ਅੰਮ੍ਰਿਤਸਰ : 5 ਕੋਰੜ ਦੀ ਹੈਰੋਇਨ ਸਮੇਤ ਦੋ ਸਮੱਗਲਰ ਗ੍ਰਿਫਤਾਰ
Thursday, Sep 26, 2019 - 01:48 PM (IST)

ਅੰਮ੍ਰਿਤਸਰ (ਸੁਮਿਤ ਖੰਨਾ) : ਸੀ.ਆਈ.ਏ ਸਟਾਫ ਅੰਮ੍ਰਿਤਸਰ ਦਿਹਾਤੀ ਅਤੇ ਥਾਣਾ ਘਰਿੰਡਾ ਦੇ ਸਾਂਝੇ ਅਪਰੇਸ਼ਨ ਦੌਰਾਨ ਇਕ ਕਿੱਲੋ ਹੈਰੋਇਨ ਸਮੇਤ ਦੋ ਸਮੱਗਲਰਾਂ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਇਸ ਇਕ ਕਿੱਲੋ ਹੈਰੋਇਨ ਦਾ ਕੌਮਾਂਤਰੀ ਮੁੱਲ 5 ਕਰੋੜ ਰੁਪਏ ਦੱਸਿਆ ਜਾਂਦਾ ਹੈ। ਜਾਣਕਾਰੀ ਮੁਤਾਬਕ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਦੀ ਪਛਾਣ ਲਵਪ੍ਰੀਤ ਤੇ ਗੁਰਪ੍ਰੀਤ ਵਜੋਂ ਹੋਈ ਹੈ।
ਥਾਣਾ ਘਰਿੰਡਾ ਦੀ ਪੁਲਸ ਨੇ ਉਕਤ ਦੋਸ਼ੀਆਂ ਖਿਲਾਫ ਥਾਣਾ ਘਰਿੰਡਾ ਵਿਖੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।