ਸਰਹੱਦ ਰਾਹੀਂ ਭਾਰਤ ਅੰਦਰ ਦਾਖਲ ਹੁੰਦੀ ਪਾਕਿ ਮਹਿਲਾ ਨੂੰ ਲੱਗੀ ਗੋਲੀ
Wednesday, Feb 20, 2019 - 06:18 PM (IST)
ਡੇਰਾ ਬਾਬਾ ਨਾਨਕ (ਸੰਜੀਵ) : ਬੀ.ਐੱਸ.ਐੱਫ. ਦੇ ਜਵਾਨਾਂ ਵਲੋਂ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ ਸਰਹੱਦ ਤੋਂ ਭਾਰਤ ਅੰਦਰ ਘੁਸਪੈਠ ਕਰਕੇ ਦਾਖਲ ਹੁੰਦੀ ਇਕ ਪਾਕਿਸਤਾਨੀ ਮਹਿਲਾ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਉਕਤ ਮਹਿਲਾ ਪਾਕਿਸਤਾਨ ਵਲੋਂ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕਰ ਰਹੀ ਸੀ। ਇਸ ਦੌਰਾਨ ਉਹ ਬੀ.ਐੱਸ.ਐੱਫ. ਦੇ ਜਵਾਨਾਂ ਵਲੋਂ ਚਲਾਈ ਗੋਲੀ ਦਾ ਸ਼ਿਕਾਰ ਹੋ ਗਈ, ਜਿਸ ਉਹ ਗੰਭੀਰ ਜ਼ਖਮੀ ਹੋ ਗਈ। ਇਸ ਉਪਰੰਤ ਤੁਰੰਤ ਬੀ.ਐੱਸ.ਐੱਫ. ਦੇ ਜਵਾਨਾਂ ਵਲੋਂ ਉਸ ਨੂੰ ਡੇਰਾ ਬਾਬਾ ਨਾਨਕ ਦੇ ਸਿਵਲ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ, ਜਿਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।