ਦੁਖਦ ਖ਼ਬਰ: ਹਜ਼ੂਰੀ ਰਾਗੀ ਭਾਈ ਨਵਜੀਤ ਸਿੰਘ ਦਾ ਦਿਹਾਂਤ
Tuesday, Sep 22, 2020 - 12:20 PM (IST)

ਅੰਮ੍ਰਿਤਸਰ (ਅਨਜਾਣ) : ਗੁਰਦੁਆਰਾ ਸ਼ਹੀਦ ਗੰਜ ਸਾਹਿਬ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਹਜ਼ੂਰੀ ਰਾਗੀ ਭਾਈ ਨਵਜੀਤ ਸਿੰਘ ਦੇ ਅਕਾਲ ਚਲਾਣੇ 'ਤੇ ਸ਼੍ਰੋਮਣੀ ਰਾਗੀ ਸਭਾ ਦੇ ਪ੍ਰਧਾਨ ਭਾਈ ਓਂਕਾਰ ਸਿੰਘ, ਭਾਈ ਸਤਨਾਮ ਸਿੰਘ, ਭਾਈ ਤਰਸੇਮ ਸਿੰਘ, ਭਾਈ ਸ਼ੌਕੀਨ ਸਿੰਘ, ਭਾਈ ਕਮਲਜੀਤ ਸਿੰਘ ਤੇ ਭਾਈ ਨਰਿੰਦਰ ਸਿੰਘ ਨੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਈ ਨਵਜੀਤ ਸਿੰਘ ਗੁਰੂ ਘਰ ਦੇ ਮਹਾਨ ਕੀਰਤਨੀਏ ਸਿੰਘ ਸਨ, ਜਿਨ੍ਹਾਂ ਦੀ ਅਚਾਨਕ ਪਿੰਡ ਝੰਗੀ ਨੇੜੇ ਰਮਦਾਸ ਵਿਖੇ ਬੀਤੀ ਰਾਤ ਸੱਪ ਦੇ ਡੱਸਣ ਕਾਰਣ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ : ਹਵਸ ਦੇ ਭੁੱਖੇ ਨੌਜਵਾਨ ਦੀ ਕਰਤੂਤ: ਪਹਿਲਾਂ ਕੁੜੀ ਨਾਲ ਕੀਤਾ ਜਬਰ-ਜ਼ਿਨਾਹ ਫਿਰ ਲੁੱਟ ਕੇ ਲੈ ਗਿਆ ਸਭ ਕੁਝ
ਉਨ੍ਹਾਂ ਕਿਹਾ ਕਿ ਭਾਈ ਸਾਹਿਬ ਨੇ ਗੁਰਬਾਣੀ ਕੀਰਤਨ ਦੁਆਰਾ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਕੀਰਤਨ ਨਾਲ ਜੋੜਿਆ। ਉਹ ਆਪਣੇ ਪਿੱਛੇ ਪਤਨੀ ਤੇ ਦੋ ਬੱਚੀਆਂ ਛੱਡ ਗਏ। ਸਮੂਹ ਰਾਗੀ ਜਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਨੇ ਭਾਈ ਸਾਹਿਬ ਦੇ ਅਕਾਲ ਚਲਾਣੇ 'ਤੇ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਗੁਰੂ ਚਰਨਾ ਵਿੱਚ ਅਰਦਾਸ ਕੀਤੀ ਤੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦਾ ਸ਼ਰਮਨਾਕ ਕਾਰਾ: ਪੈਰ ਮਾਰ ਕੇ ਲਾਹੀ ਬਜ਼ੁਰਗ ਦੀ ਪੱਗ, ਵੀਡੀਓ ਵਾਇਰਲ