ਅੰਮ੍ਰਿਤਸਰ ਥਾਣੇ 'ਚ ਧਮਾਕਾ, ਪੁਲਸ ਕਮਿਸ਼ਨਰ ਦਾ ਵੱਡਾ ਬਿਆਨ
Tuesday, Dec 17, 2024 - 10:45 AM (IST)
ਅੰਮ੍ਰਿਤਸਰ : ਅੰਮ੍ਰਿਤਸਰ ਦੇ ਇਸਲਾਮਾਬਾਦ ਥਾਣੇ ਵਿਚ ਹੋਏ ਧਮਾਕੇ ਦੇ ਮਾਮਲੇ ਵਿਚ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਦਾ ਅਹਿਮ ਬਿਆਨ ਸਾਹਮਣੇ ਆਇਆ ਹੈ। ਜਾਂਚ ਕਰਨ ਲਈ ਇਸਲਾਮਾਬਾਦ ਥਾਣੇ 'ਚ ਪਹੁੰਚੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕੁਝ ਸ਼ਰਾਰਤੀ ਅਨਸਰ ਆਪਣੀ ਹੋਂਦ ਦਿਖਾਉਣ ਲਈ ਅਜਿਹੇ ਮਾੜੇ ਕੰਮ ਨੂੰ ਅੰਜਾਮ ਦਿੰਦੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਧਮਾਕੇ ਦੀ ਆਵਾਜ਼ ਸੁਣੀ ਹੈ ਪਰ ਇਸ ਨਾਲ ਕਿਸੇ ਤਰ੍ਹਾਂ ਦਾ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ। ਧਮਾਕਾ ਕਿੱਥੇ ਅਤੇ ਕਿਸ ਤਰ੍ਹਾਂ ਹੋਇਆ ਹੈ, ਇਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਭਾਜਪਾ ਦੀ ਵੱਡੀ ਕਾਰਵਾਈ, ਪੰਜਾਬ ਦੇ ਇਨ੍ਹਾਂ 13 ਆਗੂਆਂ ਨੂੰ ਪਾਰਟੀ 'ਚੋਂ ਕੱਢਿਆ
ਪੁਲਸ ਕਮਿਸ਼ਨਰ ਨੇ ਕਿਹਾ ਕਿ ਪੁਲਸ ਵਲੋਂ ਕੁਝ ਮਾੜੇ ਅਨਸਰਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਇਸ ਨੈਕਸਸ ਨੂੰ ਤੋੜਨ ਲਈ ਬਹੁਤ ਨੇੜੇ ਪਹੁੰਚ ਚੁੱਕੇ ਹੈ, ਜਲਦੀ ਹੀ ਇਸ ਮਾਮਲੇ ਦਾ ਖ਼ੁਲਾਸਾ ਕੀਤਾ ਜਾਵੇਗਾ। ਭੁੱਲਰ ਨੇ ਕਿਹਾ ਕਿ ਵੱਖ-ਵੱਖ ਥਾਣਿਆਂ ਦੇ ਵਿਚ ਹੋਏ ਬਲਾਸਟ ਦੇ ਮਾਮਲੇ 'ਚ ਹੁਣ ਤੱਕ ਪੁਲਸ ਨੇ 12 ਵਿਅਕਤੀਆਂ ਨੂੰ ਕਾਬੂ ਕੀਤਾ ਹੋਇਆ ਹੈ ਅਤੇ ਉਨ੍ਹਾਂ ਤੋਂ ਬਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ ਵਿਚ ਅਜੇ ਇਕ ਵਿਅਕਤੀ ਅਮਨ ਖੋਖਰ ਨੂੰ ਕਾਬੂ ਕਰਨਾ ਬਾਕੀ ਹੈ। ਇਸ ਤੋਂ ਇਲਾਵਾ ਵੀ ਤਿੰਨ ਹੋਰ ਵਿਅਕਤੀ ਉਨ੍ਹਾਂ ਦੇ ਰਡਾਰ 'ਤੇ ਹਨ।
ਇਹ ਵੀ ਪੜ੍ਹੋ : ਵੱਡੇ ਸੁਫ਼ਨਿਆਂ ਨਾਲ ਵਿਦੇਸ਼ ਗਏ ਪੰਜਾਬੀ ਜੋੜੇ ਨਾਲ ਵਾਪਰਿਆ ਭਾਣਾ, ਕੀ ਸੋਚਿਆ ਸੀ ਤੇ ਕੀ ਹੋ ਗਿਆ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e