ਕੌਮਾਂਤਰੀ ਨਗਰ ਕੀਰਤਨ ਦਾ ਪਿੰਡ ਮਾਣੂੰਕੇ ਪਹੁੰਚਣ 'ਤੇ ਨਿੱਘਾ ਸਵਾਗਤ

10/28/2019 6:15:10 PM

ਅੰਮ੍ਰਿਤਸਰ (ਦੀਪਕ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਹਾਨ ਉਪਰਾਲੇ ਸਦਕਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ ਅੱਜ ਬੰਦੀ ਛੋੜ ਦਿਹਾੜੇ 'ਤੇ ਹਲਕਾ ਜਗਰਾਓ ਦੇ ਪਿੰਡ ਮਾਣੂੰਕੇ ਵਿਖੇ ਪਹੁੰਚਿਆ। ਇਸ ਮੌਕੇ ਵੱਡੀ ਗਿਣਤੀ ਪੁੱਜੀਆਂ ਸੰਗਤਾਂ ਵਲੋਂ ਭਾਈ ਗੁਰਚਰਨ ਸਿੰਘ ਗਰੇਵਾਲ ਦੀ ਅਗਵਾਈ 'ਚ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ। ਉਥੇ ਹੀ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਦੇ ਲਈ ਰੁਮਾਲਾ ਸਾਹਿਬ ਭੇਂਟ ਕਰਨ ਦੀ ਰਸਮ ਹਲਕਾ ਇੰਚਾਰਜ ਐੱਸ. ਆਰ. ਕਲੇਰ ਵਲੋਂ ਨਿਭਾਈ ਗਈ।  

ਇਸ ਮੌਕੇ 'ਤੇ ਵਿਸ਼ੇਸ਼ ਕਰਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿਕ ਕਮੇਟੀ ਮੈਂਬਰ ਜਥੇਦਾਰ ਜਗਜੀਤ ਸਿੰਘ ਤਲਵੰਡੀ, ਜਥੇਦਾਰ ਹਰਸੁਰਿੰਦਰ ਸਿੰਘ ਗਿੱਲ, ਕੰਵਲਜੀਤ ਸਿੰਘ ਮੱਲਾ, ਮੈਨੇਜਰ ਕਰਮਜੀਤ ਸਿੰਘ ਨਾਭਾ, ਨਗਰ ਦੇ ਸਰਪੰਚ ਗੁਰਮੁਖ ਸਿੰਘ ਮਾਣੂੰਕੇ, ਸਾਬਕਾ ਸਰਪੰਚ ਰੇਸ਼ਮ ਸਿੰਘ ਮਾਣੂੰਕੇ, ਨਿਰਮਲ ਸਿੰਘ ਮਾਣੂੰਕੇ ਤੇ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਘਣ ਸਿੰਘ ਨੇ ਸਿਰੋਪਾਓ ਭੇਟ ਕਰਕੇ ਆਏ ਹੋਏ ਪ੍ਰਬੰਧਕਾਂ ਦਾ ਸਨਮਾਨ ਕੀਤਾ। ਹਲਕਾ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਵਲੋਂ ਕੀਤੇ ਯੋਗ ਪ੍ਰਬੰਧਾਂ ਲਈ ਇਲਾਕੇ ਦੀਆਂ ਸੰਗਤਾਂ ਨੇ ਵਿਸ਼ੇਸ਼ ਧੰਨਵਾਦ ਅਤੇ ਸਨਮਾਨ ਕੀਤਾ। ਭਾਈ ਗਰੇਵਾਲ ਨੇ ਵੱਡੀ ਗਿਣਤੀ 'ਚ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਦੀਪਇੰਦਰ ਸਿੰਘ ਭੰਡਾਰੀ, ਚੰਦ ਸਿੰਘ ਡੱਲਾ, ਜਸਵੀਰ ਸਿੰਘ ਦੇਹੜਕਾ, ਪ੍ਰਧਾਨ ਅਮਰਜੀਤ ਸਿੰਘ ਰਸੂਲਪੁਰ, ਪ੍ਰਿੰਸੀਪਲ ਚਰਨਜੀਤ ਸਿੰਘ ਭੰਡਾਰੀ, ਗੁਰਪ੍ਰੀਤ ਸਿੰਘ ਭਜਨਗੜ੍ਹ, ਪ੍ਰਤਾਪ ਸਿੰਘ, ਕੁਲਬੀਰ ਸਿੰਘ ਸਰਨਾ, ਗੁਰਚਰਨ ਸਿੰਘ ਲੱਖਾ, ਰਛਪਾਲ ਸਿੰਘ ਚਕਰ, ਹਰਚੰਦ ਸਿੰਘ, ਸੁਰਵੇਸ਼ ਕੁਮਾਰ, ਹਰਵਿੰਦਰ ਸਿੰਘ ਚਾਵਲਾ, ਸੁਰਜੀਤ ਸਿੰਘ ਲੱਖਾ, ਗੁਰਦੁਆਰਾ ਗੁਰੂ ਰਾਮਦਾਸ ਕਮੇਟੀ ਮੈਂਬਰ ਐੱਸ.ਐੱਸ. ਚੱਢਾ, ਗੁਰਪ੍ਰੀਤ ਸਿੰਘ ਕਾਉਂਕੇ, ਹਰਵਿੰਦਰ ਸਿੰਘ ਢੋਲਣ, ਗੁਰਸੇਵਕ ਸਿੰਘ, ਹਰਪ੍ਰੀਤ ਸਿੰਘ, ਚਮਕੌਰ ਸਿੰਘ ਮਾਣੂੰਕੇ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ।
 

Baljeet Kaur

This news is Content Editor Baljeet Kaur