ਅੰਮ੍ਰਿਤਸਰ-ਜਲੰਧਰ ਕੌਮੀ ਮਾਰਗ ’ਤੇ ਬੇਕਾਬੂ ਹੋ ਕੇ ਪਲਟੀ ਬੱਸ, 1 ਬੀਬੀ ਦੀ ਮੌਤ, 15 ਯਾਤਰੀ ਜ਼ਖ਼ਮੀ
Friday, Feb 05, 2021 - 12:33 PM (IST)
ਅੰਮ੍ਰਿਤਸਰ/ਜਲੰਧਰ (ਯੂ. ਐੱਨ. ਆਈ.)— ਅੰਮ੍ਰਿਤਸਰ-ਜਲੰਧਰ ਕੌਮੀ ਮਾਰਗ ’ਤੇ ਤੰਗੜਾ ਦੇ ਕੋਲ ਚੌਹਾਨ ’ਚ ਵੀਰਵਾਰ ਦੁਪਹਿਰ ਇਕ ਪੰਜਾਬ ਰੋਡਵੇਜ਼ ਦੀ ਬੱਸ ਪਲਟ ਗਈ। ਇਸ ਹਾਦਸੇ ’ਚ ਕਰੀਬ 15 ਯਾਤਰੀਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ ਹੈ।
ਇਹ ਵੀ ਪੜ੍ਹੋ : ਸੰਘਰਸ਼ ’ਚ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਲਈ ਪ੍ਰਵਾਸੀ ਭਾਰਤੀਆਂ ਦਾ ਵਿਸ਼ੇਸ਼ ਉਪਰਾਲਾ
ਸੂਚਨਾ ਪਾ ਕੇ ਮੌਕੇ ’ਤੇ ਪਹੁੰਚੀ ਪੁਲਸ ਨੇ ਦੱਸਿਆ ਕਿ ਇਹ ਹਾਦਸਾ ਉਦੋਂ ਵਾਪਰਿਆ ਜਦੋਂ ਪੰਜਾਬ ਰੋਡਵੇਜ਼ ਦੀ ਬੱਸ ਨੰਬਰ ਪੀ. ਬੀ.-08 9645 ਅੰਮ੍ਰਿਤਸਰ ਤੋਂ ਚੰਡੀਗੜ੍ਹ ਵੱਲ ਜਾ ਰਹੀ ਹੀ ਕਿ ਜਲੰਧਰ ਕੋਲ ਪਹੁੰਚਣ ਦੌਰਾਨ ਜੀ. ਟੀ. ਰੋਡ ਸਥਿਤ ਚੌਹਾਨ ਬੱਸ ਅੱਡਾ ਨੇੜੇ ਬੱਸ ਚਾਲਕ ਨੇ ਵਾਹਨ ’ਤੇ ਕੰਟਰੋਲ ਖੋਹ ਦਿੱਤਾ। ਇਸ ਹਾਦਸੇ ’ਚ ਇਕ ਔਰਤ ਦੀ ਮੌਤ ਹੋਣ ਦੀ ਵੀ ਸੂਚਨਾ ਮਿਲੀ ਹੈ।
ਇਹ ਵੀ ਪੜ੍ਹੋ : ਭੋਗਪੁਰ ਵਿਖੇ ਵਿਆਹ ਦੀ ਜਾਗੋ ’ਚ ਚੱਲੀਆਂ ਗੋਲੀਆਂ, ਫੈਲੀ ਦਹਿਸ਼ਤ
ਦੱਸਿਆ ਜਾ ਰਿਹਾ ਹੈ ਕਿ ਬੱਸ ਦਾ ਅਚਾਨਕ ਇਕ ਟਾਇਰ ਫਟ ਗਿਆ ਸੀ, ਜਿਸ ਤੋਂ ਬਾਅਦ ਬੱਸ ਬੇਕਾਬੂ ਹੋ ਕੇ ਪਲਟੀਆਂ ਖਾਉਂਦੀ ਹੋਈ ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਪਲਟ ਗਈ। ਸਾਰੇ ਜ਼ਖ਼ਮੀ ਯਾਤਰੀਆਂ ਨੂੰ ਲਗਭਗ ਹਸਪਤਾਲ ਲਿਜਾਇਆ ਗਿਆ ਹੈ ਅਤੇ ਇਨ੍ਹ੍ਹਾਂ ਨੂੰ ਜ਼ਿਆਦਾਤਰ ਨੂੰ ਸ਼ੁਰੂਆਤੀ ਇਲਾਜ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ। ਜ਼ਖ਼ਮੀਆਂ ’ਚ ਬੱਚੇ ਵੀ ਸ਼ਾਮਲ ਸਨ।
ਇਹ ਵੀ ਪੜ੍ਹੋ : ਅੰਮ੍ਰਿਤਸਰ ਵਿਚ ਡਿਊਟੀ ਦੌਰਾਨ ਗੋਲੀ ਲੱਗਣ ਨਾਲ ਏ. ਐੱਸ. ਆਈ. ਦੀ ਮੌਤ