ਕੈਪਟਨ ਖਿਲਾਫ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਘਪਲੇ ''ਚ ਨਵਾਂ ਪੈਂਤੜਾ
Sunday, Feb 18, 2018 - 07:26 AM (IST)

ਮੋਹਾਲੀ (ਕੁਲਦੀਪ) - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਹੋਰ ਕਈ ਮੁਲਜ਼ਮਾਂ ਖਿਲਾਫ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਘਪਲੇ ਸਬੰਧੀ ਮੋਹਾਲੀ ਅਦਾਲਤ ਵਿਚ ਚੱਲ ਰਹੇ ਕੇਸ ਵਿਚ ਵਿਜੀਲੈਂਸ ਕਰੀਬ ਢਾਈ ਮਹੀਨੇ ਪਹਿਲਾਂ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਵਲੋਂ ਦਾਇਰ ਕੀਤੀ ਗਈ ਐਪਲੀਕੇਸ਼ਨ ਦਾ ਜਵਾਬ ਤਾਂ ਨਹੀਂ ਦੇ ਸਕੀ ਪਰ 10 ਮੁਲਜ਼ਮਾਂ ਵਲੋਂ ਕੇਸ ਟਰਾਂਸਫਰ ਕਰਨ ਦੀ ਐਪਲੀਕੇਸ਼ਨ ਜ਼ਰੂਰ ਦਾਇਰ ਕਰ ਦਿੱਤੀ ਗਈ ਹੈ । ਕੇਸ ਵਿਚ ਸ਼ਾਮਲ 10 ਮੁਲਜ਼ਮਾਂ ਨੇ ਇਹ ਕੇਸ ਕਿਸੇ ਸੀਨੀਅਰ ਜੱਜ ਦੀ ਅਦਾਲਤ ਵਿਚ ਟਰਾਂਸਫਰ ਕਰਨ ਸਬੰਧੀ ਜ਼ਿਲਾ ਅਤੇ ਸੈਸ਼ਨਜ਼ ਜੱਜ ਅਰਚਨਾ ਪੁਰੀ ਦੀ ਅਦਾਲਤ ਵਿਚ ਐਪਲੀਕੇਸ਼ਨ ਦਾਇਰ ਕੀਤੀ ਹੈ। ਅਦਾਲਤ ਨੇ ਐਪਲੀਕੇਸ਼ਨ 'ਤੇ ਸੁਣਵਾਈ ਲਈ 21 ਫਰਵਰੀ ਦਾ ਦਿਨ ਤੈਅ ਕੀਤਾ ਹੈ । ਕੈਪਟਨ ਅਮਰਿੰਦਰ ਸਿੰਘ ਅੱਜ ਇਸ ਕੇਸ ਵਿਚ ਪੇਸ਼ੀ 'ਤੇ ਹਾਜ਼ਰ ਨਹੀਂ ਹੋਏ। ਉਨ੍ਹਾਂ ਆਪਣੇ ਵਕੀਲਾਂ ਰਾਹੀਂ ਨਿੱਜੀ ਪੇਸ਼ੀ ਤੋਂ ਛੋਟ ਲਈ ਹੋਈ ਸੀ ।