ਗੁਰੂ ਨਾਨਕ ਦੇਵ ਹਸਪਤਾਲ ਦੇ ਸੀਨੀਅਰ ਸੁਪਰਡੈਂਟ ’ਤੇ ਲੱਗੇ ਗੰਭੀਰ ਦੋਸ਼ (ਵੀਡੀਓ)

Friday, Apr 05, 2019 - 04:18 PM (IST)

ਅੰਮ੍ਰਿਤਸਰ (ਗੁਰਪ੍ਰੀਤ ਸਿੰਘ) : ਗੁਰੂ ਨਾਨਕ ਦੇਵ ਹਸਪਤਾਲ ਦੇ ਸੀਨੀਅਰ ਸੁਪਰਡੈਂਟ ਦੇ ਅਹੁਦੇ 'ਤੇ ਤਾਇਨਾਤ ਅਸ਼ਵਨੀ ਕੁਮਾਰ 'ਤੇ ਝੂਠੀ ਮੈਡੀਕਲ ਰਿਪੋਰਟ ਤਿਆਰ ਕਰਵਾਉਣ ਦੇ ਦੋਸ਼ ਲੱਗੇ ਹਨ। ਦੋਸ਼ ਹੈ ਕਿ ਅਸ਼ਵਨੀ ਨੇ ਆਪਣੇ ਜਵਾਈ ਦਿਨੇਸ਼ ਕੁਮਾਰ ਨੂੰ ਝੂਠੇ ਕੇਸ 'ਚ ਫਸਾਉਣ ਲਈ ਆਪਣੇ ਅਹੁਦੇ ਦਾ ਗਲਤ ਇਸਤੇਮਾਲ ਕਰਦਿਆਂ ਗਲਤ ਰਿਪੋਰਟ ਤਿਆਰ ਕਰਵਾਈ। 

ਇਸ ਸਬੰਧੀ ਭਗਵਾਨ ਬਾਲਮੀਕਿ ਸ਼ਕਤੀ ਸੈਨਾ ਦੇ ਜ਼ਿਲਾ ਪ੍ਰਧਾਨ ਲੱਕੀ ਵੈਦ ਨੇ ਐੱਸ. ਐੱਮ. ਓ. ਨੂੰ ਮਿਲ ਕੇ ਲਿਖਤੀ ਸ਼ਿਕਾਇਤ ਕੀਤੀ ਤੇ ਅਸ਼ਵਨੀ ਕੁਮਾਰ ਖਿਲਾਫ ਵਿਭਾਗੀ ਕਾਰਵਾਈ ਕਰਨ ਦੀ ਮੰਗ ਵੀ ਕੀਤੀ। ਇਸ ਮਾਮਲੇ 'ਚ ਐੱਸ. ਐੱਮ. ਓ. ਵਲੋਂ ਮਾਮਲੇ ਦੀ ਪੂਰੀ ਜਾਂਚ-ਪੜਤਾਲ ਕੀਤੇ ਜਾਣ ਮਗਰੋਂ ਬਣਦੀ ਕਾਰਵਾਈ ਕਰਨ ਦੀ ਗੱਲ ਕਹੀ ਗਈ। ਫਿਲਹਾਲ ਪਰਿਵਾਰ ਨੇ ਸਬੰਧਤ ਵਿਭਾਗ ਤੋਂ ਇਨਸਾਫ ਦੀ ਮੰਗ ਕੀਤੀ ਹੈ। 


author

Baljeet Kaur

Content Editor

Related News