ਹਸਪਤਾਲ ਦੇ ਕਾਮੇ ਦਾ ਕਾਰਾ: ਸਸਤੇ ਇਲਾਜ਼ ਬਹਾਨੇ ਜਨਾਨੀ ਨੂੰ ਸੁੰਨਸਾਨ ਜਗ੍ਹਾ 'ਤੇ ਲਿਜਾ ਕੇ ਕੀਤਾ ਗ਼ਲਤ ਕੰਮ

Thursday, Jul 30, 2020 - 12:04 PM (IST)

ਹਸਪਤਾਲ ਦੇ ਕਾਮੇ ਦਾ ਕਾਰਾ: ਸਸਤੇ ਇਲਾਜ਼ ਬਹਾਨੇ ਜਨਾਨੀ ਨੂੰ ਸੁੰਨਸਾਨ ਜਗ੍ਹਾ 'ਤੇ ਲਿਜਾ ਕੇ ਕੀਤਾ ਗ਼ਲਤ ਕੰਮ

ਅੰਮ੍ਰਿਤਸਰ (ਦਲਜੀਤ) : ਗੁਰੂ ਨਾਨਕ ਦੇਵ ਹਸਪਤਾਲ 'ਚ ਆਪਣੇ ਪਤੀ ਦਾ ਇਲਾਜ ਕਰਵਾਉਣ ਆਈ ਮੁਕੇਰੀਆ (ਹੁਸ਼ਿਆਰਪੁਰ) ਦੀ ਜਨਾਨੀ ਦੇ ਨਾਲ ਹਸਪਤਾਲ ਦੇ ਦਰਜਾ ਚਾਰ ਮੁਲਾਜ਼ਮ ਨੇ ਛੇੜਛਾੜ ਕਰਨ ਦੀ ਕੋਸ਼ਿਸ਼ ਕੀਤੀ। ਦੋਸ਼ ਹੈ ਕਿ ਮੁਲਾਜ਼ਮ ਉਸ ਨੂੰ ਸਸਤੇ ਇਲਾਜ ਦੇ ਬਹਾਨੇ ਸੁੰਨਸਾਨ ਥਾਂ 'ਤੇ ਲੈ ਗਿਆ ਅਤੇ ਉਸ ਨਾਲ ਅਸ਼ਲੀਲ ਹਰਕਤਾਂ ਕਰਨ ਲੱਗਾ। ਜਨਾਨੀ ਨੇ ਜਦੋਂ ਰੌਲਾ ਪਾਇਆ ਤਾਂ ਉਹ ਇਲਾਜ਼ ਦੀ ਫ਼ਾਈਲ ਲੈ ਕੇ ਭੱਜ ਗਿਆ। ਫ਼ਿਲਹਾਲ ਮਾਮਲੇ ਦੀ ਸ਼ਿਕਾਇਤ ਪੀੜਤਾ ਨੇ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਨੂੰ ਕਰ ਦਿੱਤੀ ਹੈ। 

ਇਹ ਵੀ ਪੜ੍ਹੋਂ : ਹਵੇਲੀ 'ਚ ਨਹਾਉਣ ਗਈ ਮਾਸੂਮ ਬੱਚੀ ਨਾਲ ਹੈਵਾਨੀਅਤ, ਹੱਥ-ਪੈਰ ਬੰਨ੍ਹ ਕੇ ਬੇਰਹਿਮੀ ਨਾਲ ਕੀਤਾ ਕਤਲ

ਐੱਸ.ਐੱਸ. ਨੂੰ ਦਿੱਤੀ ਸ਼ਿਕਾਇਤ 'ਚ ਪੀੜਤ ਜਨਾਨੀ ਨੇ ਦੱਸਿਆ ਕਿ ਉਹ ਆਪਣੇ ਪਤੀ ਦੇ ਪੈਰ ਦਾ ਆਪਰੇਸ਼ਨ ਕਰਵਾਉਣ ਲਈ ਮੰਗਲਵਾਰ ਨੂੰ ਹਸਪਤਾਲ 'ਚ ਆਈ ਸੀ। ਬੁੱਧਵਾਰ ਦੁਪਹਿਰ 12 ਵਜੇਂ ਉਕਤ ਦਰਜਾ ਚਾਰ ਮੁਲਾਜ਼ਮ, ਜੋ ਖ਼ੁਦ ਨੂੰ ਕਿਸੇ ਯੂਨੀਅਨ ਦਾ ਨੇਤਾ ਦੱਸਦਾ ਸੀ, ਨੇ ਕਿਹਾ ਕਿ ਉਹ ਉਸ ਨੂੰ ਸਸਤੀਆਂ ਦਵਾਈਆਂ ਦਿਵਾ ਦੋਵੇਗਾ ਅਤੇ ਉਸ ਨੂੰ ਆਪਣੇ ਨਾਲ ਆਉਣ ਲਈ ਕਿਹਾ। ਜਨਾਨੀ ਉਸ ਦੇ ਪਿੱਛੇ-ਪਿੱਛੇ ਗਈ ਅਤੇ ਉਹ ਉਸ ਨੂੰ ਹਸਪਤਾਲ ਦੇ ਪਿੱਛੇ ਸੁੰਨਸਾਨ ਥਾਂ 'ਤੇ ਲੈ ਗਿਆ ਅਤੇ ਅਸ਼ਲੀਲ ਹਰਕਤਾਂ ਕਰਨ ਲੱਗ ਪਿਆ। ਇਸ ਤੋਂ ਬਾਅਦ ਜਨਾਨੀ ਨੇ ਕਿਸੇ ਤਰ੍ਹਾਂ ਉਸ ਤੋਂ ਖ਼ੁਦ ਨੂੰ ਬਚਾਉਣ ਲਈ ਰੌਲਾ ਪਾਇਆ, ਜਿਸ ਤੋਂ ਬਾਅਦ ਦਰਜਾ ਚਾਰ ਮੁਲਾਜ਼ਮ ਦਵਾਈ ਦੀ ਫ਼ਾਈਲ ਲੈ ਕੇ ਫ਼ਰਾਰ ਹੋ ਗਿਆ। ਫ਼ਿਲਹਾਲ ਇਸ ਦੀ ਸ਼ਿਕਾਇਤ ਐੱਮ.ਐੱਮ. ਨੂੰ ਸੌਂਪ ਦਿੱਤੀ ਗਈ ਹੈ। ਉੱਧਰ ਇਸ ਸਬੰਧੀ ਜਦੋਂ ਮੈਡੀਕਲ ਸੁਪਰਡੈਂਟ ਡਾ. ਰਮਨ ਨਾਲ ਫ਼ੋਨ 'ਤੇ ਸੰਪਰਕ ਕਰਨਾ ਚਾਹਿਆ ਤਾਂ ਉਨ੍ਹਾਂ ਨੇ ਫ਼ੋਨ ਚੁੱਕਣਾ ਮੁਨਾਸਿਬ ਨਹੀਂ ਸਮਝਿਆਂ। 

ਇਹ ਵੀ ਪੜ੍ਹੋਂ : ਗ੍ਰੰਥੀ ਦੀ ਕਰਤੂਤ: ਪਾਠ ਸਿੱਖਣ ਆਈ ਨਾਬਾਲਗ ਕੁਡ਼ੀ ਨਾਲ ਕੀਤਾ ਗਲਤ ਕੰਮ, ਵਾਇਰਲ ਹੋਈ ਵੀਡੀਓ


author

Baljeet Kaur

Content Editor

Related News