ਹਰਿਮੰਦਰ ਸਾਹਿਬ ਆਉਣ ਵਾਲੇ ਸੈਲਾਨੀਆਂ ਨੂੰ ਲੁੱਟਣ ਵਾਲਾ ਗਿਰੋਹ ਕਾਬੂ
Saturday, Apr 06, 2019 - 04:27 PM (IST)
ਅੰਮ੍ਰਿਤਸਰ (ਸੁਮਿਤ) : ਅੰਮ੍ਰਿਤਸਰ ਪੁਲਸ ਨੇ ਹਰਿਮੰਦਰ ਸਾਹਿਬ ਦੇ ਨਾਲ ਲੱਗਦੇ ਇਲਾਕੇ ਵਿਚ ਕੁਝ ਜੋੜਿਆਂ ਨੂੰ ਗ੍ਰਿਫਤਾਰ ਕੀਤਾ ਹੈ ਜੋ ਇੱਥੇ ਆਉਣ ਵਾਲੇ ਲੋਕਾਂ ਨੂੰ ਠੱਗੀ ਦਾ ਸ਼ਿਕਾਰ ਬਣਾਉਂਦੇ ਸਨ।
ਪੁਲਸ ਨੇ 14 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਇਹ ਹਰਿਮੰਦਰ ਸਾਹਿਬ ਦੇ ਨੇੜਲੇ ਇਲਾਕਿਆਂ ਤੋਂ ਹੀ ਹਨ। ਗ੍ਰਿਫਤਾਰ ਕੀਤੇ ਲੋਕਾਂ ਵਿਚ 10 ਔਰਤਾਂ ਤੇ 4 ਨੌਜਵਾਨ ਸ਼ਾਮਲ ਹਨ। ਇਹ ਲੋਕ ਇਲਾਕੇ ਵਿਚ ਆਉਣ ਵਾਲੇ ਲੋਕਾਂ ਨੂੰ ਬਹਿਲਾ-ਫੁਸਲਾ ਕੇ ਆਪਣੇ ਨਾਲ ਹੋਟਲ ਵਿਚ ਲਿਜਾਂਦੇ ਸਨ ਅਤੇ ਉਨ੍ਹਾਂ ਨਾਲ ਗਲਤ ਵਿਵਹਾਰ ਕਰਕੇ ਉਨ੍ਹਾਂ ਨੂੰ ਲੁੱਟਦੇ ਸਨ। ਪੁਲਸ ਨੇ ਇਨ੍ਹਾਂ ਲੋਕਾਂ ਨੂੰ ਗ੍ਰਿਫਤਾਰ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਨ੍ਹਾਂ ਨਾਲ-ਨਾਲ ਹੋਰ ਕਿਹੜੇ ਲੋਕ ਸ਼ਾਮਲ ਹਨ।