ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼, ਵਿਅਕਤੀ ਦਾ ਖੰਬੇ ਨਾਲ ਬੰਨ੍ਹ ਕੇ ਕੁਟਾਪਾ (ਵੀਡੀਓ)

01/05/2019 4:50:37 PM

ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ 'ਚ ਇਕ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਨੂੰ ਲੋਕਾਂ ਵਲੋਂ ਖੰਬੇ ਨਾਲ ਬੰਨ੍ਹ ਕੇ ਕੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਉਪਰੰਤ ਉਨ੍ਹਾਂ ਦੇ ਉਕਤ ਵਿਅਕਤੀ ਨੂੰ ਪੁਲਸ ਹਵਾਲੇ ਕਰ ਦਿੱਤਾ। ਹਾਲਾਂਕਿ ਦੋਸ਼ੀ ਦਾ ਕਹਿਣਾ ਹੈ ਕਿ ਉਸ 'ਤੇ ਝੂਠਾ ਦੋਸ਼ ਲਗਾਇਆ ਜਾ ਰਿਹਾ ਹੈ। 

ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ 100 ਫੁੱਟੀ ਰੋਡ 'ਤੇ ਕੰਮ ਕਰਦੇ ਪ੍ਰਵਾਸੀ ਮਜ਼ਦੂਰ ਦੀ ਬੱਚੀ ਨੂੰ ਵਿਅਕਤੀ ਨੇ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਰੌਲਾ ਪੈਣ 'ਤੇ ਲੋਕਾਂ ਨੇ ਉਸ ਨੂੰ ਕਾਬੂ ਕਰ ਲਿਆ ਤੇ ਖੰਭੇ ਨਾਲ ਬੰਨ੍ਹ ਕੇ ਕੁੱਟਿਆ। ਇਸ ਤੋਂ ਬਾਅਦ ਉਸ ਨੂੰ ਪੁਲਸ ਹਵਾਲੇ ਕਰ ਦਿੱਤਾ। ਪੁਲਸ ਵਲੋਂ ਮਾਮਲੇ ਦੀ ਜਾਂਚ ਉਪਰੰਤ ਕਾਰਵਾਈ ਕੀਤੇ ਜਾਣ ਦਾ ਭਰੋਸਾ ਦਿੱਤਾ ਗਿਆ ਹੈ। 

ਹਾਲਾਂਕਿ ਫੜਿਆ ਗਿਆ ਵਿਅਕਤੀ ਮਾਨਸਿਕ ਤੌਰ 'ਤੇ ਪਰੇਸ਼ਾਨ ਲੱਗਦਾ ਹੈ ਪਰ ਆਏ ਦਿਨ ਮਾਸੂਮ ਬੱਚਿਆਂ ਨਾਲ ਹੁੰਦੀਆਂ ਦਰਿੰਦਗੀਆਂ ਨੂੰ ਵੇਖਦੇ ਹੋਏ ਇਸ ਮਾਮਲੇ ਦੀ ਤਹਿ ਤੱਕ ਜਾਣ ਦੀ ਲੋੜ ਹੈ।


Baljeet Kaur

Content Editor

Related News