ਅੰਮ੍ਰਿਤਸਰ ’ਚ ਹੋ ਸਕਦੈ ਅੰਤਰਰਾਸ਼ਟਰੀ ਪੱਧਰ ਦਾ 'ਜੀ-20 ਸੰਮੇਲਨ, ਪ੍ਰਸ਼ਾਸ਼ਨ ਨੂੰ ਜਾਰੀ ਹੋਏ ਇਹ ਹੁਕਮ

Wednesday, Sep 07, 2022 - 11:52 AM (IST)

ਅੰਮ੍ਰਿਤਸਰ: ਭਾਰਤ 'ਚ ਹੋਣ ਵਾਲੇ ਜੀ-20 ਸੰਮੇਲਨ ਨੂੰ ਲੈ ਕੇ ਇਕ ਅਹਿਮ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਅਨੁਸਾਰ ਜੀ-20 ਕਾਨਫਰੰਸ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਹੋ ਸਕਦੀ ਹੈ, ਜਿਸ ਲਈ ਮੀਟਿੰਗਾਂ ਦਾ ਦੌਰ ਚੱਲ ਰਿਹਾ ਹੈ। ਇਸ ਸੰਮੇਲਨ ਦੇ ਸਬੰਧ ’ਚ ਬੀਤੇ ਦਿਨੀਂ ਨਗਰ ਨਿਗਮ ਦਫ਼ਤਰ ਵਿਖੇ ਨਿਗਮ ਕਮਿਸ਼ਨਰ ਕੁਮਾਰ ਸੌਰਵ ਰਾਜ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਇਹ ਵੀ ਪਤਾ ਲੱਗਾ ਹੈ ਕਿ ਇਸ ਸੰਮੇਲਨ 'ਚ 20 ਦੇਸ਼ਾਂ ਦੇ ਪ੍ਰਤੀਨਿਧੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਣਗੇ। ਦੱਸ ਦੇਈਏ ਕਿ 2016 ਤੋਂ ਬਾਅਦ ਅੰਤਰਰਾਸ਼ਟਰੀ ਪੱਧਰ 'ਤੇ ਇਹ ਪਹਿਲੀ ਕਾਨਫਰੰਸ ਹੋਵੇਗੀ, ਜਿਸ ਕਾਰਨ ਸ਼ਹਿਰ ਦੇ ਸੁੰਦਰੀਕਰਨ ਲਈ ਕਰੋੜਾਂ ਦੀ ਗ੍ਰਾਂਟ ਜਾਰੀ ਕੀਤੀ ਜਾਵੇਗੀ।

ਪੜ੍ਹੋ ਇਹ ਵੀ ਖ਼ਬਰ: ਜਿਸ ਤੋਂ ਬੰਨ੍ਹਵਾਈ ਰੱਖੜੀ ਉਸੇ ਨੂੰ ਲੈ ਕੇ ਫ਼ਰਾਰ ਹੋਇਆ ਨੌਜਵਾਨ, ਰਿਸ਼ਤਿਆਂ 'ਤੇ ਕਲੰਕ ਹੈ ਭੈਣ-ਭਰਾ ਦਾ ਇਹ ਮਾਮਲਾ

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨਿਗਮ ਕਮਿਸ਼ਨਰ ਨੇ ਸੰਮੇਲਨ ਨੂੰ ਲੈ ਕੇ ਸ਼ਹਿਰ ਦੀ ਸੁੰਦਰਤਾ ਵਧਾਉਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਸਾਫ-ਸਫ਼ਾਈ ਨੂੰ ਲੈ ਕੇ ਬਾਇਓ-ਰੇਮੈਡੀਏਸ਼ਨ 'ਤੇ ਵੀ ਜ਼ੋਰ ਦਿੱਤਾ ਗਿਆ ਹੈ ਤਾਂਕਿ ਸ਼ਹਿਰ ਦੀ ਸੁੰਦਰਤਾ ਨੂੰ ਹੋਰ ਜ਼ਿਆਦਾ ਨਿਖਾਰਿਆ ਜਾ ਸਕੇ। ਇਸ ਤੋਂ ਇਲਾਵਾ ਪ੍ਰਦੂਸ਼ਣ ਬੋਰਡ ਨੂੰ ਵੀ ਜ਼ਿੰਮੇਵਾਰੀ ਨਾਲ ਕੰਮ ਕਰਨ ਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਸ਼ਹਿਰ ਵਿੱਚ ਵੱਖ-ਵੱਖ ਖੇਤਰਾਂ ਵਿੱਚ ਹਵਾ ਪ੍ਰਦੂਸ਼ਣ ਦੀ ਜਾਂਚ ਕਰਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।  

ਪੜ੍ਹੋ ਇਹ ਵੀ ਖ਼ਬਰ: ਧਰੀ-ਧਰਾਈ ਰਹਿ ਗਈ ਧੀ ਦੇ ਵਿਆਹ ਦੀ ਤਿਆਰੀ, ਡੋਲੀ ਤੋਂ ਪਹਿਲਾਂ ਉੱਠੀ ਪਿਓ ਦੀ ਅਰਥੀ

 


rajwinder kaur

Content Editor

Related News