ਅੰਮ੍ਰਿਤਸਰ : ਹਿੰਦੋਸਤਾਨ ਸ਼ਕਤੀ ਸੈਨਾ ਦੇ ਦਿਹਾਤੀ ਪ੍ਰਧਾਨ 'ਤੇ ਜਾਨਲੇਵਾ ਹਮਲਾ (ਤਸਵੀਰਾਂ)
Wednesday, Aug 07, 2019 - 02:56 PM (IST)

ਅੰਮ੍ਰਿਤਸਰ (ਸੁਮਿਤ) - ਅੰਮ੍ਰਿਤਸਰ 'ਚ ਅੱਜ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਹਿੰਦੂਸਤਾਨ ਸ਼ਕਤੀ ਸੈਨਾ ਦੇ ਪ੍ਰਧਾਨ ਸੰਤੋਖ ਸਿੰਘ ਸੁੱਖ 'ਤੇ ਮੋਟਰਸਾਈਕਲ ਸਵਾਰ ਹਥਿਆਰਬੰਦ ਨੌਜਵਾਨਾਂ ਵਲੋਂ ਗੋਲੀਆਂ ਚਲਾ ਕੇ ਮਾਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਮਲੇ 'ਚ ਸੰਤੋਖ ਸਿੰਘ ਸੁੱਖ ਵਾਲ-ਵਾਲ ਬਚ ਗਏ ਅਤੇ ਨਾਲ ਹੀ ਕੋਈ ਜਾਨੀ ਨੁਕਸਾਨ ਹੋਇਆ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਸੁੱਖ ਪ੍ਰਧਾਨ ਨੂੰ ਸੁਰੱਖਿਆ ਮੁਹੱਈਆ ਕਰਵਾ ਦਿੱਤੀ।
ਦੱਸ ਦੇਈਏ ਕਿ ਇਹ ਸਾਰਾ ਮਾਮਲਾ ਉਥੇ ਲੱਗੇ ਸੀ.ਸੀ.ਟੀ.ਵੀ. 'ਚ ਕੈਦ ਹੋ ਗਿਆ, ਜਿਸ ਦੇ ਆਧਾਰ 'ਤੇ ਪੁਲਸ ਦੋਸ਼ੀਆਂ ਦਾ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਸੰਤੋਖ ਸਿੰਘ ਸੁੱਖ ਅੰਮ੍ਰਿਤਸਾਰ ਦਿਹਾਤੀ ਦੇ ਪ੍ਰਧਾਨ ਤੇ ਜ਼ਿਲਾ ਤਰਨ ਤਾਰਨ ਦੇ ਇੰਚਾਰਜ ਵਜੋਂ ਕੰਮ ਕਰਦੇ ਹਨ।