ਅੰਮ੍ਰਿਤਸਰ ਦੇ ਹੋਟਲ 'ਚੋਂ ਮਿਲੀ ਵਿਅਕਤੀ ਲਾਸ਼
Thursday, Feb 13, 2020 - 03:21 PM (IST)

ਅੰਮ੍ਰਿਤਸਰ (ਸੁਮਿਤ ਖੰਨਾ, ਅਨਿਲ) : ਅੰਮ੍ਰਿਤਸਰ ਬੱਸ ਸਟੈਂਡ ਨੇੜੇ ਇਕ ਹੋਟਲ 'ਚੋਂ ਇਕ ਵਿਅਕਤੀ ਦੀ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਇੰਦਰਜੀਤ ਸਿੰਘ ਵਾਸੀ ਲੁਧਿਆਣਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਉਕਤ ਨੌਜਵਾਨ ਆਪਣੇ ਦੋ ਸਾਥੀਆਂ ਸਮੇਤ ਹੋਟਲ 'ਚ ਰਹਿ ਰਿਹਾ ਸੀ, ਜੋ ਫਰਾਰ ਹਨ। ਫਿਲਹਾਲ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।