ਅੰਮ੍ਰਿਤਸਰ ਦੀ IDH ਮਾਰਕੀਟ ’ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੇ ਕਰਮਚਾਰੀ ਵੀ ਹੋਏ ਜ਼ਖ਼ਮੀ

Wednesday, Oct 27, 2021 - 12:11 PM (IST)

ਅੰਮ੍ਰਿਤਸਰ (ਰਮਨ ਸ਼ਰਮਾ) - ਅੰਮ੍ਰਿਤਸਰ ਦੀ ਹੋਲਸੇਲ ਆਈ.ਡੀ.ਐੱਚ.ਮਾਰਕੀਟ ਵਿੱਚ ਉਸ ਸਮੇਂ ਹਫ਼ੜਾ-ਤਫੜੀ ਮੱਚ ਗਈ, ਜਦੋਂ ਅੱਜ ਸਵੇਰੇ 6 ਵਜੇ ਖਿਡੌਣਿਆਂ ਦੀ ਦੁਕਾਨ ਨੂੰ ਭਿਆਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ। ਮਿਲੀ ਜਾਣਕਾਰੀ ਅਨੁਸਾਰ ਉਕਤ ਬਜ਼ਾਰ 'ਚ ਸਫਾਈ ਕਰਮਚਾਰੀ ਸਫਾਈ ਕਰ ਰਹੇ ਸਨ। ਸਫ਼ਾਈ ਕਰਦੇ ਹੋਏ ਉਨ੍ਹਾਂ ਨੇ ਦੇਖਿਆ ਕਿ ਦੁਕਾਨ ਨੰਬਰ 50 'ਚ ਧੂੰਆਂ ਨਿਕਲ ਰਿਹਾ ਸੀ, ਜਿਸ ਕਾਰਨ ਉਨ੍ਹਾਂ ਨੇ ਮੌਕੇ 'ਤੇ ਬੱਸ ਸਟੈਂਡ ਚੌਕੀ ਨੂੰ ਸੂਚਿਤ ਕੀਤਾ। 

ਪੜ੍ਹੋ ਇਹ ਵੀ ਖ਼ਬਰ - ਮੰਗੇਤਰ ਦਾ ਖ਼ੌਫਨਾਕ ਕਾਰਾ: ਜਿਸ ਘਰ ਜਾਣੀ ਸੀ ਡੋਲੀ, ਉਸੇ ਘਰ ਦੀ ਜ਼ਮੀਨ ’ਚੋਂ ਦੱਬੀ ਹੋਈ ਮਿਲੀ ਲਾਪਤਾ ਕੁੜੀ ਦੀ ਲਾਸ਼

ਸੂਚਨਾ ਮਿਲਣ ’ਚੇ ਪੁੱਜੇ ਚੌਕੀ ਦੇ ਏ.ਐੱਸ.ਆਈ ਕਪਿਲ ਦੇਵ ਨੇ ਇਸ ਦੀ ਸੂਚਨਾ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੂੰ ਦਿੱਤੀ। ਕਾਰਪੋਰੇਸ਼ਨ ਅਤੇ ਢਾਬ ਬਸਤੀਰਾਮ ਸੇਵਾ ਸੋਸਾਇਟੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚ ਗਈਆਂ, ਜਿਨ੍ਹਾਂ ਨੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾ ਲਿਆ। 

ਪੜ੍ਹੋ ਇਹ ਵੀ ਖ਼ਬਰ - ਦੁਖ਼ਦਾਇਕ ਖ਼ਬਰ : 5 ਅਤੇ 8 ਸਾਲਾਂ ਦੇ ਮਾਸੂਮ ਬੱਚਿਆਂ ਨੂੰ ਮਾਂ ਨੇ ਦਿੱਤਾ ਜ਼ਹਿਰ, ਫਿਰ ਆਪ ਵੀ ਕੀਤੀ ਖ਼ੁਦਕੁਸ਼ੀ

ਦੱਸ ਦੇਈਏ ਕਿ ਅੱਗ ਬੁਝਾਉਂਦੇ ਸਮੇਂ ਦੁਕਾਨ ਦੀਆਂ ਟਾਈਲਾਂ ਫਾਇਰ ਬ੍ਰਿਗੇਡ ਦੇ ਕਰਮੀਆਂ 'ਤੇ ਡਿੱਗ ਗਈਆਂ, ਜਿਸ ਕਾਰਨ 6- 7 ਕਰਮਚਾਰੀ ਜ਼ਖਮੀ ਹੋ ਗਏ। ਪਤਾ ਲੱਗਾ ਹੈ ਕਿ ਉਕਤ ਦੁਕਾਨ ਖਿਡੌਣਿਆਂ ਦੀ ਹੈ। ਦੁਕਾਨ ਮਾਲਕ ਦੀ ਬੇਸਮੈਂਟ 'ਚ ਅੱਗ ਲੱਗਣ ਕਾਰਨ ਇਹ ਹਾਦਸਾ ਵਾਪਰ ਗਿਆ। ਸੁਰਿੰਦਰ ਗੁਲਾਟੀ ਨੇ ਦੱਸਿਆ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ।

ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ:10 ਮਹੀਨੇ ਪਹਿਲਾਂ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ, ਖ਼ਬਰ ਸੁਣ ਧਾਹਾਂ ਮਾਰ ਰੋਈ ਮਾਂ(ਤਸਵੀਰਾਂ)

 


rajwinder kaur

Content Editor

Related News