ਪਤੀ ਦੇ ਤਸ਼ੱਦਦ ਤੋਂ ਦੁਖੀ ਪਤਨੀ ਨੇ ਇਨਸਾਫ ਦੀ ਕੀਤੀ ਮੰਗ (ਵੀਡੀਓ)

Sunday, Mar 17, 2019 - 05:04 PM (IST)

ਅੰਮ੍ਰਿਤਸਰ (ਗੁਰਪ੍ਰੀਤ)— ਅੰਮ੍ਰਿਤਸਰ ਦੇ ਛੇਹਰਟਾ ਦੀ ਰਹਿਣ ਵਾਲੀ ਮੋਨਿਕਾ, ਜੋ ਕਿ ਇਸ ਸਮੇਂ ਆਪਣੇ ਪੇਕੇ ਘਰ ਰਹਿਣ ਲਈ ਮਜਬੂਰ ਹੈ, ਵੱਲੋਂ ਇਨਸਾਫ ਦੀ ਗੁਹਾਰ ਲਗਾਈ ਗਈ ਹੈ। ਮੋਨਿਕਾ ਨੇ ਦੱਸਿਆ ਕਿ ਉਸ ਦਾ ਵਿਆਹ ਦਿੱਲੀ ਦੇ ਵਸਨੀਕ ਮੋਹਿਤ ਨਾਲ ਹੋਇਆ ਸੀ ਪਰ ਵਿਆਹ ਦੇ ਕੁਝ ਸਮੇਂ ਬਾਅਦ ਹੀ ਮੋਹਿਤ ਨੇ ਦਾਜ ਲਈ ਉਸ ਨੂੰ ਤੰਗ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਇੰਨਾ ਹੀ ਨਹੀਂ ਮੋਹਿਤ ਉਸ ਨਾਲ ਕੁੱਟਮਾਰ ਵੀ ਕਰਨ ਲੱਗਾ, ਜਿਸ ਤੋਂ ਦੁਖੀ ਹੋ ਕੇ ਉਹ ਆਪਣੇ ਬੱਚਿਆਂ ਨਾਲ ਪੇਕੇ ਘਰ ਪਿਛਲੇ ਡੇਢ ਮਹੀਨੇ ਤੋਂ ਰਹੀ ਹੈ।

ਮੋਨਿਕਾ ਨੇ ਦੋਸ਼ ਲਗਾਇਆ ਕਿ ਥਾਣੇ 'ਚ ਮਾਮਲਾ ਦਰਜ ਕਰਵਾਉਣ ਦੇ ਬਾਵਜੂਦ ਪੁਲਸ ਪ੍ਰਸ਼ਾਸਨ ਵਲੋਂ ਮੋਹਿਤ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ। ਦੂਜੇ ਪਾਸੇ ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਦੋਵਾਂ ਧਿਰਾਂ ਨੂੰ ਥਾਣੇ ਬੁਲਾਇਆ ਗਿਆ ਹੈ ਤੇ ਜਲਦ ਕੌਂਸਲਿੰਗ ਕਰਕੇ ਦੋਸ਼ੀ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।


author

cherry

Content Editor

Related News