ਵਿਰਾਸਤੀ ਬੁੱਤਾਂ ਦੇ ਮਾਮਲੇ 'ਚ ਸਬ-ਕਮੇਟੀ ਗਠਿਤ, ਅੱਜ ਹੋਵੇਗੀ ਇਕੱਤਰਤਾ

Thursday, Jan 23, 2020 - 10:29 AM (IST)

ਵਿਰਾਸਤੀ ਬੁੱਤਾਂ ਦੇ ਮਾਮਲੇ 'ਚ ਸਬ-ਕਮੇਟੀ ਗਠਿਤ, ਅੱਜ ਹੋਵੇਗੀ ਇਕੱਤਰਤਾ

ਅੰਮ੍ਰਿਤਸਰ (ਦੀਪਕ) : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਰਸਤੇ 'ਚ ਲਾਏ ਗਏ ਬੁੱਤਾਂ ਦਾ ਮਾਮਲਾ ਸੁਲਝਾਉਣ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਸਬ-ਕਮੇਟੀ ਦਾ ਗਠਨ ਕੀਤਾ ਹੈ। ਇਸ ਕਮੇਟੀ 'ਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਾਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਨੂੰ ਸ਼ਾਮਿਲ ਕਰਦਿਆਂ ਇਸ ਦਾ ਕੋਆਰਡੀਨੇਟਰ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਨੂੰ ਲਾਇਆ ਗਿਆ ਹੈ।

ਸਬ-ਕਮੇਟੀ ਦੇ ਕੋਆਰਡੀਨੇਟਰ ਭੂਰਾਕੋਹਨਾ ਨੇ ਦੱਸਿਆ ਕਿ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਹੋਏ ਆਦੇਸ਼ ਅਨੁਸਾਰ ਸਬ-ਕਮੇਟੀ ਦੀ ਇਕੱਤਰਤਾ 23 ਜਨਵਰੀ ਨੂੰ ਸ਼ਾਮ 4 ਵਜੇ ਸ਼੍ਰੋਮਣੀ ਕਮਟੀ ਦੇ ਮੁੱਖ ਦਫ਼ਤਰ ਵਿਖੇ ਸੱਦੀ ਗਈ ਹੈ। ਉਨ੍ਹਾਂ ਦੱਸਿਆ ਕਿ ਸਬ-ਕਮੇਟੀ ਵਿਚਾਰ-ਵਟਾਂਦਰੇ ਮਗਰੋਂ ਆਪਣੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਸੌਂਪ ਦੇਵੇਗੀ।


author

Baljeet Kaur

Content Editor

Related News