ਜਲਿਆਂਵਾਲਾ ਬਾਗ ਪਹੁੰਚੇ ਕੇ.ਪੀ. ਨੇ ਮੁੜ ਜਤਾਈ ਨਾਰਾਜ਼ਗੀ (ਵੀਡੀਓ)
Saturday, Apr 13, 2019 - 11:25 AM (IST)
ਅੰਮ੍ਰਿਤਸਰ (ਸੁਮਿਤ ਖੰਨਾ) : ਟਿਕਟ ਨੂੰ ਲੈ ਕੇ ਪਾਰਟੀ ਤੋਂ ਨਾਰਾਜ਼ ਚੱਲ ਰਹੇ ਸੀਨੀਅਰ ਕਾਂਗਰਸੀ ਆਗੂ ਮੋਹਿੰਦਰ ਸਿੰਘ ਕੇ. ਪੀ. ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਰਾਜ ਕੁਮਾਰ ਵੇਰਕਾ ਵੀ ਮੌਜੂਦ ਸਨ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇ. ਪੀ. ਨੇ ਕਿਹਾ ਕਿ ਮੌਕਾ ਮਿਲਿਆ ਤਾਂ ਉਹ ਰਾਹੁਲ ਗਾਂਧੀ ਕੋਲ ਆਪਣੀ ਗੱਲ ਰੱਖਣਗੇ। ਉਨ੍ਹਾਂ ਕਿਹਾ ਕਿ 15 ਅਪ੍ਰੈਲ ਨੂੰ ਚੰਡੀਗੜ੍ਹ 'ਚ ਹੋਣ ਵਾਲੀ ਸੀਨੀਅਰ ਦਲਿਤ ਆਗੂਆਂ ਦੀ ਮੀਟਿੰਗ 'ਚ ਹੀ ਉਨ੍ਹਾਂ ਦੇ ਸਿਆਸੀ ਭਵਿੱਖ ਦਾ ਫੈਸਲਾ ਹੋਵੇਗਾ।
ਦੱਸ ਦੇਈਏ ਕਿ ਜਲੰਧਰ ਲੋਕ ਸਭਾ ਸੀਟ ਤੋਂ ਸਾਂਸਦ ਸੰਤੋਖ ਚੌਧਰੀ ਨੂੰ ਟਿਕਟ ਮਿਲਣ ਤੋਂ ਬਾਅਦ ਮੋਹਿੰਦਰ ਸਿੰਘ ਕੇ. ਪੀ. ਨਾਰਾਜ਼ ਚੱਲੇ ਆ ਰਹੇ ਹਨ।