ਕਰਤਾਰਪੁਰ ਕੋਰੀਡੋਰ ਮਾਮਲੇ 'ਤੇ ਸੁਖਬੀਰ ਬਾਦਲ ਨੇ ਘੇਰੀ ਕਾਂਗਰਸ

02/28/2020 12:36:31 PM

ਅੰਮ੍ਰਿਤਸਰ (ਸੁਮਿਤ ਖੰਨਾ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਸੁਖਬੀਰ ਬਾਦਲ ਨੇ ਕੋਰੀਡੋਰ ਮਾਮਲੇ 'ਤੇ ਬੋਲਦਿਆਂ ਕਿਹਾ ਕਿ ਕਾਂਗਰਸ ਨੂੰ ਚੰਗਾ ਨਹੀਂ ਲੱਗ ਰਿਹਾ ਕਿ ਕੋਰੀਡੋਰ ਕਿਵੇਂ ਖੁੱਲ੍ਹ ਗਿਆ। ਉਹ ਕੌਮ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਇਸ ਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਹਿੰਸਾ ਦੀ ਨਿਖੇਦੀ ਕਰਦਿਆ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ 'ਤੇ ਕੜਾ ਐਕਸ਼ਨ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਿੰਸਾ ਦੇ ਦੋਸ਼ੀ ਭਾਵੇਂ ਕਿਸੇ ਵੀ ਪਾਰਟੀ ਦੇ ਹੋਣ ਉਨ੍ਹਾਂ ਨੂੰ ਸਖਤ ਸਜ਼ਾ ਮਿਲਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ 'ਤੇ ਹਮਲਾ ਕਰਦਿਆਂ ਕਿਹਾ ਕਿ ਜਿਸ ਮੁੱਖ ਮੰਤਰੀ ਨੇ ਆਪਣੇ ਦਫਤਰ ਨਹੀਂ ਜਾਣਾ ਉਸ ਨੂੰ ਸੂਬੇ ਦੀ ਕੀ ਫਿਕਰ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਅਜਿਹਾ ਮੁੱਖ ਮੰਤਰੀ ਬਣਿਆ ਹੈ, ਜਿਸ ਨੂੰ ਕੋਈ ਫਿਕਰ ਨਹੀਂ ਹੈ।  ਕਾਂਗਰਸ 'ਤੇ ਗੰਭੀਰ ਇਲਜ਼ਾਮ ਲਗਾਉਂਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸੀ ਨਸ਼ੇ ਵਿੱਕਾ ਰਹੇ ਹਨ ਅਤੇ ਪੁਲਸ ਨੂੰ ਡਰਾ ਕੇ ਇਹ ਸਭ ਹੋ ਰਿਹਾ ਹੈ। ਕੈਪਟਨ ਸਿਰਫ 1.5 ਸਾਲ ਹੀ ਕਲੀਨ ਚਿੱਟ ਦੇ ਸਕਦਾ ਹੈ।


Baljeet Kaur

Content Editor

Related News