ਅੰਮ੍ਰਿਤਸਰ : ਕੋਰੋਨਾ ਦਾ ਇਕ ਹੋਰ ਮਾਮਲਾ ਆਇਆ ਸਾਹਮਣੇ, ਪੀੜਤ ਦੀ ਨਹੀਂ ਕੋਈ ਟ੍ਰੈਵਲ ਹਿਸਟ੍ਰੀ

Saturday, Apr 04, 2020 - 12:48 AM (IST)

ਅੰਮ੍ਰਿਤਸਰ : ਕੋਰੋਨਾ ਦਾ ਇਕ ਹੋਰ ਮਾਮਲਾ ਆਇਆ ਸਾਹਮਣੇ, ਪੀੜਤ ਦੀ ਨਹੀਂ ਕੋਈ ਟ੍ਰੈਵਲ ਹਿਸਟ੍ਰੀ

ਅੰਮ੍ਰਿਤਸਰ,(ਸੁਮਿਤ ਖੰਨਾ) : ਪੰਜਾਬ ਦੇ ਅੰਮ੍ਰਿਤਸਰ 'ਚ ਕੋਰੋਨਾ ਪਾਜ਼ੀਟਿਵ ਦਾ ਅੱਜ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਦਰਅਸਲ ਜੋ ਵਿਅਕਤੀ ਕੋਰੋਨਾ ਦਾ ਸ਼ਿਕਾਰ ਹੋਇਆ ਹੈ, ਉਹ ਅੰਮ੍ਰਿਤਸਰ ਦਾ ਹੀ ਰਹਿਣ ਵਾਲਾ ਹੈ ਅਤੇ ਉਸ ਦਾ ਵਿਦੇਸ਼ ਨਾਲ ਕੋਈ ਵੀ ਨਾਤਾ ਨਹੀਂ ਹੈ, ਨਾ ਹੀ ਉਹ ਵਿਦੇਸ਼ ਗਿਆ ਅਤੇ ਨਾ ਹੀ ਅੰਮ੍ਰਿਤਸਰ ਦੇ ਕਿਸੇ ਹੋਰ ਸ਼ਹਿਰ 'ਚ ਗਿਆ ਹੈ। ਇਸ ਵਿਚਾਲੇ ਉਸ ਦੇ ਸਰੀਰ ਅੰਦਰ ਜਦ ਲੱਛਣ ਪੈਦਾ ਹੋਏ ਤਾਂ ਉਸ ਨੂੰ ਲੱਗਾ ਕਿ ਉਹ ਇਸ ਬੀਮਾਰੀ ਦਾ ਸ਼ਿਕਾਰ ਹੋ ਗਿਆ ਹੈ। ਜਿਸ ਤੋਂ ਬਾਅਦ ਉਹ ਤੁਰੰਤ ਹਸਪਤਾਲ ਗਿਆ ਅਤੇ ਉਸ ਨੇ ਆਪਣਾ ਟੈਸਟ ਕਰਵਾਇਆ, ਜੋ ਕਿ ਪਾਜ਼ੀਟਿਵ ਆਇਆ। ਇਹ ਇਕ ਅਜਿਹਾ ਪਹਿਲਾ ਮਾਮਲਾ ਹੈ, ਜਿਸ 'ਚ ਆਮ ਲੋਕਾਂ ਦੇ ਅੰਦਰ ਵੀ ਕੋਰੋਨਾ ਨੇ ਦਸਤਕ ਦੇ ਦਿੱਤੀ ਹੈ। ਫਿਲਹਾਲ ਰਾਹਤ ਦੀ ਖਬਰ ਇਹ ਹੈ ਕਿ ਉਸ ਦੇ ਘਰ ਵਾਲੇ ਕੋਰੋਨਾ ਦਾ ਸ਼ਿਕਾਰ ਨਹੀਂ ਹੋਏ ਹਨ। ਇਸ ਵਿਚਾਲੇ ਉਸ ਦੇ ਘਰ ਵਾਲਿਆਂ ਨੂੰ ਘਰ 'ਚ ਕੁਆਰੰਟਾਇਨ ਕੀਤਾ ਗਿਆ ਹੈ ਅਤੇ ਵਿਅਕਤੀ ਨੂੰ ਅੰਮ੍ਰਿਤਸਰ ਦੇ ਆਈਸੋਲੇਸ਼ਨ ਵਾਰਡ 'ਚ ਰੱਖਿਆ ਗਿਆ ਹੈ।


author

Deepak Kumar

Content Editor

Related News