ਪਤੀ ਵੱਲੋਂ ਰੰਗਰਲੀਆਂ ਮਨਾਉਂਦੀ ਦੀ ਵੀਡੀਓ ਵਾਇਰਲ ਕਰਨ ਮਗਰੋਂ ਹੁਣ ਪਤਨੀ ਨੇ ਵੀ ਕੀਤੇ ਵੱਡੇ ਖ਼ੁਲਾਸੇ
Wednesday, Apr 07, 2021 - 06:51 PM (IST)
ਅੰਮ੍ਰਿਤਸਰ (ਸੁਮਿਤ) - ਬੀਤੇ ਦਿਨ ਅੰਮ੍ਰਿਤਸਰ ਜ਼ਿਲ੍ਹੇ ’ਚ ਇਕ ਆਲੀਸ਼ਾਨ ਹੋਟਲ ਦੀ ਵੀਡੀਓ ਵਾਇਰਲ ਹੋਈ ਸੀ, ਜਿਸ ’ਚ ਇਕ ਪਤੀ ਨੇ ਆਪਣੀ ਪਤਨੀ ਨੂੰ ਕਿਸੇ ਨੌਜਵਾਨ ਨਾਲ ਰੰਗਰਲੀਆਂ ਮਨਾਉਂਦੇ ਹੋਏ ਰੰਗੇ ਹੱਥੀਂ ਫੜਿਆ ਸੀ। ਵੀਡੀਓ ਵਾਇਰਲ ਹੋਣ ਤੋਂ ਬਾਅਦ ਇਸ ਮਾਮਲੇ ’ਚ ਵੱਡਾ ਖੁਲਾਸਾ ਉਦੋਂ ਹੋਇਆ, ਜਦੋਂ ਪੀੜਤ ਜਨਾਨੀ ਖੁਦ ਮੀਡੀਆ ਦੇ ਸਾਹਮਣੇ ਆਈ। ਉਸ ਨੇ ਮੀਡੀਆ ਨੂੰ ਦੱਸਿਆ ਕਿ ਉਹ ਹੋਟਲ ’ਚ ਜਿਸ ਨੌਜਵਾਨ ਨੂੰ ਮਿਲਣ ਲਈ ਗਈ ਸੀ, ਉਹ ਉਸ ਦੀ ਮਾਸੀ ਦਾ ਮੁੰਡਾ ਹੈ।
ਪੜ੍ਹੋ ਇਹ ਵੀ ਖਬਰ - ਹੋਟਲ ’ਚ ਪ੍ਰੇਮੀ ਨਾਲ ਰੰਗਰਲੀਆਂ ਮਨਾ ਰਹੀ ਸੀ ਪਤਨੀ, ਅਚਾਨਕ ਪੁੱਜੇ ਪਤੀ ਨੇ ਚਾੜ੍ਹਿਆ ਕੁਟਾਪਾ, ਵੇਖੋ ਵੀਡੀਓ
ਇਥੇ ਇਹ ਦੱਸਣਾ ਬਣਦਾ ਹੈ ਕਿ ਵਾਇਰਲ ਵੀਡੀਓ ’ਚ ਪਤੀ ਨੇ ਆਪਣੀ ਪਤਨੀ ’ਤੇ ਨਾਜਾਇਜ਼ ਸਬੰਧਾਂ ਦੇ ਦੋਸ਼ ਲਾਏ ਸਨ ਅਤੇ ਕਿਹਾ ਸੀ ਕਿ ਉਹ ਆਪਣੇ ਆਸ਼ਕ ਨੂੰ ਹੋਟਲ ’ਚ ਮਿਲਣ ਆਈ ਹੈ।
ਪੜ੍ਹੋ ਇਹ ਵੀ ਖਬਰ - ਗੁਰਦੁਆਰਾ ਸਾਹਿਬ ਦੇ ਮੁਲਾਜ਼ਮ ਦੇ ਕਤਲ ਦਾ ਮਾਮਲਾ: ਇਕਤਰਫਾ ਪਿਆਰ 'ਚ ਪਾਗਲ ਧੀ ਦੇ ਆਸ਼ਕ ਨੇ ਕੀਤਾ ਸੀ ਕਤਲ
ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਪੀੜਤ ਜਨਾਨੀ ਨੇ ਦੱਸਿਆ ਕਿ ਉਹ ਹੋਟਲ ’ਚ ਆਪਣੇ ਮਾਸੀ ਦੇ ਮੁੰਡੇ ਨੂੰ ਮਿਲਣ ਦੇ ਲਈ ਗਈ ਸੀ। ਉਹ ਉਥੇ ਉਸ ਦੀ ਮਦਦ ਕਰਨ ਲਈ ਆਇਆ ਸੀ। ਪਤੀ ’ਤੇ ਦੋਸ਼ ਲਗਾਉਂਦੇ ਹੋਏ ਪੀੜਤ ਜਨਾਨੀ ਨੇ ਕਿਹਾ ਕਿ ਉਸ ਦੇ ਪਤੀ ਨੇ ਅਜਿਹਾ ਸਭ ਕੁਝ ਸਾਜ਼ਿਸ਼ ਦੇ ਤਹਿਤ ਕੀਤਾ ਹੈ। ਉਸ ਨੇ ਸਾਜ਼ਿਸ਼ ਰੱਚ ਕੇ ਉਸ ’ਤੇ ਹਮਲਾ ਕਰਵਾਇਆ ਅਤੇ ਉਸ ਦੀ ਹੋਟਲ ’ਚ ਕੁੱਟਮਾਰ ਕੀਤੀ, ਨਾਲ ਹੀ ਧਮਕੀਆਂ ਵੀ ਦਿੱਤੀਆਂ।
ਪੜ੍ਹੋ ਇਹ ਵੀ ਖਬਰ - ਵੱਡੀ ਖ਼ਬਰ : ਟਿਕਰੀ ਬਾਰਡਰ ‘ਤੇ ਪਿੰਡ ਢਿੱਲਵਾਂ ਦੇ ਕਿਸਾਨ ਦਾ ਦੋਸਤ ਵਲੋਂ ਕਤਲ
ਪੀੜਤ ਜਨਾਨੀ ਨੇ ਕਿਹਾ ਕਿ ਉਸ ਦਾ ਪਤੀ ਪੁਲਸ ’ਚ ਕੰਮ ਕਰਦਾ ਹੈ। ਪੁਲਸ ਵਾਲੇ ਵੀ ਉਸ ਦੀ ਮਦਦ ਕਰਦੇ ਹਨ। ਉਸ ਨੇ ਕਿਹਾ ਕਿ ਜੇਕਰ ਉਸ ਨੇ ਕੋਈ ਗ਼ਲਤ ਕੰਮ ਕੀਤਾ ਹੈ ਤਾਂ ਉਹ ਆਪਣਾ ਹਰੇਕ ਤਰ੍ਹਾਂ ਦਾ ਮੈਡੀਕਲ ਕਰਵਾਉਣ ਲਈ ਤਿਆਰ ਹੈ। ਉਸ ਨੇ ਇਸ ਮਾਮਲੇ ਦੇ ਸਬੰਧ ’ਚ ਹੋਰ ਵੀ ਕਈ ਗੱਲਾਂ ਦੇ ਬਾਰੇ ਮੀਡੀਆ ਨੂੰ ਵਿਸਥਾਨ ਨਾਲ ਜਾਣਕਾਰੀ ਦਿੱਤੀ।
ਪੜ੍ਹੋ ਇਹ ਵੀ ਖਬਰ - ਜਲਾਲਾਬਾਦ ’ਚ ਗੁੰਡਾਗਰਦੀ ਦਾ ਨੰਗਾ ਨਾਚ : ਤੇਜ਼ਧਾਰ ਹਥਿਆਰਾਂ ਨਾਲ 2 ਸਕੇ ਭਰਾਵਾਂ ’ਤੇ ਕਾਤਲਾਨਾ ਹਮਲਾ (ਤਸਵੀਰਾਂ)