ਪਤੀ ਦੇ ਨਜਾਇਜ਼ ਸਬੰਧਾਂ ਤੋਂ ਦੁਖੀ ਪਤਨੀ ਨੇ ਦੱਸੀਆਂ ਹੈਰਾਨੀਜਨਕ ਗੱਲਾਂ, ਪੁੱਤ ਦੀ ਹਾਲਤ ਜਾਣ ਆਵੇਗਾ ਰੋਣਾ

Wednesday, Oct 07, 2020 - 05:01 PM (IST)

ਪਤੀ ਦੇ ਨਜਾਇਜ਼ ਸਬੰਧਾਂ ਤੋਂ ਦੁਖੀ ਪਤਨੀ ਨੇ ਦੱਸੀਆਂ ਹੈਰਾਨੀਜਨਕ ਗੱਲਾਂ, ਪੁੱਤ ਦੀ ਹਾਲਤ ਜਾਣ ਆਵੇਗਾ ਰੋਣਾ

ਅੰਮ੍ਰਿਤਸਰ (ਸੁਮਿਤ ਖੰਨਾ) : ਪਤੀ ਦੇ ਨਜਾਇਜ਼ ਸਬੰਧਾਂ ਤੋਂ ਦੁਖੀ ਪਤਨੀ ਵਲੋਂ ਹੈਰਾਨੀਜਨਕ ਗੱਲਾਂ ਦੱਸੀਆਂ ਹਨ। ਦਰਅਸਲ ਅੰਮ੍ਰਿਤਸਰ ਦੀ ਰਹਿਣ ਵਾਲੀ ਰੀਤੂ ਸ਼ਰਮਾ  ਨੇ ਦੱਸਿਆ ਕਿ ਉਸ ਦੇ ਵਿਆਹ ਨੂੰ 18 ਸਾਲ ਹੋ ਚੁੱਕੇ ਹਨ। ਉਨ੍ਹਾਂ ਦੇ ਦੋ ਬੇਟੇ ਹਨ ਤੇ ਛੋਟਾ ਬੇਟਾ ਬਿਲਕੁੱਲ ਵੀ ਤੰਦਰੁਸਤ ਨਹੀਂ ਹੈ। ਉਸ ਨੇ ਦੱਸਿਆ ਕਿ ਉਸ ਦੇ ਪਤੀ ਅਸ਼ੋਕ ਸ਼ਰਮਾ ਨਾਲ ਪਹਿਲਾਂ ਕਾਫ਼ੀ ਵਧੀਆ ਸਬੰਧ ਸਨ ਪਰ ਪਿਛਲੇ ਦੋ ਸਾਲਾਂ ਤੋਂ ਉਨ੍ਹਾਂ ਦੇ ਕਿਸੇ ਹੋਰ ਜਨਾਨੀ ਨਾਲ ਨਾਜਾਇਜ਼ ਸਬੰਧ ਹਨ। ਉਸ ਨੇ ਦੱਸਿਆ ਕਿ ਉਹ ਦੋ-ਤਿੰਨ ਵਾਰ ਉਨ੍ਹਾਂ ਨੂੰ ਫੜ੍ਹ ਵੀ ਚੁੱਕੀ ਹੈ ਤੇ ਇਸ ਸਬੰਧੀ ਪੁਲਸ ਨੂੰ ਵੀ ਸ਼ਿਕਾਇਤ ਕੀਤੀ ਸੀ ਪਰ ਉਨ੍ਹਾਂ ਨੇ ਕੋਈ ਸੁਣਵਾਈ ਨਹੀਂ ਕੀਤੀ। 

ਇਹ ਵੀ ਪੜ੍ਹੋ : ਭਗੌੜੇ ਵਿਅਕਤੀ ਨੂੰ ਫੜ੍ਹਨ ਗਈ ਪੁਲਸ ਪਾਰਟੀ 'ਤੇ ਹਮਲਾ, ਥਾਣੇਦਾਰ ਦੀ ਪਾੜੀ ਵਰਦੀ

ਪੀੜਤਾ ਨੇ ਦੱਸਿਆ ਕਿ ਉਕਤ ਜਨਾਨੀ ਨੂੰ ਉਸ ਨੇ ਕੰਮ 'ਤੇ ਲਗਵਾਇਆ ਸੀ, ਜਿਥੇ ਉਸ ਦੀ ਮੁਲਾਕਾਤ ਅਸ਼ੋਕ ਨਾਲ ਹੋ ਗਈ। ਉਸ ਨੇ ਦੱਸਿਆ ਕਿ ਉਕਤ ਜਨਾਨੀ ਦੇ ਨਾਜਾਇਜ਼ ਸਬੰਧਾਂ ਤੋਂ ਦੁਖੀ ਹੋ ਕੇ ਉਸ ਦਾ ਪਤੀ ਵੀ ਖ਼ੁਦਕੁਸ਼ੀ ਕਰ ਚੁੱਕਾ ਹੈ। ਉਸ ਨੇ ਦੱਸਿਆ ਕਿ ਸਹੁਰਾ ਪਰਿਵਾਰ ਵੀ ਉਸ ਦੇ ਨਾਲ ਮਿਲਿਆ ਹੋਇਆ ਹੈ। ਉਸ ਨੇ ਦੱਸਿਆ ਕਿ ਮੇਰੇ ਛੋਟੇ ਬੇਟੇ ਦੇ ਹਾਲਾਤ ਬਹੁਤ ਜ਼ਿਆਦਾ ਖ਼ਰਾਬ ਹਨ। ਉਸ ਦੀਆਂ ਦਵਾਈਆਂ ਦਾ ਖਰਚਾ ਮਹੀਨੇ ਦਾ 15000 ਹੈ। ਉਸ ਵੱਲ ਵੀ ਕੋਈ ਧਿਆਨ ਨਹੀਂ ਦੇ ਰਿਹਾ ਹੈ ਤੇ ਨਾ ਹੀ ਕੋਈ ਖ਼ਰਚਾ ਦੇ ਰਹੇ ਹਨ। ਉਸ ਨੇ ਦੱਸਿਆ ਕਿ ਬੱਚਿਆਂ ਦਾ ਸਾਰਾ ਖ਼ਰਚਾ ਪੇਕੇ ਪਰਿਵਾਰ ਵਲੋਂ ਚੁੱਕਿਆ ਜਾ ਰਿਹਾ ਹੈ। ਉਸ ਨੇ ਦੋਸ਼ ਲਾਇਆ ਕਿ ਉਸ ਦਾ ਪਤੀ ਉਸ ਨੂੰ ਕੱਢਣਾ ਚਾਹੁੰਦਾ ਹੈ ਤਾਂ ਜੋ ਉਹ ਦੂਜੀ ਜਨਾਨੀ ਨਾਲ ਵਿਆਹ ਕਰਵਾ ਸਕੇ। 

ਇਹ ਵੀ ਪੜ੍ਹੋ : ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਸਮੇਤ ਕਾਰਜਕਾਰਨੀ ਕਮੇਟੀ ਨੇ ਸ਼ੁਰੂ ਕੀਤੀ ਧਾਰਮਿਕ ਸਜ਼ਾ

ਇਸ ਸਬੰਧੀ ਪੀੜਤਾ ਦੇ ਪੁੱਤਰ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਹੀ ਉਸ ਨੇ ਆਪਣੇ ਪਿਤਾ ਦਾ ਫੋਨ ਵੇਖਿਆ ਸੀ, ਜਿਸ 'ਚ ਉਕਤ ਜਨਾਨੀ ਦੀਆਂ ਤਸਵੀਰਾਂ ਸਨ। ਉਸ ਨੇ ਦੱਸਿਆ ਕਿ ਉਹ ਉਸ ਦੇ ਪਿਤਾ ਨੂੰ ਵੀਡੀਓ ਕਾਲ ਵੀ ਕਰ ਰਹੀ ਸੀ। ਇਸ ਸਬੰਧੀ ਜਦੋਂ ਪਿਤਾ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਆਪਣੀ ਮਾਂ ਨੂੰ ਇਹ ਸਭ ਦੱਸਣ ਤੋਂ ਮਨ੍ਹਾ ਕਰ ਦਿੱਤਾ ਸੀ। ਉਸ ਨੇ ਦੱਸਿਆ ਕਿ ਇਸ ਤੋਂ ਬਾਅਦ ਉਹ ਸਾਨੂੰ ਕਾਫ਼ੀ ਤੰਗ ਪਰੇਸ਼ਾਨ ਕਰਨ ਲੱਗ ਗਏ ਸਨ। ਉਥੇ ਹੀ ਦੂਜੇ ਪਾਸੇ ਅਸ਼ੋਕ ਕੁਮਾਰ ਨੇ ਦੱਸਿਆ ਕਿ ਉਸ 'ਤੇ ਝੂਠੇ ਦੋਸ਼ ਲਗਾਏ ਜਾ ਰਹੀ ਹੈ। ਉਸ ਨੇ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਬਹੁਤ ਪਿਆਰ ਕਰਦਾ ਹੈ ਤੇ ਜੋ ਛੋਟਾ ਬੇਟਾ ਹੈ ਉਸ ਦਾ ਵੀ ਪੂਰਾ ਧਿਆਨ ਰੱਖਦਾ ਹੈ।

ਇਹ ਵੀ ਪੜ੍ਹੋ : ਕਾਂਗਰਸੀ ਵਿਧਾਇਕ ਨੇ ਪੁਲਸ ਮੁਲਾਜ਼ਮ ਬੀਬੀ ਨੂੰ ਸ਼ਰੇਆਮ ਦਿੱਤੀ ਇਹ ਧਮਕੀ, ਹੱਕ 'ਚ ਲੱਗੇ ਨਾਅਰੇ


author

Baljeet Kaur

Content Editor

Related News