਟਨਾ ਦਾ ਪਤਾ ਲੱਗਣ ’ਤੇ ਹਸਪਤਾਲ ’ਚ ਹਫੜਾ-ਤਫੜੀ ਮੱਚ ਗਈ। ਹਸਪਤਾਲ ’ਚ ਅੱਗ ਲੱਗਣ ਦਾ ਮੁੱਖ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।
ਪੜ੍ਹੋ ਇਹ ਵੀ ਖ਼ਬਰ: ਪੱਟੀ ’ਚ ਰੂਹ ਕੰਬਾਊ ਵਾਰਦਾਤ, ਪੇਕੇ ਰਹਿ ਰਹੀ ਪਤਨੀ ਦਾ ਕਤਲ ਕਰਨ ਮਗਰੋਂ ਪਤੀ ਨੇ ਕੀਤੀ ਖ਼ੁਦਕੁਸ਼ੀ
ਮਿਲੀ ਜਾਣਕਾਰੀ ਅਨੁਸਾਰ ਹਸਪਤਾਲ ’ਚ ਮੌਜੂਦ ਮਰੀਜ਼ਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ ਅਤੇ ਇਲਾਜ ਲਈ ਸੁਰੱਖਿਅਤ ਸਥਾਨ ’ਤੇ ਲਿਆਂਦਾ ਜਾ ਰਿਹਾ ਹੈ। ਅੱਗ ਲੱਗਣ ਦੀ ਘਟਨਾ ਦੀ ਸੂਚਨਾ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੂੰ ਦਿੱਤੀ ਗਈ, ਜਿਨ੍ਹਾਂ ਵਲੋਂ ਅੱਗ ਨੂੰ ਬੁਝਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਅੱਗ ਬੁੱਝ ਨਹੀਂ ਰਹੀ।
ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਤੇਜ਼ਧਾਰ ਹਥਿਆਰ ਨਾਲ ਨੌਜਵਾਨ ਦੀ ਧੌਣ ਵੱਢ ਕੀਤਾ ਕਤਲ