ਸਤਿਕਾਰ ਕਮੇਟੀਆਂ 'ਤੇ ਭੜਕੇ ਲੌਂਗੋਵਾਲ, ਕਿਹਾ- 'ਇਹ ਦੱਸੋ ਪਾਵਨ ਸਰੂਪ ਕਿੱਥੇ ਨੇ'

Saturday, Sep 12, 2020 - 02:27 PM (IST)

ਅੰਮ੍ਰਿਤਸਰ (ਦੀਪਕ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਂ 'ਤੇ ਬਣੀਆਂ ਸਤਿਕਾਰ ਕਮੇਟੀਆਂ ਅਤੇ ਕੁਝ ਹੋਰ ਲੋਕਾਂ ਵਲੋਂ 14 ਸਤੰਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਇਕੱਠ ਕਰਨ ਦੇ ਐਲਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਰੁੱਧ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨਾਂ ਬਾਰੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਭਾਈ ਲੌਂਗੋਵਾਲ ਨੇ ਆਖਿਆ ਕਿ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਪਾਵਨ ਇਤਿਹਾਸਕ ਅਸਥਾਨ ਹੈ ਅਤੇ ਇਸ ਦੀ ਇਕ ਮਰਿਆਦਾ ਹੈ। ਇੱਥੇ ਵਿਰੋਧ ਪ੍ਰਦਰਸ਼ਨਾਂ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਹੈ।

ਇਹ ਵੀ ਪੜ੍ਹੋ : 26 ਸੂਬਿਆਂ ਸਮੇਤ ਪੰਜਾਬ ਬਣੇਗਾ 'ਇਕ ਦੇਸ਼, ਇਕ ਰਾਸ਼ਨ ਕਾਰਡ' ਲਾਗੂ ਕਰਨ ਵਾਲਾ ਸੂਬਾ

ਉਨ੍ਹਾਂ ਸਤਿਕਾਰ ਕਮੇਟੀਆਂ ਨੂੰ ਸਵਾਲ ਕੀਤਾ ਕਿ ਪਾਵਨ ਸਰੂਪਾਂ ਦੇ ਸੰਜੀਦਾ ਮਾਮਲੇ 'ਤੇ ਸਿਆਸਤ ਕਰਨ ਦੀ ਥਾਂ ਉਹ ਕੌਮ ਨੂੰ ਇਹ ਦੱਸਣ ਕਿ ਜਿਹੜੇ ਪਾਵਨ ਸਰੂਪ ਉਨ੍ਹਾਂ ਵਲੋਂ ਵੱਖ-ਵੱਖ ਥਾਵਾਂ ਤੋਂ ਚੁੱਕੇ ਗਏ, ਉਹ ਕਿੱਥੇ ਹਨ। ਇਸ ਦੇ ਨਾਲ ਹੀ ਸਤਿਕਾਰ ਕਮੇਟੀਆਂ ਨਿਸ਼ਾਨ ਸਾਹਿਬ, ਪਾਲਕੀਆਂ, ਪੀੜ੍ਹੇ ਅਤੇ ਕੀਮਤੀ ਰੁਮਾਲਿਆਂ ਆਦਿ ਦਾ ਵੀ ਹਿਸਾਬ ਸੰਗਤ ਸਾਹਮਣੇ ਰੱਖਣ। ਭਾਈ ਲੌਂਗੋਵਾਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਵੀ ਅਪੀਲ ਕੀਤੀ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਂ 'ਤੇ ਬਣੀਆਂ ਸਤਿਕਾਰ ਕਮੇਟੀਆਂ ਤੋਂ ਪਾਵਨ ਸਰੂਪਾਂ ਦਾ ਹਿਸਾਬ ਲੈਣ। ਇਸ ਕੰਮ ਲਈ ਜਥੇਦਾਰ ਸਾਹਿਬ ਇਕ ਕਮੇਟੀ ਬਣਾਉਣ, ਜੋ ਹੁਣ ਤਕ ਸਤਿਕਾਰ ਕਮੇਟੀਆਂ ਵਲੋਂ ਵੱਖ-ਵੱਖ ਥਾਵਾਂ ਤੋਂ ਚੁੱਕੇ ਪਾਵਨ ਸਰੂਪਾਂ ਅਤੇ ਹੋਰ ਸਮਾਨ ਦਾ ਵੇਰਵਾ ਲੈ ਕੇ ਜਨਤਕ ਕਰੇ।

ਇਹ ਵੀ ਪੜ੍ਹੋ :  ਘੋਰ ਕਲਯੁੱਗ : ਖੇਡਣ ਦੇ ਬਹਾਨੇ 4 ਸਾਲਾ ਬੱਚੀ ਨਾਲ ਨੌਜਵਾਨ ਨੇ ਕੀਤਾ ਗਲਤ ਕੰਮ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪਬਲੀਕੇਸ਼ਨ ਵਿਭਾਗ 'ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਜੋ ਪਾਵਨ ਸਰੂਪ ਸੰਗਤ ਨੂੰ ਦੇਣ ਉਪਰੰਤ ਕਰਮਚਾਰੀਆਂ ਵਲੋਂ ਭੇਟਾ ਦਫ਼ਤਰ 'ਚ ਜਮ੍ਹਾ ਨਹੀਂ ਕਰਵਾਈ ਗਈ, ਉਸ ਨਾਲ ਸਬੰਧਤ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਥਾਪਤ ਜਾਂਚ ਕਮਿਸ਼ਨ ਦੀ ਰਿਪੋਰਟ ਅਨੁਸਾਰ ਹਰ ਦੋਸ਼ੀ 'ਤੇ ਕਾਰਵਾਈ ਕੀਤੀ ਗਈ ਹੈ ਪਰ ਸ਼੍ਰੋਮਣੀ ਕਮੇਟੀ ਦਾ ਸਹਿਯੋਗ ਦੇਣ ਦੀ ਥਾਂ ਕੁਝ ਲੋਕ ਜਾਣਬੁੱਝ ਕੇ ਵਿਰੋਧ ਦੀ ਨੀਤੀ ਤਹਿਤ ਕੰਮ ਕਰ ਰਹੇ ਹਨ ਅਤੇ ਮਾਮਲੇ ਨੂੰ ਸਿਆਸੀ ਰੰਗ ਦੇ ਰਹੇ ਹਨ।

ਇਹ ਵੀ ਪੜ੍ਹੋ : ਸ਼ਰਮਨਾਕ : ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਕਰ ਵੀਡੀਓ ਕੀਤੀ ਵਾਇਰਲ, ਗ੍ਰਿਫ਼ਤਾਰ


Baljeet Kaur

Content Editor

Related News