ਵੀਡੀਓ 'ਚ ਵੇਖੋ ਹੋਲੀ 'ਤੇ ਪੰਜਾਬ ਦੇ ਸਾਬਕਾ ਮੰਤਰੀ ਦਾ ਡਾਂਸ

03/21/2019 2:40:07 PM

ਅੰਮ੍ਰਿਤਸਰ(ਸੁਮਿਤ ਖੰਨਾ) : ਅੱਜ ਦੇਸ਼ ਭਰ ਵਿਚ ਹੋਲੀ ਦਾ ਤਿਊਹਾਰ ਬਹੁਤ ਹੀ ਧੂੰਮ-ਧਾਮ ਨਾਲ ਮਨਾਇਆ ਜਾ ਰਿਹਾ ਹੈ ਅਤੇ ਲੋਕ ਇੱਕ-ਦੂਜੇ ਨੂੰ ਰੰਗ ਲਗਾ ਕੇ ਹੋਲੀ ਦੀਆਂ ਵਧਾਈਆਂ ਦੇ ਰਹੇ ਹਨ। ਇਸੇ ਤਰ੍ਹਾਂ ਲੋਕ ਸਭਾ ਚੋਣਾਂ ਦੀ ਫਿਕਰ ਤੋਂ ਦੂਰ ਭਾਜਪਾ ਦੇ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੇ ਵੀ ਆਪਣੇ ਸਾਥੀਆਂ ਨਾਲ ਹੋਲੀ ਦਾ ਤਿਊਹਾਰ ਮਨਾਇਆ ਅਤੇ ਪੰਜਾਬ ਵਾਸੀਆਂ ਨੂੰ ਹੋਲੀ ਦੇ ਤਿਊਹਾਰ ਦੀ ਵਧਾਈ ਦਿੱਤੀ ਹੈ।

ਦੱਸਿਆ ਜਾ ਰਿਹਾ ਹੈ ਕਿ ਇਕ ਖੁੱਲੇ ਮੈਦਾਨ ਵਿਚ ਵੱਡੀ ਗਿਣਤੀ ਵਿਚ ਲੋਕ ਇਕੱਤਰ ਹੋਏ ਅਤੇ ਸਰਿਆਂ ਨੇ ਇਕ-ਦੂਜੇ ਨੂੰ ਰੰਗ ਲਗਾ ਕੇ ਹੋਲੀ ਦੀਆਂ ਮੁਬਾਰਕਾਂ ਦਿੱਤੀਆਂ। ਇਸ ਦੌਰਾਨ ਨੇਤਾ ਜੀ ਇਕ ਜ਼ਮੀਨੀ ਨੇਤਾ ਵਾਂਗ ਖੁੱਲ ਕੇ ਭੰਗੜਾ ਪਾਊਂਦੇ ਹੋਏ ਨਜ਼ਰ ਆਏ।

cherry

This news is Content Editor cherry