ਪੁਲਸ ਹੱਥ ਵੱਡੀ ਲੱਗੀ ਸਫਲਤਾ, 20 ਕਰੋੜ ਦੀ ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫਤਾਰ

Monday, Oct 08, 2018 - 05:58 PM (IST)

ਪੁਲਸ ਹੱਥ ਵੱਡੀ ਲੱਗੀ ਸਫਲਤਾ, 20 ਕਰੋੜ ਦੀ ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫਤਾਰ

ਅੰਮ੍ਰਿਤਸਰ (ਅਵਦੇਸ਼) : ਅੰਮ੍ਰਿਤਸਰ ਪੁਲਸ ਨੇ 20 ਕਰੋੜ ਦੀ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਮੁਤਾਬਕ ਇੰਸਪੈਕਟਰ ਸੁਖਬੀਰ ਸਿੰਘ ਨੇ ਸਮੇਤ ਪੁਲਸ ਪਾਰਟੀ ਚਮਰੰਗ ਰੋਡ 'ਤੇ ਨਾਕਾਬੰਦੀ ਕੀਤੀ ਹੋਈ ਸੀ। ਇਸੇ ਦੌਰਾਨ ਉਨ੍ਹਾਂ ਨੇ ਸ਼ੱਕ ਦੇ ਆਧਾਰ 'ਤੇ ਇਕ ਕਾਰ ਚਾਲਕ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 2 ਕਿਲੋ ਹੈਰੋਇਨ ਬਰਾਮਦ ਹੋਈ। ਪੁਲਸ ਨੇ ਉਕਤ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਉਸ ਦੇ ਇੰਕਸ਼ਾਫ 'ਤੇ ਉਸ ਦੇ ਘਰੋਂ ਵੀ 2 ਕਿਲੋ ਹੋਰ ਹੈਰੋਇਨ ਬਰਾਮਦ ਕੀਤੀ, ਉਕਤ 4 ਕਿਲੋ ਹੈਰੋਇਨ ਦੀ ਅੰਤਰਰਾਸ਼ਟਰੀ ਕੀਮਤ 20 ਕਰੋੜ ਦੱਸੀ ਜਾ ਰਹੀ ਹੈ। ਪੁੱਛਗਿੱਛ ਦੌਰਾਨ ਉਕਤ ਵਿਅਕਤੀ ਦੀ ਪਛਾਣ ਜੋਰਾਵਰ ਸਿੰੰਘ ਵਾਸੀ 469 ਮੈਡੀਕਲ ਇਨਕਲੇਵ ਮਜੀਠਾ ਰੋਡ ਅੰਮ੍ਰਿਤਸਰ ਵਜੋਂ ਹੋਈ ਹੈ। ਉਕਤ ਦੋਸ਼ੀ ਨੇ ਮੰਨਿਆ ਕਿ ਉਹ ਕੈਨੇਡਾ ਤੋਂ ਡਿਪੋਟ ਹੋ ਕੇ ਵਾਪਸ ਆਇਆ ਹੈ ਤੇ ਪਿਛਲੇ ਕੁਝ ਸਮੇਂ ਤੋਂ ਇਸੇ ਧੰਦੇ 'ਚ ਲੱਗਿਆ ਹੋਇਆ ਹੈ। ਪੁਲਸ ਨੇ ਉਕਤ ਮੁਲਜ਼ਮ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 


Related News