ਬਜ਼ੁਰਗ ਬੇਬੇ ਲਈ ਗ਼ਲਤ ਸ਼ਬਦਾਵਲੀ ਵਰਤਣੀ ਕੰਗਨਾ ਰਣੌਤ ਨੂੰ ਪਈ ਮਹਿੰਗੀ, ਕਮਿਸ਼ਨਰ ਕੋਲ ਪੁੱਜੀ ਸ਼ਿਕਾਇਤ

Tuesday, Dec 01, 2020 - 05:09 PM (IST)

ਬਜ਼ੁਰਗ ਬੇਬੇ ਲਈ ਗ਼ਲਤ ਸ਼ਬਦਾਵਲੀ ਵਰਤਣੀ ਕੰਗਨਾ ਰਣੌਤ ਨੂੰ ਪਈ ਮਹਿੰਗੀ, ਕਮਿਸ਼ਨਰ ਕੋਲ ਪੁੱਜੀ ਸ਼ਿਕਾਇਤ

ਅੰਮ੍ਰਿਤਸਰ (ਸੁਮਿਤ) : ਬਾਲੀਵੁੱਡ ਅਦਾਕਾਰਾ ਕੰਗਣਾ ਰਣੌਤ ਆਪਣੀ ਗਲਤ ਬਿਆਨਬਾਜ਼ੀ ਦੇ ਕਾਰਨ ਲਗਾਤਾਰ ਵਿਵਾਦਾਂ 'ਚ ਘਿਰਦੀ ਜਾ ਰਹੀ ਹੈ। ਕੰਗਣਾ ਵਲੋਂ ਕਿਸਾਨਾਂ 'ਤੇ ਕੀਤੀ ਗਈ ਗਲਤ ਟਿੱਪਣੀ ਖ਼ਿਲਾਫ਼ ਆਮ ਆਦਮੀ ਪਾਰਟੀ ਵਲੋਂ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਨੂੰ ਸ਼ਿਕਾਇਤ ਕੀਤੀ ਗਈ ਹੈ। 

ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਰਾਤ ਤੋਂ ਲਾਗੂ ਹੋਵੇਗਾ ਨਾਈਟ ਕਰਫ਼ਿਊ, ਜਾਣੋ ਜਾਰੀ ਹੋਏ ਹੋਰ ਦਿਸ਼ਾ-ਨਿਰਦੇਸ਼ਾਂ ਬਾਰੇ

ਇਸ ਸਬੰਧੀ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਨੇਤਾ ਨੇ ਕਿਹਾ ਕਿ ਅਦਾਕਾਰਾ ਕੰਗਣਾ ਵਲੋਂ ਕਿਸਾਨ ਬੀਬੀਆਂ ਖ਼ਿਲਾਫ਼ ਕੀਤੀ ਗਈ ਟਿੱਪਣੀ ਬੇਹੱਦ ਸ਼ਰਮਨਾਕ ਹੈ। ਉਨ੍ਹਾਂ ਕਿਹਾ ਕਿ ਉਹ ਨਾਰੀ ਹੋ ਕੇ ਨਾਰੀ ਦਾ ਸਨਮਾਨ ਨਹੀਂ ਕਰ ਰਹੀ। ਉਨ੍ਹਾਂ ਦੱਸਿਆ ਅੰਮ੍ਰਿਤਸਰ ਦੇ ਕਮਿਸ਼ਨਰ ਨੂੰ ਉਨ੍ਹਾਂ ਵਲੋਂ ਕੰਗਣਾ ਖ਼ਿਲਾਫ਼ ਸ਼ਿਕਾਇਤ ਦਿੱਤੀ ਗਈ ਤੇ ਉਨ੍ਹਾਂ ਨੇ ਵਿਸ਼ਵਾਸ ਦਵਾਇਆ ਕਿ ਜਲਦ ਹੀ ਉਸ ਖ਼ਿਲਾਫ਼ ਪਰਚਾ ਦਰਜ ਕਰ ਲਿਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਗੁਰਦਾਸਪੁਰ ਦੇ ਸਾਂਸਦ ਸੰਨੀ ਦਿਓਲ ਬਾਰੇ ਬੋਲਦਿਆਂ ਕਿਹਾ ਕਿ ਉਸ ਵਲੋਂ ਨਲਕਾ ਪੁੱਟਣਾ ਸੋਖਾ ਸੀ ਪਰ ਕਿਸਾਨਾਂ ਨੂੰ ਹੱਕ ਦਿਵਾਉਣੇ ਬਹੁਤ ਔਖੇ ਹਨ। ਹੁਣ ਤੱਕ ਉਹ ਕਿਸਾਨਾਂ ਦੇ ਹੱਕਾਂ 'ਚ ਨਜ਼ਰ ਨਹੀਂ ਆਏ। ਉਨ੍ਹਾਂ ਕਿਹਾ ਕਿ ਅਜਿਹੇ ਲੀਡਰਾਂ 'ਤੇ ਵੀ ਪਰਚਾ ਦਰਜ ਹੋਣਾ ਚਾਹੀਦੇ ਹਨ। 

ਇਹ ਵੀ ਪੜ੍ਹੋ :  ਤਰਨਤਾਰਨ 'ਚ ਵੱਡੀ ਵਾਰਦਾਤ: ਪ੍ਰੇਮ ਸਬੰਧਾਂ ਦੇ ਸ਼ੱਕ 'ਚ ਚਚੇਰੇ ਭਰਾਵਾਂ ਨੂੰ ਇਨੋਵਾ ਕਾਰ ਹੇਠ ਦਰੜਿਆ

ਇਥੇ ਦੱਸ ਦੇਈਏ ਕਿ ਬੀਤੇ ਦਿਨ ਕੰਗਨਾ ਰਣੌਤ ਨੇ ਟਵੀਟ ਕਰਦਿਆਂ ਬਜ਼ੁਰਗ ਬੇਬੇ ਦੀ ਤਸਵੀਰ ਸਾਂਝੀ ਕੀਤੀ ਤੇ ਦਾਅਵਾ ਕੀਤਾ ਕਿ ਉਹ ਪ੍ਰਦਰਸ਼ਨਾਂ 'ਚ ਜਾਣ ਲਈ ਪੈਸੇ ਲੈਂਦੀ ਹੈ। ਹਾਲਾਂਕਿ ਕੰਗਣਾ ਨੇ ਬਾਅਦ 'ਚ ਆਪਣਾ ਇਹ ਟਵੀਟ ਡਿਲੀਟ ਕਰ ਦਿੱਤਾ। ਇਸ ਨੂੰ ਲੈ ਕੇ ਹਰ ਕਿਸੇ ਵਲੋਂ ਉਸ ਦਾ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ।


author

Baljeet Kaur

Content Editor

Related News