ਅੰਮ੍ਰਿਤਸਰ ਦੇ ਹਸਪਤਾਲ ’ਚ ਕੁੱਤਿਆਂ ਅਤੇ ਚੂਹਿਆਂ ਵਲੋਂ ਨੋਚੀ ਅੱਧ-ਕੱਟੀ ਲਾਸ਼ ਬਰਾਮਦ, ਫੈਲੀ ਸਨਸਨੀ
Thursday, Mar 03, 2022 - 10:53 AM (IST)
ਅੰਮ੍ਰਿਤਸਰ (ਦਲਜੀਤ)- ਗੁਰੂ ਨਾਨਕ ਦੇਵ ਹਸਪਤਾਲ ਵਿਚ ਅੱੱਧ ਕੱਟੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਲਾਸ਼ ਦੀ ਇਕ ਲੱਤ ਨੂੰ ਕੁੱਤਿਆਂ ਅਤੇ ਚੂਹਿਆਂ ਨੇ ਬੁਰੀ ਤਰ੍ਹਾਂ ਨੋਚ ਰੱਖਿਆ ਸੀ। ਲਾਸ਼ ਨੂੰ ਵੇਖ ਕੇ ਸਾਰੇ ਹੈਰਾਨ ਰਹਿ ਗਏ, ਜਦਕਿ ਦੂਜੇ ਪਾਸੇ ਹਸਪਤਾਲ ਪ੍ਰਸ਼ਾਸਨ ਨੇ ਦਾਅਵਾ ਕੀਤਾ ਹੈ ਕਿ ਲਾਸ਼ ਕਿਸੇ ਬਾਹਰੀ ਵਿਅਕਤੀ ਦੀ ਹੈ ਅਤੇ ਹਸਪਤਾਲ ਨਾਲ ਸਬੰਧਤ ਕਿਸੇ ਮਰੀਜ਼ ਦੀ ਇਹ ਲਾਸ਼ ਨਹੀਂ ਹੈ। ਪੁਲਸ ਨੇ ਲਾਸ਼ ਕਬਜ਼ੇ ਵਿਚ ਲੈ ਲਈ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੜ੍ਹੋ ਇਹ ਵੀ ਖ਼ਬਰ - ਵੱਡੀ ਰਾਹਤ: ਰਾਜਾਸਾਂਸੀ ਏਅਰਪੋਰਟ ਤੋਂ 27 ਮਾਰਚ ਨੂੰ ਸ਼ੁਰੂ ਹੋਣਗੀਆਂ ਬਰਮਿੰਘਮ ਤੇ ਲੰਡਨ ਦੀਆਂ ਸਿੱਧੀਆਂ ਉਡਾਣਾਂ
ਜਾਣਕਾਰੀ ਅਨੁਸਾਰ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਦੇ ਪੁਰਾਣੇ ਦਫ਼ਤਰ ਦੇ ਹੇਠਾਂ ਬੇਸਮੈਂਟ ਬਣਾਈ ਗਈ। ਹਸਪਤਾਲ ਦੀ ਇਸ ਬੇਸਮੈਂਟ ਵਿਚ ਕਲਰਕਾਂ ਨੇ ਇੱਥੇ ਰਿਕਾਰਡ ਤਾਂ ਰੱਖਿਆ ਪਰ ਕਦੇ ਇੱਥੇੇ ਵੇਖਿਆ ਨਹੀਂ। ਹਸਪਤਾਲ ਤੋਂ ਸੇਵਾਮੁਕਤ ਹੋਇਆ ਸੁਖਦੇਵ ਸਿੰਘ ਨਾਮਕ ਇਕ ਕਰਮਚਾਰੀ ਮੰਗਲਵਾਰ ਨੂੰ ਇੱਥੇ ਪੁੱਜਾ। ਉਸ ਨੂੰ ਕੁਝ ਪੁਰਾਣਾ ਰਿਕਾਰਡ ਚਾਹੀਦਾ ਸੀ। ਰਿਕਾਰਡ ਲੈਣ ਲਈ ਉਹ ਬੇਸਮੈਂਟ ਵਿਚ ਚਲਾ ਗਿਆ। ਬੇਸਮੇਂਟ ਦੀਆਂ ਪੌੜੀਆਂ ਉਤਰਦੇ ਹੀ ਅੰਦਰ ਲਾਸ਼ ਪਈ ਸੀ। ਲਾਸ਼ ਦੀ ਇਕ ਲੱਤ ਨਹੀਂ ਸੀ, ਅਜਿਹਾ ਪ੍ਰਤੀਤ ਹੋ ਰਿਹਾ ਸੀ ਕਿ ਕੁੱਤੇ ਜਾਂ ਚੂਹਿਆਂ ਨੇ ਲੱਤ ਨੂੰ ਖਾ ਲਿਆ ਹੋਵੇ। ਲਾਸ਼ ਕਾਫ਼ੀ ਪੁਰਾਣੀ ਲੱਗ ਰਹੀ ਸੀ।
ਪੜ੍ਹੋ ਇਹ ਵੀ ਖ਼ਬਰ - ਯੂਕ੍ਰੇਨ ’ਚ ਫਸੇ ਕਾਦੀਆਂ ਦੇ ਚਾਹਤ ਤੇ ਗੁਰਪ੍ਰਤਾਪ ਸਿੰਘ, ਦੱਸੀਆਂ ਦਿਲ ਨੂੰ ਝੰਜੋੜ ਦੇਣ ਵਾਲੀਆਂ ਇਹ ਗੱਲਾਂ
ਇਸ ਮਾਮਲੇ ਦੀ ਸੂਚਨਾ ਮਿਲਦੇ ਹੀ ਹਸਪਤਾਲ ਦੇ ਸੀਨੀਅਰ ਅਧਿਕਾਰੀ ਮੌਕੇ ’ਤੇ ਪੁੱਜੇ ਅਤੇ ਉਨ੍ਹਾਂ ਨੇ ਤੁਰੰਤ ਹਸਪਤਾਲ ਵਿਚ ਦਾਖਲ ਮਰੀਜ਼ਾਂ ਸੱਦ ਲਿਆ ਪਰ ਕਿਸੇ ਵੀ ਮਰੀਜ਼ ਦੀ ਗੁੰਮਸ਼ੁਦਗੀ ਸਬੰਧੀ ਸੂਚਨਾ ਨਹੀਂ ਮਿਲੀ। ਹਸਪਤਾਲ ਦੇ ਅਧਿਕਾਰੀਆਂ ਨੇ ਤੁਰੰਤ ਪੁਲਸ ਪ੍ਰਸ਼ਾਸਨ ਨੂੰ ਸੂਚਿਤ ਕੀਤਾ। ਪੁਲਸ ਨੇ ਲਾਸ਼ ਕਬਜ਼ੇ ਵਿਚ ਲਈ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਹੁਣ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਇਹ ਵਿਅਕਤੀ ਕੌਣ ਹੈ ਅਤੇ ਐਮਰਜੈਂਸੀ ਦੀ ਬੇਸਮੈਂਟ ਵਿਚ ਆਉਣ ਦਾ ਉਸ ਦਾ ਮਕਸਦ ਕੀ ਸੀ। ਮ੍ਰਿਤਕ ਦੇ ਸਰੀਰ ’ਤੇ ਸੱਟਾਂ ਦੇ ਨਿਸ਼ਾਨ ਵੀ ਨਹੀਂ ਹਨ।
ਪੜ੍ਹੋ ਇਹ ਵੀ ਖ਼ਬਰ - ਯੂਕ੍ਰੇਨ ’ਚ ਫਸੇ ਪੰਜਾਬੀ ਬੱਚੇ ਜਾਣੋ ਕਿਨ੍ਹਾਂ ਮੁਸ਼ਕਲਾਂ ਦਾ ਕਰ ਰਹੇ ਨੇ ਸਾਹਮਣਾ, ਨਹੀਂ ਮਿਲ ਰਿਹਾ ਖਾਣ ਨੂੰ ਕੁਝ
ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਕੇ. ਡੀ. ਸਿੰਘ ਨੇ ਦੱਸਿਆ ਕਿ ਅਜਿਹਾ ਪ੍ਰਤੀਤ ਹੋ ਰਿਹਾ ਹੈ ਕਿ ਇਹ ਲਾਸ਼ ਕਿਸੇ ਬਾਹਰੀ ਵਿਅਕਤੀ ਦੀ ਹੈ। ਹਸਪਤਾਲ ਦਾ ਇਸ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਹਸਪਤਾਲ ਪ੍ਰਸ਼ਾਸਨ ਨੇ ਆਪਣੇ ਸਾਰੇ ਮਰੀਜ਼ਾਂ ਦੀ ਜਾਂਚ ਕੀਤੀ ਹੈ ਅਤੇ ਕਿਸੇ ਵੀ ਮਰੀਜ਼ ਗੁੰਮਸ਼ੁਦਗੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪੁਲਸ ਪ੍ਰਸ਼ਾਸਨ ਇਸ ਮਾਮਲੇ ਦੀ ਜਾਂਚ ਕਰ ਰਿਹਾ ਹੈ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਸ਼ਰਮਨਾਕ ਘਟਨਾ: ਦਫ਼ਨਾਉਣ ਦੀ ਥਾਂ ਪਿਤਾ ਨੇ ਕੂੜੇ ’ਚ ਸੁੱਟਿਆ ਨਵਜਾਤ ਮ੍ਰਿਤਕ ਬੱਚਾ, ਇੰਝ ਲੱਗਾ ਪਤਾ