ਪਾਕਿ ਤੋਂ ਅਟਾਰੀ ਸਰਹੱਦ 'ਤੇ ਪੁੱਜਾ ਅੰਤਰਰਾਸ਼ਟਰੀ ਨਗਰ ਕੀਰਤਨ

Thursday, Aug 01, 2019 - 04:15 PM (IST)

ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ ਨਨਕਾਣਾ ਸਾਹਿਬ ਤੋਂ ਭਾਰਤ ਅਟਾਰੀ ਸਰਹੱਦ ਰਹੀ ਪਹੁੰਚਿਆ। ਨਗਰ ਕੀਰਤਨ ਦਾ ਸਵਾਗਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੇਂਦਰੀ ਕੈਬਨਿਟ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ, ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ, ਹਰਮੀਤ ਸਿੰਘ ਸੰਧੂ , ਬਿਕਰਮ ਬਿਕਰਮ ਸਿੰਘ ਮਜੀਠੀਆ ਸਮੇਤ ਸਮੁੱਚੀ ਸੰਗਤ ਨੇ ਕੀਤਾ।

PunjabKesariਇਸ ਦੌਰਾਨ ਸਵਾਗਤ ਲਈ ਅਟਾਰੀ ਬਾਰਡਰ ਖਾਲਸਾਈ ਰੰਗ 'ਚ ਰੰਗਿਆ ਗਿਆ। ਇਹ ਪਹਿਲਾ ਅੰਤਰਰਾਸ਼ਟਰੀ ਨਗਰ ਕੀਰਤਨ ਹੈ ਜੋ ਪਾਕਿਸਤਾਨ ਤੋਂ ਸ਼ੁਰੂ ਹੋ ਕੇ ਭਾਰਤ ਆਇਆ ਹੈ।

PunjabKesari

ਨਗਰ ਕੀਰਤਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਨਨਕਾਣਾ ਸਾਹਿਬ ਤੋਂ ਸ਼ੁਰੂ ਹੋ ਕੇ ਸੁਲਤਾਨਪੁਰ ਲੋਧੀ ਵਿਖੇ ਸਮਾਪਤ ਹੋਵੇਗਾ। ਅੱਜ ਸਵਾਗਤ ਲਈ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਅਟਾਰੀ-ਵਾਹਗਾ ਬਾਰਡਰ 'ਤੇ ਪਹੁੰਚੀਆਂ।

PunjabKesari

ਇੱਥੇ ਦੱਸ ਦਈਏ ਕਿ 2 ਦਿਨ ਪਹਿਲਾਂ ਭਾਰਤ ਤੋਂ 500 ਤੋਂ ਵੱਧ ਸਿੱਖ ਸ਼ਰਧਾਲੂਆਂ ਦਾ ਜੱਥਾ ਸ੍ਰੀ ਗੁਰੂ ਨਾਨਕ ਸਾਹਿਬਾਨ ਦੇ 550 ਸਾਲ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਜਾਣ ਵਾਲੇ ਪਹਿਲੇ ਅੰਤਰਰਾਸ਼ਟਰੀ ਨਗਰ ਕੀਰਤਨ ਦੀਆਂ ਤਿਆਰੀਆਂ ਸੰਬੰਧੀ ਪਾਕਿਸਤਾਨ ਪੁੱਜਾ ਸੀ।

PunjabKesariਅੰਤਰਰਾਸ਼ਟਰੀ ਨਗਰ ਕੀਰਤਨ ਦੀਆਂ ਤਿਆਰੀਆਂ ਦੌਰਾਨ ਬੱਸਾਂ ਨੂੰ ਫੁੱਲ ਲਗਾਏ ਗਏ।ਸੰਗਤ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।ਸੰਗਤਾਂ ਲਈ ਵੱਡੀ ਮਾਤਰਾ ਵਿਚ ਲੱਡੂਆਂ ਦਾ ਪ੍ਰਸ਼ਾਦ ਤਿਆਰ ਕੀਤਾ ਗਿਆ ਹੈ।
 


Baljeet Kaur

Content Editor

Related News