ਅੰਮ੍ਰਿਤਸਰ ’ਚ ਰੂਹ ਕੰਬਾਊ ਵਾਰਦਾਤ: ਬੀਮੇ ਦੇ ਪੈਸੇ ਲੈਣ ਦੀ ਖ਼ਾਤਰ ਪਤਨੀ ਨੇ ਬੇਰਹਿਮੀ ਨਾਲ ਕੀਤਾ ਪਤੀ ਦਾ ਕਤਲ

Monday, May 23, 2022 - 08:08 PM (IST)

ਅੰਮ੍ਰਿਤਸਰ ’ਚ ਰੂਹ ਕੰਬਾਊ ਵਾਰਦਾਤ: ਬੀਮੇ ਦੇ ਪੈਸੇ ਲੈਣ ਦੀ ਖ਼ਾਤਰ ਪਤਨੀ ਨੇ ਬੇਰਹਿਮੀ ਨਾਲ ਕੀਤਾ ਪਤੀ ਦਾ ਕਤਲ

ਅੰਮ੍ਰਿਤਸਰ (ਗੁਰਿੰਦਰ ਸਾਗਰ) - ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਅਧੀਨ ਆਉਂਦੇ ਕਸਬਾ ਨਰਾਇਣਗੜ੍ਹ ਵਿੱਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ 7 ਜਨਮਾਂ ਦਾ ਸਾਥ ਨਿਭਾਉਣ ਦਾ ਵਾਅਦਾ ਕਰਨ ਵਾਲੀ ਪਤਨੀ ਨੇ ਆਪਣੇ ਹੀ ਪਤੀ ਦਾ ਪੈਸੇ ਦੇ ਲਾਲਚ ਨੂੰ ਲੈ ਕੇ ਕਤਲ ਕਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਮਾਮਲਾ 5 ਅਪ੍ਰੈਲ 2022 ਦਾ ਹੈ, ਜਦੋਂ ਮਨਜੀਤ ਸਿੰਘ ਦਾ ਕਤਲ ਹੋਣ ਬਾਰੇ ਪਤਾ ਲੱਗਾ ਸੀ। ਪੁਲਸ ਨੇ ਮਾਮਲਾ ਦਰਜ ਕਰ ਇਸ ਦੀ ਤਫਤੀਸ਼ ਕਰਨੀ ਸ਼ੁਰੂ ਕਰ ਦਿੱਤੀ ਸੀ।

ਪੜ੍ਹੋ ਇਹ ਵੀ ਖ਼ਬਰ: ਭਿੱਖੀਵਿੰਡ ’ਚ ਸੁਨਿਆਰੇ ਨੂੰ ਅਗਵਾ ਕਰ ਬੇਰਹਿਮੀ ਨਾਲ ਕੀਤਾ ਕਤਲ, ਪਿੰਡ ਰੈਸ਼ੀਆਣਾ ਨੇੜਿਓ ਬਰਾਮਦ ਹੋਈ ਲਾਸ਼

 

ਗੱਲਬਾਤ ਕਰਦਿਆਂ ਡੀ. ਐੱਸ. ਪੀ. ਸੁਖਵਿੰਦਰਪਾਲ ਸਿੰਘ ਨੇ ਦੱਸਿਆ ਕਿ 5 ਮਈ ਨੂੰ ਮ੍ਰਿਤਕ ਮਨਜੀਤ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਪਿੰਡ ਬੁਲਾਰਾ ਆਪਣੀ ਪਤਨੀ ਨਰਿੰਦਰ ਕੌਰ ਨਾਲ ਬਿਆਸ ਹਸਪਤਾਲ ਤੋਂ ਦਵਾਈ ਲੈਣ ਗਿਆ ਸੀ। ਇਸ ਤੋਂ ਬਾਅਦ ਉਸ ਦੀ ਖੂਨ ਨਾਲ ਲੱਥਪੱਥ ਲਾਸ਼ ਡੇਹਰੀਵਾਲ ਰੋਡ ’ਤੇ ਮਿਲੀ ਸੀ। ਉਸ ਦੀ ਪਤਨੀ ਵੀ ਬੇਹੋਸ਼ੀ ਅਤੇ ਜ਼ਖ਼ਮੀ ਹਾਲਤ ਵਿਚ ਪਾਈ ਗਈ ਸੀ। ਐੱਸ. ਪੀ. ਡੀ. ਮਨੋਜ ਠਾਕੁਰ ਦੇ ਨਿਰਦੇਸ਼ਾਂ ’ਤੇ ਫੋਰੈਂਸਿਕ ਸਾਇੰਸ ਤੇ ਆਧੁਨਿਕ ਤਕਨੀਕ ਨਾਲ ਕੀਤੀ ਜਾਂਚ ਵਿਚ ਪਾਇਆ ਗਿਆ ਕਿ ਮਨਜੀਤ ਸਿੰਘ ਪਿਛਲੇ 20 ਸਾਲਾਂ ਤੋਂ ਵੱਖ-ਵੱਖ ਬੀਮਾਰੀਆਂ ਤੋਂ ਪੀੜਤ ਸੀ। ਉਨ੍ਹਾਂ ਦੱਸਿਆ ਕਿ ਉਕਤ ਕੇਸ ਵਿਚ ਹੋਏ ਕਤਲ ਦੀ ਗੁੱਥੀ ਨੂੰ ਸੁਲਝਾਉਣ ਸਮੇਂ ਮ੍ਰਿਤਕ ਦੀ ਪਤਨੀ ਨਰਿੰਦਰ ਕੌਰ ਹੀ ਕਾਤਲ ਨਿਕਲੀ।

ਪੜ੍ਹੋ ਇਹ ਵੀ ਖ਼ਬਰ: ਤਰਨਤਾਰਨ ਵਿਖੇ ਪ੍ਰੇਮੀ ਜੋੜੇ ਨੇ ਕੀਤੀ ਖ਼ੁਦਕੁਸ਼ੀ, ਨੌਜਵਾਨ ਦਾ ਡੇਢ ਮਹੀਨਾ ਪਹਿਲਾਂ ਹੋਇਆ ਸੀ ਵਿਆਹ

 

ਮ੍ਰਿਤਕ ਮਨਜੀਤ ਸਿੰਘ ਦਾ 5 ਲੱਖ ਰੁਪਏ ਦਾ ਬੀਮਾ ਹੋਇਆ ਸੀ ਅਤੇ ਨਰਿੰਦਰ ਕੌਰ ਬੀਮੇ ’ਤੇ ਨੋਮੀਨੇਸ਼ਨ ਸੀ ਅਤੇ ਉਹ ਆਪਣੇ ਪਤੀ ਦੀ ਬੀਮਾਰੀ ਤੋਂ ਤੰਗ ਆ ਗਈ ਸੀ। ਪਤੀ ਦੀ ਮੌਤ ਤੋਂ ਬਾਅਦ 15 ਲੱਖ ਦੇ ਬੀਮੇ ਦੀ ਰਕਮ ਹੜੱਪਣਾ ਚਾਹੁੰਦੀ ਸੀ, ਜਿਸ ਨੇ ਇਹ ਸਾਰਾ ਡਰਾਮਾ ਰੱਚਿਆ ਅਤੇ ਜਾਂਚ ’ਚ ਵੱਡਾ ਖੁਲਾਸਾ ਹੋਇਆ ਹੈ। ਪੁਲਸ ਅਨੁਸਾਰ ਨਰਿੰਦਰ ਕੌਰ ਐੱਲ. ਆਈ. ਸੀ. ਏਜੰਟ ਹੈ। ਬੀਤੀ 5 ਮਈ ਨੂੰ ਡੇਹਰੀਵਾਲ ਰੋਡ ’ਤੇ ਉਸ ਵੱਲੋਂ ਆਪਣੇ ਪਤੀ ਮਨਜੀਤ ਸਿੰਘ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਸੀ। ਪੁਲਸ ਨੂੰ ਗੁੰਮਰਾਹ ਕਰਨ ਲਈ ਕਤਲ ਦੀ ਘਟਨਾ ਨੂੰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕਰਨ ਬਾਰੇ ਦੱਸਿਆ ਗਿਆ ਸੀ।

ਪੜ੍ਹੋ ਇਹ ਵੀ ਖ਼ਬਰ: ਦੁਖਦ ਖ਼ਬਰ: ਪਿਤਾ ਤੇ ਤਾਏ ਦੀ ਮੌਤ ਦਾ ਸਦਮਾ ਨਾ ਸਹਾਰ ਸਕਿਆ 16 ਸਾਲਾ ਨੌਜਵਾਨ, ਇੰਝ ਲਾਇਆ ਮੌਤ ਨੂੰ ਗਲ

ਥਾਣਾ ਤਰਸਿੱਕਾ ਦੇ ਐੱਸ. ਐੱਚ. ਓ. ਬਲਰਾਜ ਸਿੰਘ ਦੀ ਅਗਵਾਈ ਵਿਚ ਕਾਰਵਾਈ ਕਰਦੇ ਹੋਏ ਨਰਿੰਦਰ ਕੌਰ ਨੂੰ ਗ੍ਰਿਫ਼ਤਾਰ ਕਰ ਕੇ ਵਾਰਦਾਤ ਵਿਚ ਵਰਤਿਆ ਤੇਜ਼ਧਾਰ ਹਥਿਆਰ ਅਤੇ ਮ੍ਰਿਤਕ ਦਾ ਮੋਬਾਇਲ ਫੋਨ ਵੀ ਬਰਾਮਦ ਕਰ ਲਿਆ ਗਿਆ ਹੈ। ਬਾਕੀ ਜਾਂਚ ਕੀਤੀ ਜਾ ਰਹੀ ਹੈ ਕਿ ਇਸ ਕਤਲ ’ਚ ਉਸ ਦੇ ਨਾਲ ਹੋਰ ਕੌਣ-ਕੌਣ ਸ਼ਾਮਲ ਸੀ।

ਨੋਟ - ਇਸ ਖ਼ਬਰ ਦੇ ਸਬੰਧ ’ਚ ਤੁਸੀਂ ਕਹਿਣਾ ਚਾਹੁੰਦੇ ਹੋ, ਕੁਮੈਂਟ ਕਰਕੇ ਦਿਓ ਆਪਣਾ ਜਵਾਬ


author

rajwinder kaur

Content Editor

Related News