ਹੁਣ ਜਲਿਆਂਵਾਲਾ ਬਾਗ 'ਚ ਹੋਇਆ ਕਰੇਗੀ ਪਰੇਡ (ਵੀਡੀਓ)

01/23/2019 1:51:45 PM

ਅੰਮ੍ਰਿਤਸਰ (ਸੁਮਿਤ ਖੰਨਾ, ਵੜੈਚ) :  ਸ਼ਹੀਦੀ ਸਮਾਰਕ ਜਲਿਆਂਵਾਲਾ ਬਾਗ 'ਚ ਬੇਗੁਨਾਹ ਲੋਕਾਂ ਦੀ ਸ਼ਹਾਦਤ ਦੇ 100 ਸਾਲ ਪੂਰੇ ਹੋਣ 'ਤੇ ਕੇਂਦਰ ਤੇ ਰਾਜ ਸਰਕਾਰ ਵਲੋਂ 100 ਕਰੋੜ ਖਰਚ ਕੀਤੇ ਜਾਣਗੇ। ਰਾਜ ਸਭਾ ਮੈਂਬਰ, ਪੰਜਾਬ ਭਾਜਪਾ ਦੇ ਪ੍ਰਧਾਨ ਅਤੇ ਜਲਿਆਂਵਾਲਾ ਬਾਗ ਦੇ ਟਰੱਸਟੀ ਸ਼ਵੇਤ ਮਲਿਕ ਨੇ ਦੱਸਿਆ ਕਿ ਜਲਿਆਂਵਾਲਾ ਬਾਗ 'ਚ ਸ਼ਹਾਦਤ ਪ੍ਰਾਪਤ ਕਰਨ ਵਾਲੇ ਸ਼ਹੀਦਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਦੇਸ਼-ਵਿਦੇਸ਼ਾਂ ਤੋਂ ਆਉਣ ਵਾਲੇ ਲੋਕਾਂ 'ਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਤੇ ਸ਼ਹੀਦਾਂ ਦੀ ਸ਼ਹਾਦਤ ਨੂੰ ਯਾਦ ਕਰਨ ਲਈ ਜਲਿਆਂਵਾਲਾ ਬਾਗ 'ਚ ਵੀ ਬੀ. ਐੱਸ. ਐੱਫ. ਜਵਾਨਾਂ ਵਲੋਂ ਪਰੇਡ ਪ੍ਰੋਗਰਾਮ ਕਰਵਾਉਣ ਸਬੰਧੀ ਰੂਪ-ਰੇਖਾ ਤਿਆਰ ਕੀਤੀ ਜਾ ਰਹੀ ਹੈ, ਜਿਸ ਲਈ ਕੇਂਦਰ ਸਰਕਾਰ ਵਲੋਂ ਬੀ. ਐੱਸ. ਐੱਫ. ਅਧਿਕਾਰੀਆਂ ਨੂੰ ਪੱਤਰ ਲਿਖਿਆ ਗਿਆ ਹੈ।

ਸ਼ਹੀਦੀ ਸਮਾਰਕ ਦੀ ਕਾਇਆ-ਕਲਪ ਕਰਦਿਆਂ ਵਿਸ਼ੇਸ਼ ਕੰਮ ਕਰਵਾਏ ਜਾਣਗੇ। ਮਲਿਕ ਨੇ ਕਿਹਾ ਕਿ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸਿਸਟਮ ਸ਼ੁਰੂ ਕੀਤਾ ਜਾਵੇਗਾ। ਥ੍ਰੀ-ਡੀ ਸਿਨੇਮਾ ਨਾਲ ਸ਼ਹੀਦੀ ਗੈਲਰੀ ਨੂੰ ਨਵਾਂ ਰੂਪ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੁਰਾਤਨ ਵਿਭਾਗ ਤੋਂ ਇਲਾਵਾ ਹੋਰਨਾਂ ਵਿਭਾਗਾਂ ਨੂੰ ਵੀ ਸ਼ਹੀਦੀ ਸਮਾਰਕ 'ਚ ਪਰੇਡ ਦੀ ਇਜਾਜ਼ਤ ਲਈ ਪੱਤਰ ਲਿਖੇ ਗਏ ਹਨ। ਇਸ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਨਾਲ ਵੀ ਮੀਟਿੰਗ ਕੀਤੀ ਜਾ ਚੁੱਕੀ ਹੈ।


Baljeet Kaur

Content Editor

Related News